-6 ਲੱਖ 39 ਹਜ਼ਾਰ 974 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
-ਕਿਸਾਨਾਂ ਨੂੰ ਹੁਣ ਤੱਕ 885.73 ਕਰੋੜ ਰੁਪਏ ਦੀ ਕੀਤੀ ਅਦਾਇਗੀ
ਪਟਿਆਲਾ, 19 ਅਕਤੂਬਰ ( ਵਿਸ਼ਵ ਵਾਰਤਾ )-ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 6 ਲੱਖ 44 ਹਜ਼ਾਰ 598 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 6 ਲੱਖ 39 ਹਜ਼ਾਰ 974 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 52397 ਮੀਟਰਿਕ ਟਨ ਝੋਨਾ ਆਇਆ ਜਿਸ ਵਿੱਚ 53244 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 259848 ਮੀਟਰਿਕ ਟਨ, ਮਾਰਕਫੈਡ ਵੱਲੋਂ 154231 ਮੀਟਰਿਕ ਟਨ, ਪਨਸਪ ਵੱਲੋਂ 152802 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 71028 ਅਤੇ ਐਫ.ਸੀ.ਆਈ. ਵੱਲੋਂ 2065 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 885.73 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ ਕੁੱਲ ਝੋਨੇ ਦੀ ਖਰੀਦ ਦੀ 85.96 ਫ਼ੀਸਦੀ ਬਣਦੀ ਹੈ।