ਹੁਸ਼ਿਆਰਪੁਰ, 19 ਅਕਤੂਬਰ (ਵਿਸ਼ਵ ਵਾਰਤਾ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਿਥੇ ਸੂਬੇ ਵਿੱਚ ਉਦਯੋਗਾਂ ਨੂੰ ਵਧਾਇਆ ਹੈ, ਉਥੇ ਨੌਜਵਾਨਾਂ ਨੂੰ ਰੋਜਗਾਰ ਦੇ ਬੇਹਤਰ ਮੌਕੇ ਉਪਲਬੱਧ ਕਰਵਾਉਣ ਲਈ ਵੀ ਵੱਡੇ ਪੱਧਰ ’ਤੇ ਕੰਮ ਕੀਤੇ ਗਏ ਹਨ। ਇਹ ਵਿਚਾਰ ਊਨਾ ਰੋਡ ਬੁਲਾਂਵਾੜੀ ਚੌਕ ’ਤੇ ਬੱਸ ਸ਼ੈਲਟਰ ਦਾ ਉਦਘਾਟਨ ਕਰਦੇ ਹੋਏ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਨੇ ਨਿਵੇਸ਼ ਨੂੰ ਵਧਾਇਆ ਹੈ, ਉਥੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਵੀ ਉਪਲਬੱਧ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾ ਦੇਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹੈ। ਸਰਕਾਰ ਵਲੋਂ ਕੋਈ ਵੀ ਕਮੀ ਨਹੀਂ ਛੱਡੀ ਜਾ ਰਹੀ ਜਿਸ ਵਿੱਚ ਲੋਕਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸੇ ਕੜੀ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਬੱਸ ਕਿਊ ਸ਼ੈਲਟਰ ਆਮ ਜਨਤਾ ਲਈ ਬਣਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਧੁੱਪ ਜਾਂ ਬਾਰਸ਼ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਸ਼ੈਲਟਰ ਸ਼ਹਿਰ ਦੀਆਂ ਉਨ੍ਹਾਂ ਥਾਵਾਂ ਤੇ ਬਣਾਏ ਜਾ ਰਹੇ ਹਨ ਜਿਥੇ ਯਾਤਰੀ ਬੱਸਾਂ ਦਾ ਇੰਤਜ਼ਾਰ ਕਰਦੇ ਹਨ। ਆਧੁਨਿਕ ਢੰਗ ਨਾਲ ਬਣਾਏ ਗਏ ਇਹ ਸ਼ੈਲਟਰ ਇਸ ਤਰ੍ਹਾਂ ਡਿਜਾਇਨ ਕੀਤੇ ਗਏ ਹਨ ਤਾਂ ਜੋ ਲੋਕ ਆਰਾਮ ਨਾਲ ਇਥੇ ਬੈਠ ਕੇ ਆਪਣੀ ਬੱਸ ਦਾ ਇੰਤਜ਼ਾਰ ਕਰ ਸਕਣ।
ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸੁਰੇਸ਼ ਕੁਮਾਰ, ਪਰਮਜੀਤ ਕੌਰ, ਮਲਕੀਤ ਚੰਦ, ਦਿਨੇਸ਼ ਕੌਸ਼ਲ, ਕਰਮ ਚੰਦ, ਹਰਵਿੰਦਰ ਸਿੰਘ, ਅਸ਼ੋਕ ਮਹਿਰਾ, ਦਿਆਲ ਰਾਮ, ਮੰਗਤ ਰਾਮ, ਪ੍ਰੇਮ ਦੱਤ ਸ਼ਰਮਾ, ਅਸ਼ੋਕ ਸ਼ਰਮਾ, ਚਮਨ ਲਾਲ ਸੈਣੀ, ਰਜਨੀਸ਼ ਕੁਮਾਰ, ਸੁਰੇਸ਼ ਚੰਦਰ ਕੌਸ਼ਲ, ਓਮ ਪ੍ਰਕਾਸ਼ ਪਾਠੀ, ਵਰਿੰਦਰ ਦੱਤ ਵੈਦ, ਸੁਰਿੰਦਰ ਪਾਲ ਸਿੱਧੂ, ਮਨਮੋਹਨ ਸਿੰਘ ਕਪੂਰ ਆਦਿ ਵੀ ਮੌਜੂਦ ਸਨ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...