• Latest
  • Trending
ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ 

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ 

6 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 minutes ago
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

15 minutes ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

59 minutes ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

2 hours ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

2 hours ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

3 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

4 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

4 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

5 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

5 hours ago
Hindi News
English News
Friday, November 20, 2026
No Result
View All Result
27 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ 

October 25, 2020
in ਪੰਜਾਬ
ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ 
ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ 
‘ਕੌਣ ਕਹਿੰਦਾ ਹੈ ਨਵਜੋਤ ਸਿੰਘ ਸਿੱਧੂ ਦਰਕਿਨਾਰ ਹਨ?”, ਮੁੱਖ ਮੰਤਰੀ ਨੇ ਕਿਹਾ 
ਕਿਹਾ, ਇਹ ਕੋਈ ਪਹਿਲੀ ਵਾਰ ਨਹੀਂ ਕਿ ਸਾਡੇ ਪਰਿਵਾਰ ਨੂੰ ਈ.ਡੀ. ਕੋਲੋਂ ਸੰਮਨ ਮਿਲੇ ਹਨ
ਪਟਿਆਲਾ, 25 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸਪੱਸ਼ਟ ਤੌਰ ਕਿਹਾ ਕਿ ਹਾਥਰਸ ਮਾਮਲੇ ਵਿੱਚ ਉਤਰ ਪ੍ਰਦੇਸ਼ ਸਰਕਾਰ ਦੀ ਢਿੱਲੀ ਕਾਰਵਾਈ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਹੁਸ਼ਿਆਰਪੁਰ ਜਬਰ ਜਨਾਹ ਤੇ ਕਤਲ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਚਲਾਨ ਇਸੇ ਹਫ਼ਤੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਫੌਰੀ ਤੌਰ ਉਤੇ ਕਾਰਵਾਈ ਕਰਦੇ ਹੋਏ ਬਿਨਾ ਦੇਰੀ ਕੀਤਿਆਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਕਿ ਹਾਥਰਸ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਹੋ ਕਾਰਨ ਹੈ ਕਿ ਰਾਹੁਲ ਗਾਂਧੀ ਨੂੰ ਪੀੜਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਾਥਰਸ ਜਾਣਾ ਪਿਆ ਅਤੇ ਹੁਸ਼ਿਆਰਪੁਰ ਜਾਣ ਦੀ ਲੋੜ ਨਹੀਂ ਪਈ।
ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਚੋਣਵੇਂ ਤੌਰ ਉਤੇ ਗੁੱਸੇ ਦਾ ਇਜਹਾਰ ਕਰਨ ਸਬੰਧੀ ਕੀਤੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਾਂ ਪੁਲਿਸ ਹੁਸ਼ਿਆਰਪੁਰ ਮਾਮਲੇ ਵਿੱਚ ਤੇਜ਼ੀ ਨਾ ਵਿਖਾਉਂਦੀ ਤਾਂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਹੋਰਨਾਂ ਨੇ ਉਸੇ ਤਰ੍ਹਾਂ ਪ੍ਰਤਿਕਿਰਿਆ ਦੇਣੀ ਸੀ ਜਿਵੇਂ ਕਿ ਉਨ੍ਹਾਂ ਨੇ ਹਾਥਰਸ ਮਾਮਲੇ ਵਿੱਚ ਦਿੱਤੀ ਸੀ।ਉਨ੍ਹਾਂ ਇਹ ਵੀ ਦੱਸਿਆ ਕਿ ਉਹ ਨਿਰਮਲਾ ਸੀਤਾਰਮਨ ਦੇ ਬਿਆਨ ਬਾਰੇ ਬੀਤੇ ਕੱਲ੍ਹ ਹੀ ਟਿੱਪਣੀ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਪੰਜਾਬ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਦਰਕਿਨਾਰ ਹਨ ਅਤੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, “ਕੌਣ ਕਹਿੰਦਾ ਹੈ ਕਿ ਨਵਜੋਤ ਸਿੱਧੂ ਦਰਕਿਨਾਰ ਹਨ ?”
ਇਨਫੋਰਸਮੈਂਟ ਵਿਭਾਗ (ਈ.ਡੀ.) ਵੱਲੋਂ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਭੇਜੇ ਜਾਣ ਬਾਰੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਕਿ ਏਜੰਸੀ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਸੰਮਨ ਭੇਜੇ ਗਏ ਹਨ।
ਅਕਾਲੀਆਂ ਵੱਲੋਂ ਉਨ੍ਹਾਂ ਉਤੇ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨਾਲ ਗੰਢਤੁਪ ਕਰਨ ਦੇ ਇਲਜ਼ਾਮਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੌਣ ਕਿਸ ਦੇ ਨਾਲ ਮਿਲਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ, “ਇਹ ਅਕਾਲੀ ਹੀ ਹਨ ਜੋ ਕਿ ਭਾਜਪਾ ਨਾਲ ਰਲੇ ਹੋਏ ਹਨ ਜਿਨ੍ਹਾਂ ਨੇ ਦਬਾਅ ਹੇਠ ਐਨ.ਡੀ.ਏ. ਦਾ ਸਾਥ ਛੱਡਿਆ ਪਰ ਹਾਲੇ ਵੀ ਇਕੱਠੇ ਕੰਮ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਹਰਸਿਮਰਤ ਬਾਦਲ ਕਿਸਾਨ ਵਿਰੋਧੀ ਆਰਡੀਨੈਂਸ ਲਿਆਉਣ ਵਿੱਚ ਸ਼ਾਮਲ ਸੀ ਅਤੇ ਕੇਂਦਰ ਸਰਕਾਰ ਵੱਲੋਂ ਜਦੋਂ ਇਨ੍ਹਾਂ ਨੂੰ ਕੇਂਦਰੀ ਕੈਬਨਿਟ ਵਿੱਚ ਪਾਸ ਕੀਤਾ ਗਿਆ ਉਦੋਂ ਹਰਸਿਮਰਤ ਕੈਬਨਿਟ ਮੰਤਰੀ ਵਜੋਂ ਹਾਜ਼ਰ ਸੀ।ਉਨ੍ਹਾਂ ਹੋਰ ਦੱਸਿਆ, “ਅਕਾਲੀਆਂ ਨੇ ਕੀ ਕੀਤਾ? ਮੇਰੀ ਸਰਕਾਰ ਨੇ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਵਿੱਚ ਮਤੇ/ਬਿੱਲ ਲਿਆਂਦੇ।”
ਇਹ ਸਪੱਸ਼ਟ ਕਰਦੇ ਹੋਏ ਕਿ ਲੜਾਈ ਕੇਂਦਰ ਸਰਕਾਰ ਨਾਲ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਆਪਣੀ ਅਪੀਲ ਦੁਹਰਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਥਾਂ ਦਿੱਲੀ ਵਿੱਚ ਧਰਨੇ ਲਾਉਣੇ ਚਾਹੀਦੇ ਹਨ ਕਿਉਂ ਜੋ ਪੰਜਾਬ ਵਿੱਚ ਧਰਨਿਆਂ ਕਾਰਨ ਆਰਥਿਕ ਗਤੀਵਿਧੀਆਂ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਮੰਤਰੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਇਸ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਇਸ ਤੱਥ ਵੱਲ ਇਸ਼ਾਰਾ ਕੀਤਾ ਕਿ ਸੂਬੇ ਕੋਲ ਸਿਰਫ ਇਕ ਦਿਨ ਦਾ ਕੋਲੇ ਦਾ ਸਟਾਕ ਅਤੇ ਸਿਰਫ 10 ਫੀਸਦੀ ਯੂਰੀਆ ਬਚਿਆ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੌਮੀ ਗਰਿੱਡ ਤੋਂ ਬਿਜਲੀ ਖਰੀਦਣ ਦਾ ਬਦਲ ਸੂਬੇ ਕੋਲ ਨਹੀਂ ਹੈ ਕਿਉਂਕਿ ਸੂਬੇ ਕੋਲ ਪੈਸਾ ਨਹੀਂ ਹੈ।
ਹੋਰਨਾਂ ਸੂਬਿਆਂ ਵਿੱਚ ਖੇਤੀਬਾੜੀ ਕਾਨੂੰਨਾਂ ਸੰਬੰਧਾਂ ਬਾਰੇ ਮਤਿਆਂ ਦੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ 11 ਸੂਬਿਆਂ ਵਿੱਚ ਗੈਰ ਭਾਜਪਾ ਦੀਆਂ ਸਰਕਾਰਾਂ ਹਨ ਅਤੇ 4 ਸੂਬਿਆਂ ਵਿੱਚ ਕਾਂਗਰਸ ਸੱਤਾ ਵਿੱਚ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕਾਂਗਰਸ ਸਰਕਾਰਾਂ ਵੱਲੋਂ ਕੇਂਦਰੀ ਕਾਨੂੰਨਾਂ ਖਿਲ਼ਾਫ ਅਜਿਹੇ ਹੀ ਮਤੇ ਲਿਆਂਦੇ ਜਾਣਗੇ ਅਤੇ ਉਮੀਦ ਹੈ ਕਿ ਬਾਕੀ ਗ਼ੈਰ ਭਾਜਪਾ ਵਾਲੇ ਸੂਬੇ ਜਿਵੇਂ ਕਿ ਪੱਛਮੀ ਬੰਗਾਲ ਆਦਿ ਵੱਲੋਂ ਅਜਿਹੀ ਹੀ ਕਾਰਵਾਈ ਕੀਤੀ ਜਾਵੇਗੀ।
ਬੀਤੇ ਵਰ੍ਹੇ ਦੁਸਹਿਰੇ ਮੌਕੇ ਹੋਏ ਰੇਲ ਹਾਦਸੇ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਤੁਰੰਤ ਹੀ ਮਾਲੀ ਸਹਾਇਤਾ ਮੁਹੱਈਆ ਕਰਵਾ ਦਿੱਤੀ ਸੀ ਪਰ ਹੁਣ ਇਹ ਮਾਮਲਾ ਰੇਲਵੇ ਕੋਲ ਹੈ ਜੋ ਕਿ ਬਾਕੀ ਦੀ ਸਹਾਇਤਾ ਇਸ ਹਾਦਸੇ ਦੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਹੁੰਚਾਉਣਗੇ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਗੈਰ ਤਰਤੀਬੀ ਤਰੀਕੇ ਨਾਲ ਵਾਧੂ ਭਰਤੀਆਂ ਕੀਤੀਆਂ ਸਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਸਮੱਸਿਆ ਦਾ ਹੱਲ ਵੀ ਕੱਢ ਲਵੇਗੀ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

by Ranjit Singh
2 weeks ago
0

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 