
ਨਵੀਂ ਦਿੱਲੀ, 15 ਦਸੰਬਰ : ਰਾਹੁਲ ਗਾਂਧੀ ਭਲਕੇ 16 ਦਸੰਬਰ ਨੂੰ ਕਾਂਗਰਸ ਦੀ ਵਾਗਡੋਰ ਸੰਭਾਲਣਗੇ| ਇਸ ਮੌਕੇ ਉਨ੍ਹਾਂ ਦੀ ਮਾਂ ਅਤੇ ਪਾਰਟੀ ਦੀ ਸਭ ਤੋਂ ਵੱਧ ਸਮਾਂ ਪ੍ਰਧਾਨ ਰਹਿਣ ਵਾਲੀ ਸ੍ਰੀਮਤੀ ਸੋਨੀਆ ਗਾਂਧੀ ਰਸਮੀ ਤੌਰ ਤੇ ਰਾਹੁਲ ਗਾਂਧੀ ਨੂੰ ਇਹ ਅਹਿਮ ਜ਼ਿੰਮੇਵਾਰੀ ਸੰਭਾਲਣਗੇ| ਬੀਤੇ ਦਿਨੀਂ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਪ੍ਰਧਾਨ ਚੁਣਿਆ ਗਿਆ ਸੀ|
ਇਸ ਦੌਰਾਨ ਕਾਂਗਰਸੀ ਵਰਕਰਾਂ ਵਿਚ ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨੂੰ ਲੈ ਕੇ ਭਾਰੀ ਉਤਸ਼ਾਹ ਹੈ| ਗੁਜਰਾਤ ਅਤੇ ਹਿਮਾਚਲ ਪ੍ਰਦੇਸ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਕੇਵਲ ਦੋ ਦਿਨ ਪਹਿਲਾਂ ਰਾਹੁਲ ਗਾਂਧੀ ਦੀ ਤਾਜਪੋਸ਼ੀ ਹੋ ਰਹੀ ਹੈ|




















