ਰਾਏਪੁਰ ,27 ਅਕਤੂਬਰ (ਵਿਸ਼ਵ ਵਾਰਤਾ)-ਅੰਤਰ ਰਾਸ਼ਟਰੀ ਪੁਆਧੀ ਮੰਚ ਵੱਲੋਂ 29 ਅਕਤੂਬਰ ਨੂੰ ਬਾਅਦ ਦੁਪਹਿਰ 2 ਤੋਂ 5 ਵਜੇ ਤਕ ਪਿੰਡ ਰਾਏਪੁਰ ਦੇ ਨੇੜੇ ਰਿਲਾਇੰਸ ਪੈਟਰੋਲ ਪੰਪ ਦੇ ਅੱਗੇ ਧਰਨਾ ਦੇ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਪੁਆਧੀ ਅਖਾੜੇ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਬਿਲਾਂ ਦੇ ਵਿਰੋਧ ਵਿਚ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਕਰਦਿਆਂ ਪਿਛਲੇ ਕਈ ਦਿਨਾਂ ਤੋਂ ਇਹ ਧਰਨਾ ਲਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੰਤਰ ਰਾਸ਼ਟਰੀ ਪੁਆਧੀ ਮੰਚ ਨੇ ਆਪਣਾ ਫ਼ਰਜ਼ ਸਮਝਦਿਆਂ ਕਿਸਾਨਾਂ ਨੂੰ ਸਮਰਥਨ ਦੇਣ ਦੇ ਲਈ ਇਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਹੈ । ਜਿਸ ਦੌਰਾਨ ਸਮਰਦੀਪ ਸਿੰਘ ਸਮੀ ਦਾ ਪੁਆਧੀ ਅਖਾੜਾ ਲਗਾਇਆ ਜਾਵੇਗਾ । ਇਸ ਤੋਂ ਇਲਾਵਾ ਗਾਇਕਾ ਅਤੇ ਅਦਾਕਾਰਾ ਮੋਹਣੀ ਤੂਰ ਅਤੇ ਗਾਇਕ ਬਿੱਲ ਸਿੰਘ ਵੱਲੋਂ ਵੀ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੇ ਕਿਸਾਨਾਂ ਅਤੇ ਪੁਆਧੀ ਪ੍ਰੇਮੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਹੁੰਮ ਹੁਮਾ ਕੇ ਪਹੁੰਚਣ।
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...























