
ਦਿੱਲੀ ਵਿਖੇ ਚੋਣਵੀਂਆਂ ਧਿਰਾਂ ਦੀ ਹੋਈ ਅਹਿਮ ਬੈਠਕ ਆਰੰਭ
ਮਾਨਸਾ, 26 ਅਕਤੂਬਰ ਵਿਸ਼ਵ ਵਾਰਤਾ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਮਾਰੂ ਕਾਲੇ ਕਾਨੂੰਨਾਂ ਖਿਲਾਫ ਪੰਜਾਬ ਦੇ ਇੱਕਜੁੱਟ ਹੋਣ ਤੋਂ ਬਾਦ ਹੁਣ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਖਿਲਾਫ ਦੇਸ਼ ਨੂੰ ਇੱਕਜੁੱਟ ਕਰਨ ਲਈ ਭਲਕੇ 27 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਸਿਰ ਜੋੜਨਗੀਆਂ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ਼ 26 ਅਕਤੂਬਰ ਕੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਕੋਰ ਗਰੁੱਪ ਦੀ ਦਿੱਲੀ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਭਲਕੇ 27 ਅਕਤੂਬਰ ਨੂੰ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਸਮੇਤ ਦੇਸ਼ ਦੇ ਕੋਨੇ ਕੋਨੇ ਚ ਕਿਸਾਨਾਂ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਮੋਦੀ ਸਰਕਾਰ ਨੂੰ ਘੇਰਨ ਲਈ ਅਗਲੀ ਰਣਨੀਤੀ ਘੜਨਗੇ ਅਤੇ ਮੋਦੀ ਸਰਕਾਰ ਦੇ ਦੇਸ਼ ਦੇ ਲੋਕਾਂ ਵਿਰੋਧੀ ਨੀਤੀਆਂ ਖਿਲਾਫ ਪੂਰੇ ਦੇਸ਼ ਨੂੰ ਇਕਜੁਟ ਕਰਨਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਮੀਟਿੰਗ ਵਿੱਚ ਦਰਸ਼ਨ ਪਾਲ ਅਤੇ ਜਗਮੋਹਨ ਸਿੰਘ ਪਟਿਆਲਾ ਸਾਂਝੇ ਤੌਰ ‘ਤੇ ਭਾਗ ਲੈਣ ਵਾਸਤੇ ਅੱਜ ਗਏ ਹੋਏ ਹਨ ਅਤੇ ਭਲਕੇ 27 ਅਕਤੂਬਰ ਨੂੰ ਪੰਜਾਬ ਦੀਆਂ 30 ਜਥੇਬੰਦੀਆਂ ਦੇ ਆਗੂ ਦਿੱਲੀ ਵਿਖੇ ਪੁੱਜ ਜਾਣਗੇ।






















