• Latest
  • Trending

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੁਆਰਾ ਨਵੇਂ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਅਣਮਿਥੇ ਸਮੇਂ ਦੇ ਘੋਲ਼ ਦੌਰਾਨ 3 ਮੈਂਬਰੀ ਪੰਜਾਬ ਕੈਬਨਿਟ ਕਮੇਟੀ ਵੱਲੋਂ ਗੱਲਬਾਤ ਦਾ ਸੱਦਾ, ਵਿਧਾਨ ਸਭਾ ਅੱਗੇ ਧਰਨਾ ਮੁਲਤਵੀ 

6 years ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

18 minutes ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

59 minutes ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

2 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

2 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

3 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

4 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

4 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

4 hours ago
Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

5 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

5 hours ago
Hindi News
English News
Friday, November 20, 2026
No Result
View All Result
28 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੁਆਰਾ ਨਵੇਂ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਅਣਮਿਥੇ ਸਮੇਂ ਦੇ ਘੋਲ਼ ਦੌਰਾਨ 3 ਮੈਂਬਰੀ ਪੰਜਾਬ ਕੈਬਨਿਟ ਕਮੇਟੀ ਵੱਲੋਂ ਗੱਲਬਾਤ ਦਾ ਸੱਦਾ, ਵਿਧਾਨ ਸਭਾ ਅੱਗੇ ਧਰਨਾ ਮੁਲਤਵੀ 

October 18, 2020
in ਖਬਰਾਂ, ਪੰਜਾਬ

ਮਾਨਸਾ / ਚੰਡੀਗੜ੍ਹ18 ਅਕਤੂਬਰ( ਵਿਸ਼ਵ ਵਾਰਤਾ)- :ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਜਾਨਹੂਲਵੇਂ ਘੋਲ਼ ਦੌਰਾਨ 3 ਮੈਂਬਰੀ ਪੰਜਾਬ ਕੈਬਨਿਟ ਕਮੇਟੀ ਵੱਲੋਂ ਭਲਕੇ 10 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ 11 ਮੈਂਬਰੀ ਵਫਦ ਨੂੰ ਗੱਲਬਾਤ ਦਾ ਲਿਖਤੀ ਸੱਦਾ ਮਿਲਣ ਮਗਰੋਂ ਵਿਧਾਨ ਸਭਾ ਅੱਗੇ ਲਾਇਆ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਪ੍ਰੈਸਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਗਈ ਸੀ ਕਿ 19 ਅਕਤੂਬਰ ਨੂੰ ਅਸੰਬਲੀ ਇਜਲਾਸ ਵਿੱਚ ਤਿੰਨੇ ਕੇਂਦਰੀ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ 2020 ਵਾਪਸ ਲੈਣ ਦੇ ਮਤੇ ਤੋਂ ਇਲਾਵਾ ਪੰਜਾਬ ਸਰਕਾਰ ਦੁਆਰਾ ਐਮ ਐਸ ਦੀ ਜਾਮਨੀ ਕੀਤੇ ਬਗੈਰ ਹੀ ਨਿਜੀ ਕਾਰਪੋਰੇਸ਼ਨਾਂ ਤੇ ਵੱਡੇ ਵਪਾਰੀਆਂ ਨੂੰ ਫਸਲੀ ਖਰੀਦ ਦੀਆਂ ਖੁੱਲ੍ਹਾਂ ਦੇਣ ਵਾਲੇ 2017 ਅਤੇ ਉਸਤੋਂ ਪਹਿਲਾਂ ਦੇ ਮੰਡੀਕਰਨ ਕਾਨੂੰਨ / ਬਿੱਲ ਵਾਪਸ ਲੈਣ ਦਾ ਮਤਾ ਵੀ ਪਾਸ ਕੀਤਾ ਜਾਵੇ। ਪ੍ਰੈਸਨੋਟ ਅਨੁਸਾਰ 9 ਸਿਰਕੱਢ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਿਆਂ ਤੋਂ ਇਲਾਵਾ 10 ਟੌਲ ਪਲਾਜ਼ਿਆਂ, 4 ਸ਼ਾਪਿੰਗ ਮਾਲਜ਼, 1ਅਡਾਨੀ ਗੋਦਾਮ, 24 ਰਿਲਾਇੰਸ ਪੰਪਾਂ, 10 ਐੱਸਾਰ ਪੰਪਾਂ ਤੇ ਵਣਾਂਵਾਲੀ ਥਰਮਲ ਪਲਾਂਟ ‘ਤੇ ਦਿਨ ਰਾਤ ਦੇ ਧਰਨੇ 59 ਥਾਂਈਂ ਅੱਜ ਵੀ ਜਾਰੀ ਰਹੇ। ਬਾਘਾਪੁਰਾਣਾ ਮੋਗਾ ਦਰਮਿਆਨ ਟੌਲ ਪਲਾਜਾ ਧਰਨੇ ਵਿੱਚ ਅੱਜ ਅਧਿਆਪਕ ਜਥੇਬੰਦੀ ਡੀ ਟੀ ਐਫ ਦੇ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਅਧਿਆਪਕ ਅਧਿਆਪਕਾਵਾਂ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਵੱਖ ਵੱਖ ਜਿਲ੍ਹਿਆਂ ‘ਚੋਂ ਇਕੱਠੇ ਕੀਤੇ ਸਹਾਇਤਾ ਫੰਡ 10 ਲੱਖ 35 ਹਜ਼ਾਰ ਰੁਪਏ ਦੇ 9 ਚੈੱਕ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਭੇਂਟ ਕੀਤੇ। ਸ੍ਰੀ ਉਗਰਾਹਾਂ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ। ਪੰਜਾਬ ਭਰ ਵਿੱਚ ਲਗਾਤਾਰ ਅੱਗੇ ਵਧ ਰਹੇ ਮੌਜੂਦਾ ਸਾਂਝੇ ਘੋਲ਼ ਦਾ ਵਿਸ਼ੇਸ਼ ਨਿਸ਼ਾਨਾ ਅਜੇ ਤੱਕ ਤਾਂ ਲੁਟੇਰੇ ਕਾਰਪੋਰੇਟਾਂ ਤੇ ਭਾਜਪਾ ਗੱਠਜੋੜ ਨੂੰ ਹੀ ਬਣਾਇਆ ਗਿਆ ਹੈ ਅਤੇ ਭਾਜਪਾ ਆਗੂਆਂ ਖਿਲਾਫ਼ ਕਿਸਾਨਾਂ ਸਮੇਤ ਆਮ ਲੋਕਾਂ ਦਾ ਗੁੱਸਾ ਹੱਦਾਂ ਬੰਨੇ ਟੱਪਦਾ ਜਾ ਰਿਹਾ ਹੈ। ਥਾਂ ਥਾਂ ਭਾਰੀ ਗਿਣਤੀ ‘ਚ ਨੌਜਵਾਨਾਂ, ਔਰਤਾਂ ਅਤੇ ਕੁੱਝ ਥਾਂਈਂ ਸਕੂਲੀ ਬੱਚਿਆਂ ਸਮੇਤ ਇਸ ਵੇਲੇ ਕੁੱਲ ਮਿਲਾ ਕੇ 60 ਹਜ਼ਾਰ ਤੋਂ ਵੱਧ ਗਿਣਤੀ ‘ਚ ਪੁੱਜ ਰਹੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਮੁੱਖ ਬੁਲਾਰਿਆਂ ਵਿੱਚ ਸ਼੍ਰੀ ਉਗਰਾਹਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸੂਬਾ ਆਗੂ ਹਰਿੰਦਰ ਕੌਰ ਬਿੰਦੂ, ਸ਼ਿੰਗਾਰਾ ਸਿੰਘ ਮਾਨ ਤੇ ਰਾਜਵਿੰਦਰ ਸਿੰਘ ਰਾਮਨਗਰ ਸਮੇਤ ਵੱਖ ਵੱਖ ਜਿਲ੍ਹਾ ਆਗੂ ਅਤੇ ਨਵੇਂ ਨੌਜਵਾਨ ਮੁੰਡੇ ਕੁੜੀਆਂ ਵੀ ਸ਼ਾਮਲ ਹਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਾਲੇ ਖੇਤੀ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਕੇ ਅਤੇ ਕਿਸਾਨਾਂ ਤੋਂ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦਾ ਹਮਲਾ ਹੈ ਜਿਹੜਾ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟਾਂ ਬਰਾਬਰ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਮਜ਼ਦੂਰ ਤੇ ਸੰਘਰਸ਼ਸ਼ੀਲ ਕਿਰਤੀ ਲੋਕ ਇਸ ਹਮਲੇ ਵਿਰੁੱਧ ਲੰਬੇ ਜਾਨਹੂਲਵੇਂ ਤੇ ਵਿਸ਼ਾਲ ਸੰਘਰਸ਼ਾਂ ਦਾ ਤਾਂਤਾ ਬੰਨ੍ਹ ਕੇ ਇਹਨਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਮਜਬੂਰ ਕਰ ਦੇਣਗੇ। ਉਹਨਾਂ ਨੇ ਪੰਜਾਬ ਭਰ ਵਿੱਚ ਸਾਰੇ ਕਾਮਿਆਂ, ਕਿਸਾਨਾਂ, ਕਲਾਕਾਰਾਂ, ਬੁੱਧੀਜੀਵੀਆਂ, ਮੁਲਾਜਮਾਂ,ਵਿਦਿਆਰਥੀਆਂ ਵੱਲੋਂ ਇਸ ਘੋਲ਼ ਨੂੰ ਮਿਲ ਰਹੇ ਜ਼ਬਰਦਸਤ ਸਮਰਥਨ ਦਾ ਧੰਨਵਾਦ ਕੀਤਾ।ਪਰ ਕੁੱਝ ਮੌਕਾਪ੍ਰਸਤ ਫਿਰਕੂ ਕਿਸਮ ਦੇ ਸਿਆਸਤਦਾਨਾਂ ਵੱਲੋਂ ਕਲਾਕਾਰਾਂ ਵਾਲੇ ਬੁਰਕੇ ਪਾ ਕੇ ਕਾਲੇ ਖੇਤੀ ਕਾਨੂੰਨਾਂ ਦੇ ਮੁਕਾਬਲੇ ‘ਤੇ ਫਿਰਕਾਪ੍ਰਸਤ ਮਸਲੇ ਉਭਾਰ ਕੇ ਭੜਕਾਊ ਹਿੰਸਕ ਮਹੌਲ ਪੈਦਾ ਕਰਨ ਦੇ ਨਾਪਾਕ ਯਤਨਾਂ ਤੋਂ ਖਾਸ ਕਰਕੇ ਨੌਜਵਾਨਾਂ ਨੂੰ ਖਬਰਦਾਰ ਰਹਿਣ ਉੱਤੇ ਜ਼ੋਰ ਦਿੱਤਾ। ਉਹਨਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ। 1955 ਦੇ ਜ਼ਰੂਰੀ ਵਸਤਾਂ ਕਾਨੂੰਨ ‘ਚ ਸ਼ਾਮਲ ਸਾਰੀਆਂ ਫਸਲਾਂ ਦਾ ਐਮ ਐਸ ਪੀ ਮਿਲਣ ਦੀ ਗਰੰਟੀ ਲਈ ਸਰਕਾਰੀ ਖਰੀਦ ਦਾ ਕਾਨੂੰਨ ਬਣਾਓ। ਖੁੱਲ੍ਹੀ ਮੰਡੀ ਵੱਲ ਸੇਧਤ ਪੰਜਾਬ ਸਰਕਾਰ ਦੇ ਮੰਡੀਕਰਨ ਕਾਨੂੰਨ ਵੀ ਰੱਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਧਰਨਿਆਂ ਦੀ ਗਿਣਤੀ ਅਤੇ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨ ਲਾਮਬੰਦੀਆਂ ਵਿੱਚ ਦਿਨੋਂ ਦਿਨ ਹੋ ਰਹੇ ਵਾਧੇ ਰਾਹੀਂ ਭਾਜਪਾ ਹਕੂਮਤ ਸਣੇ ਕਾਰਪੋਰੇਟਾਂ ਖਿਲਾਫ ਰੋਹ ਹੋਰ ਵਧੇਰੇ ਫੈਲ ਰਿਹਾ ਹੈ। ਭਾਜਪਾ ਆਗੂਆਂ ਦੇ ਅਸਤੀਫੇ ਇਸਦੇ ਸਬੂਤ ਹਨ। ਬੁਲਾਰਿਆਂ ਨੇ ਕੈਪਟਨ ਸਰਕਾਰ ਨੂੰ ਖਬਰਦਾਰ ਕੀਤਾ ਕਿ ਕਿਸਾਨਾਂ ਦੇ ਇਸ ਰੋਹ ਦਾ ਸਿਆਸੀ ਲਾਹਾ ਖੱਟਣ ਦੇ ਲਾਲਚ ਵਿੱਚ ਉਹ ਖੁਦ ਇਸ ਰੋਹ ਦਾ ਸ਼ਿਕਾਰ ਨਾ ਬਣ ਜਾਵੇ। ਉਹਨਾਂ ਨੇ ਐਲਾਨ ਕੀਤਾ ਕਿ ਮੌਜੂਦਾ ਅਣਮਿਥੇ ਸਮੇਂ ਦਾ ਸੰਘਰਸ਼ ਸਭਨਾਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲਵੀਂ ਸਾਂਝ ਬਰਕਰਾਰ ਰੱਖਦਿਆਂ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

by Ranjit Singh
November 20, 2026
0

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ - 91 ਸਾਲ ਦੀ ਉਮਰ ਵਿੱਚ ਪੈਤ੍ਰਿਕ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

by Ranjit Singh
November 20, 2026
0

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ - 91 ਸਾਲ ਦੀ ਉਮਰ ਵਿੱਚ ਪੈਤ੍ਰਿਕ...

Most Popular

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

by Navjot
5 days ago
0

  ਵਿਸ਼ਾਖਾਪਟਨਮ, 15 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ 17 ਨਵੰਬਰ ਨੂੰ ਆਂਧਰਾ ਪ੍ਰਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 