ਨਵਾਂਸ਼ਹਿਰ, 23 ਅਕਤੂਬਰ (ਵਿਸ਼ਵ ਵਾਰਤਾ)-ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਵਿਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਆਗਾਜ਼ 24 ਅਕਤੂਬਰ, ਦਿਨ ਸਨਿੱਚਰਵਾਰ ਨੂੰ ਸਵੇਰੇ 11.30 ਵਜੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਵਰਚੂਅਲ ਸ਼ੁਰੂਆਤ ਕਰਨਗੇ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲੇ ਦੀਆਂ ਨਗਰ ਕੌਂਸਲਾਂ ਨਵਾਂਸ਼ਹਿਰ, ਬਲਾਚੌਰ, ਬੰਗਾ ਅਤੇ ਰਾਹੋਂ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸੂਬਾ ਪੱਧਰ ’ਤੇ ਹੋ ਰਹੇ ਸ਼ੁਰੂਆਤੀ ਪ੍ਰੋਗਰਾਮ ਨਾਲ ਆਨਲਾਈਨ ਜੋੜਿਆ ਜਾਵੇਗਾ। ਉਨਾਂ ਦੱਸਿਆ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟ, 24 ਘੰਟੇ ਪਾਣੀ ਦੀ ਸਪਲਾਈ, ਐਲ. ਈ. ਡੀ. ਲਾਈਟਾਂ ਅਤੇ ਸਾਲਿਡ ਵੇਸਟ ਮੈਨੇਜਮੈਂਟ ਆਦਿ ਸਬੰਧੀ ਵਿਕਾਸ ਕਾਰਜ ਕਰਵਾਏ ਜਾਣਗੇ।
ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼- ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ
ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼- ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ...