• Latest
  • Trending
ਮੁੱਖ ਮੰਤਰੀ ਤਰਫ਼ੋ ਉਹਨਾਂ ਦੇ ਓ.ਐਸ.ਡੀ ਅੰਕਿਤ ਬਾਂਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਲੌਂਗੋਵਾਲ ਤੋਂ ਲਿਆ ਮੰਗ ਪੱਤਰ

ਮੁੱਖ ਮੰਤਰੀ ਤਰਫ਼ੋ ਉਹਨਾਂ ਦੇ ਓ.ਐਸ.ਡੀ ਅੰਕਿਤ ਬਾਂਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਲੌਂਗੋਵਾਲ ਤੋਂ ਲਿਆ ਮੰਗ ਪੱਤਰ

6 years ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

35 minutes ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

49 minutes ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

56 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

3 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

3 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

3 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

3 hours ago
ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

3 hours ago
Hindi News
English News
Friday, November 20, 2026
No Result
View All Result
20 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਤਰਫ਼ੋ ਉਹਨਾਂ ਦੇ ਓ.ਐਸ.ਡੀ ਅੰਕਿਤ ਬਾਂਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਲੌਂਗੋਵਾਲ ਤੋਂ ਲਿਆ ਮੰਗ ਪੱਤਰ

October 30, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਤਰਫ਼ੋ ਉਹਨਾਂ ਦੇ ਓ.ਐਸ.ਡੀ ਅੰਕਿਤ ਬਾਂਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਲੌਂਗੋਵਾਲ ਤੋਂ ਲਿਆ ਮੰਗ ਪੱਤਰ

ਮੁੱਖ ਮੰਤਰੀ ਤਰਫ਼ੋ ਉਹਨਾਂ ਦੇ ਓ.ਐਸ.ਡੀ ਅੰਕਿਤ ਬਾਂਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਲੌਂਗੋਵਾਲ ਤੋਂ ਲਿਆ ਮੰਗ ਪੱਤਰਚੰਡੀਗੜ੍ਹ, 30 ਅਕਤੂਬਰ ( ਵਿਸ਼ਵ ਵਾਰਤਾ)-ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਬੈਠੇ ਵਿਅਕਤੀਆਂ ਵੱਲੋਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕੀਤੇ ਗਏ ਕਾਤਲਾਨਾ ਹਮਲੇ ਮਗਰੋਂ ਉਲਟਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕਰਵਾਇਆ ਗਿਆ ਕਰਾਸ ਕੇਸ ਰੱਦ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦੇਣ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਮੈਂਬਰਾਂ ਵੱਲੋਂ ਕੁਝ ਸਮੇਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਬੀਤੇ ਦਿਨੀਂ ਅਖੌਤੀ ਸਤਿਕਾਰ ਕਮੇਟੀ ਦੇ ਜਿਨ੍ਹਾਂ ਵਿਅਕਤੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਾਤਲਾਨਾ ਹਮਲਾ ਕਰਕੇ ਮੁਲਾਜ਼ਮਾਂ ਨੂੰ ਗੰਭੀਰ ਜ਼ਖ਼ਮੀ ਕੀਤਾ ਸੀ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਕ ਪਾਸੇ ਇਨ੍ਹਾਂ ਲੋਕਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਤਾਲੇ ਲਗਾ ਕੇ ਦੁਪਹਿਰ ਸਮੇਂ ਲੰਗਰ ਛਕਣ ਜਾ ਰਹੇ ਮੁਲਾਜ਼ਮਾਂ ਨੂੰ ਮੰਦ ਭਾਸ਼ਾ ਵਰਤੀ ਅਤੇ ਇਸ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਜਿਨ੍ਹਾਂ ਲੋਕਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪਰਚਾ ਦਰਜ ਕਰਵਾਇਆ ਗਿਆ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਖੁਲ੍ਹੇਆਮ ਵਿਚਰਨ ਦਿੱਤਾ ਜਾ ਰਿਹਾ ਹੈ। ਇਸ ਤੋਂ ਵੱਡੀ ਤਰਾਸਦੀ ਹੋਰ ਕੀ ਹੋ ਸਕਦੀ ਹੈ ਕਿ ਇਹ ਲੋਕ ਪੁਲਿਸ ਕਮਿਸ਼ਨਰ ਅਤੇ ਹੋਰ ਆਲ੍ਹਾ ਪੁਲਿਸ ਅਧਿਕਾਰੀਆਂ ਨੂੰ ਸ਼ਰ੍ਹੇਆਮ ਮਿਲ ਰਹੇ ਹਨ, ਪਰੰਤੂ ਇਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਰਹੀ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਸਾਫ਼ ਪ੍ਰਗਟ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ’ਤੇ ਕੀਤਾ ਗਿਆ ਕਰਾਸ ਪਰਚਾ ਤੁਰੰਤ ਰੱਦ ਕੀਤਾ ਜਾਵੇ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਅਖੌਤੀ ਸਤਿਕਾਰ ਕਮੇਟੀ ਦੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਬਣੇ ਮਾਹੌਲ ਦੀ ਜ਼ੁੰਮੇਵਾਰੀ ਪੰਜਾਬ ਦੀ ਕਾਂਗਰਸ ਸਰਕਾਰ ਹੋਵੇਗੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸ੍ਰੀ ਅੰਕਿਤ ਬਾਂਸਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਾਸੋਂ ਮੰਗ ਪੱਤਰ ਪ੍ਰਾਪਤ ਕਰਕੇ ਕਿਹਾ ਕਿ ਉਹ ਇਸ ਨੂੰ ਮੁੱਖ ਮੰਤਰੀ ਦੇ ਪੇਸ਼ ਕਰਨਗੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27-ਬੀ ਵਿਖੇ ਇਕ ਭਰਵੀਂ ਇਕੱਤਰਤਾ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪ੍ਰਤੀਨਿਧ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਅਜਿਹੇ ਵਰਤਾਰੇ ਤੋਂ ਬਾਜ ਆਉਣ ਦੀ ਤਾੜਨਾ ਵੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਸਿੱਖ ਵਿਰੋਧੀ ਚਾਲਾਂ ਚਲਦੀ ਰਹੀ ਹੈ, ਇਸ ਦੀ ਮਿਸਾਲ 1984 ਦਾ ਸਿੱਖ ਕਤਲੇਆਮ ਹੈ। ਜਦੋਂ ਜਦੋਂ ਵੀ ਕਾਂਗਰਸ ਸਰਕਾਰ ਬਣੀ ਤਾਂ ਸਿੱਖਾਂ ਦੇ ਮਸਲਿਆਂ ਨੂੰ ਦਬਾਉਣ ਦੇ ਨਾਲ-ਨਾਲ ਸਿੱਖ ਸੰਸਥਾਵਾਂ ’ਤੇ ਵੀ ਸਿੱਧੇ ਹਮਲੇ ਕੀਤੇ ਗਏ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ 40 ਦਿਨ ਲਗਾਏ ਗਏ ਧਰਨੇ ਅਤੇ 24 ਅਕਤੂਬਰ 2020 ਨੂੰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤਾ ਗਿਆ ਕਾਤਲਾਨਾ ਹਮਲਾ ਇਸ ਦੀ ਤਾਜ਼ਾ ਮਿਸਾਲ ਹੈ। ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸਮੇਂ ਸਿਰ ਧਰਨਾਕਾਰੀਆਂ ਨੂੰ ਉਠਾਉਂਦੀ ਤਾਂ ਇਹ ਹਾਲਾਤ ਨਾ ਬਣਦੇ। ਉਨ੍ਹਾਂ ਇਹ ਵੀ ਆਖਿਆ ਕਿ ਕਾਂਗਰਸ ਦੇ ਕੁਝ ਮੰਤਰੀਆਂ ਦੀ ਹਿਮਾਇਤ ਵੀ ਇਨ੍ਹਾਂ ਅਖੌਤੀ ਸਤਿਕਾਰ ਕਮੇਟੀ ਵਾਲਿਆਂ ਨੂੰ ਹਾਸਲ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਪਾਲ ਸਿੰਘ ਗੋਰਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਸ. ਗੁਰਪ੍ਰੀਤ ਸਿੰਘ ਝੱਬਰ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਮੀਤ ਸਿੰਘ ਬੂਹ, ਸ. ਹਰਪਾਲ ਸਿੰਘ ਜੱਲ੍ਹਾ, ਬੀਬੀ ਰਣਜੀਤ ਕੌਰ ਮਾਹਲ, ਸ. ਨਿਰਮਲ ਸਿੰਘ, ਸ. ਪਰਮਜੀਤ ਸਿੰਘ, ਸ. ਗੁਰਤੇਜ ਸਿੰਘ ਢੱਡੇ, ਸ. ਸੁਰਜੀਤ ਸਿੰਘ ਰਾਏਪੁਰ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਸ. ਗੁਰਨਾਮ ਸਿੰਘ ਜੱਸਲ, ਸ. ਬਲਦੇਵ ਸਿੰਘ ਚੂੰਘਾ, ਬੀਬੀ ਜਸਪਾਲ ਕੌਰ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਭੁਪਿਦਰ ਸਿੰਘ ਭਲਵਾਨ, ਜਥੇਦਾਰ ਤਾਰਾ ਸਿੰਘ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਗੁਰਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਬੀਬੀ ਜਸਵੀਰ ਕੌਰ, ਬੀਬੀ ਕੁਲਦੀਪ ਕੌਰ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਗੁਰਪ੍ਰੀਤ ਕੌਰ, ਸ. ਕਰਨੈਲ ਸਿੰਘ ਪੰਜੋਲੀ, ਸ. ਬਲਦੇਵ ਸਿੰਘ ਖਾਲਸਾ, ਸ. ਜਸਮੇਰ ਸਿੰਘ ਲਾਛੜੂ, ਸ. ਬਲਦੇਵ ਸਿੰਘ ਕਾਇਮਪੁਰ, ਸ. ਹਰਭਜਨ ਸਿੰਘ ਮਸਾਣਾ, ਬੀਬੀ ਦਵਿੰਦਰ ਕੌਰ ਕਾਲਰਾ, ਸ. ਨਿਰਮਲ ਸਿੰਘ ਝਬਾਲ, ਸ. ਦਲਜੀਤ ਸਿੰਘ ਭਿੰਡਰ, ਸ. ਰਮਨਦੀਪ ਸਿੰਘ, ਸ. ਨਵਤੇਜ ਸਿੰਘ ਕਾਉਣੀ, ਸ. ਸਰਵਣ ਸਿੰਘ ਕੁਲਾਰ, ਬੀਬੀ ਜਿੰਦਰ ਕੌਰ, ਸ. ਪ੍ਰਿਤਪਾਲ ਸਿੰਘ, ਸ. ਸੁਰਿੰਦਰ ਸਿੰਘ ਭੂਲੇਵਾਲ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਆਦਿ ਸ਼ਾਮਲ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

Most Popular

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
1 day ago
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 