
ਚੰਡੀਗੜ, 15 ਦਸੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉੱਘੇ ਸਮਾਜ ਸੇਵਕ ਸ. ਹਰਬੰਸ ਸਿੰਘ ਚੈਨਈ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।
ਅੱਜ ਇੱਥੇ ਇਸ ਦਾ ਖੁਲਾਸਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ. ਹਰਬੰਸ ਸਿੰਘ ਸਿੱਖ ਧਰਮ ਪ੍ਰਚਾਰ ਕਮੇਟੀ, ਚੈਨਈ ਦੇ ਵੀ ਪ੍ਰਧਾਨ ਹਨ, ਜਿਸ ਰਾਂਹੀ ਉਹ ਸਿੱਖ ਧਰਮ ਬਾਰੇ ਜਾਗਰੂਕਤਾ ਫੈਲਾ ਰਹੇ ਹਨ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜ ਕੇ ਰੱਖ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਤਾਮਿਲਨਾਡੂ ਇਕਾਈ ਦੇ ਨਵੇਂ ਮੁਖੀ ਨੂੰ ਤੁਰੰਤ ਆਪਣੀ ਟੀਮ ਤਿਆਰ ਕਰਨ ਅਤੇ ਦੱਖਣੀ ਸੂਬੇ ਵਿਚ ਪਾਰਟੀ ਲਈ ਕੰਮ ਸ਼ੁਰੂ ਕਰਨ ਲਈ ਆਖਿਆ।
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...






















