ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਦੀ ਮੌਜੂਦਗੀ ‘ਚ ਪਾਰਦਰਸ਼ੀ ਢੰਗ ਨਾਲ ਡਰਾਅ ਸਬੰਧੀ ਪ੍ਰਕਿਰਿਆ ਮੁਕੰਮਲ
ਜਲੰਧਰ 26 ਅਕਤੂਬਰ 2020 (ਵਿਸ਼ਵ ਵਾਰਤਾ)-ਜ਼ਿਲ•ਾ ਪ੍ਰਸ਼ਾਸਨ ਵਲੋਂ ਅੱਜ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਲੋਕਾਂ ਨੂੰ ਪਟਾਕੇ ਵੇਚਣ ਲਈ ਡਰਾਅ ਰਾਹੀਂ 20 ਆਰਜ਼ੀ ਲਾਇੰਸਸ ਜਾਰੀ ਕੀਤੇ ਗਏ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਰੈਡ ਕਰਾਸ ਭਵਨ ਜਲੰਧਰ ਵਿਖੇ ਆਰਜ਼ੀ ਪਟਾਕਿਆਂ ਦੇ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ।
ਪਟਾਕਿਆਂ ਦੇ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਆਮ ਜਨਤਾ ਵਿਚਕਾਰ ਪੂਰੀ ਪਾਰਦਰਸ਼ਤਾ ਨਾਲ ਡਰਾਅ ਕੱਢੇ ਗਏ।
ਇਸ ਮੌਕੇ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਤੋਂ ਬਾਹਰ ਦਿਹਾਤੀ ਇਲਾਕਿਆਂ ਵਿੱਚ ਪਟਾਕਿਆਂ ਨੂੰ ਵੇਚਣ ਸਬੰਧੀ ਕੋਈ ਲਾਇਸੰਸ ਜਾਰੀ ਨਹੀਂ ਕੀਤਾ ਗਿਆ।
ਆਰਜ਼ੀ ਪਟਾਕਿਆਂ ਦੇ ਲਾਇਸੰਸ ਲਈ ਕੁੱਲ 310 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜਿਨਾਂ ਵਿਚੋਂ ਚਾਰ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ‘ਤੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਨੂੰ 20 ਪ੍ਰਤੀਸ਼ਤ ਤੱਕ ਨਿਰਧਾਰਿਤ ਕੀਤਾ ਗਿਆ ਹੈ।
ਕਮਿਸ਼ਨਰੇਟ ਪੁਲਿਸ ਵਲੋਂ ਬਰਲਟਨ ਪਾਰਕ ਵਿਖੇ ਪਟਾਕਿਆਂ ਦੀ ਵਿਕਰੀ ਲਈ 20 ਆਰਜੀ ਲਾਇਸੰਸ ਜਾਰੀ ਕਰਨ ਲਈ 14 ਅਕਤੂਬਰ ਤੋਂ ਅਰਜ਼ੀਆਂ ਮੰਗੀਆਂ ਗਈਆਂ ਸਨ।

























