• Latest
  • Trending
ਕਾਲੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਤੇ ਪਰਾਲ਼ੀ ਆਰਡੀਨੈਂਸ ਰੱਦ ਕਰਾਉਣ ਲਈ ਕੇਂਦਰ ਵਿਰੁੱਧ ਅਣਮਿਥੇ ਸਮੇਂ ਦੇ ਧਰਨੇ ਅੱਜ ਗਦਰੀ ਬਾਬਿਆਂ ਦੀ ਕੁਰਬਾਨੀ ਨੂੰ ਸਮਰਪਿਤ

ਕਾਲੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਤੇ ਪਰਾਲ਼ੀ ਆਰਡੀਨੈਂਸ ਰੱਦ ਕਰਾਉਣ ਲਈ ਕੇਂਦਰ ਵਿਰੁੱਧ ਅਣਮਿਥੇ ਸਮੇਂ ਦੇ ਧਰਨੇ ਅੱਜ ਗਦਰੀ ਬਾਬਿਆਂ ਦੀ ਕੁਰਬਾਨੀ ਨੂੰ ਸਮਰਪਿਤ

6 years ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

5 minutes ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

59 minutes ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

1 hour ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

3 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

3 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

3 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

3 hours ago
Hindi News
English News
Friday, November 20, 2026
No Result
View All Result
17 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਲੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਤੇ ਪਰਾਲ਼ੀ ਆਰਡੀਨੈਂਸ ਰੱਦ ਕਰਾਉਣ ਲਈ ਕੇਂਦਰ ਵਿਰੁੱਧ ਅਣਮਿਥੇ ਸਮੇਂ ਦੇ ਧਰਨੇ ਅੱਜ ਗਦਰੀ ਬਾਬਿਆਂ ਦੀ ਕੁਰਬਾਨੀ ਨੂੰ ਸਮਰਪਿਤ

November 1, 2020
in ਖਬਰਾਂ, ਪੰਜਾਬ
ਕਾਲੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਤੇ ਪਰਾਲ਼ੀ ਆਰਡੀਨੈਂਸ ਰੱਦ ਕਰਾਉਣ ਲਈ ਕੇਂਦਰ ਵਿਰੁੱਧ ਅਣਮਿਥੇ ਸਮੇਂ ਦੇ ਧਰਨੇ ਅੱਜ ਗਦਰੀ ਬਾਬਿਆਂ ਦੀ ਕੁਰਬਾਨੀ ਨੂੰ ਸਮਰਪਿਤ

ਕਾਲੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਤੇ ਪਰਾਲ਼ੀ ਆਰਡੀਨੈਂਸ ਰੱਦ ਕਰਾਉਣ ਲਈ ਕੇਂਦਰ ਵਿਰੁੱਧ ਅਣਮਿਥੇ ਸਮੇਂ ਦੇ ਧਰਨੇ ਅੱਜ ਗਦਰੀ ਬਾਬਿਆਂ ਦੀ ਕੁਰਬਾਨੀ ਨੂੰ ਸਮਰਪਿਤ

ਮਾਨਸਾ ,ਚੰਡੀਗੜ੍ਹ 1 ਨਵੰਬਰ( ਵਿਸ਼ਵ ਵਾਰਤਾ )-ਪੂਰੇ ਦੇਸ਼ ਦੇ ਕਿਸਾਨਾਂ ਨੂੰ ਦੇਸੀ ਵਿਦੇਸ਼ੀ ਧੜਵੈਲ ਕਾਰਪੋਰੇਟਾਂ ਦੇ ਬੰਧੂਆ ਮਜ਼ਦੂਰ ਬਣਾਉਣ ਵੱਲ ਸੇਧਤ ਕੇਂਦਰੀ ਭਾਜਪਾ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ ਵੱਖ ਵੱਖ ਮੰਚਾਂ ਰਾਹੀਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲਵੇਂ ਇਕਜੁੱਟ ਜਨਤਕ ਦਬਾਅ ਖਾਤਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 65 ਥਾਂਵਾਂ ‘ਤੇ ਅਣਮਿਥੇ ਸਮੇਂ ਲਈ ਲਾਏ ਹੋਏ ਧਰਨਿਆਂ ਨੂੰ ਅੱਜ 32ਵੇਂ ਦਿਨ ਗਦਰ ਲਹਿਰ ਦੇ ਬਾਨੀ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਨੂੰ ਸਮਰਪਤ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਹ ਜਾਣਕਾਰੀ ਦਿੰਦੇ ਹੋਏ ਸਾਂਝੇ ਪ੍ਰੈਸਨੋਟ ‘ਚ ਦੱਸਿਆ ਗਿਆ ਹੈ ਕਿ 5-600 ਕਿਸਾਨਾਂ ਦਾ ਦਾ ਜੱਥਾ ਔਰਤਾਂ ਤੇ ਨੌਜਵਾਨਾਂ ਸਮੇਤ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਗਦਰੀ ਬਾਬਿਆਂ ਦੇ 29ਵੇਂ ਯਾਦਗਾਰੀ ਮੇਲੇ ਵਿੱਚ ਵੀ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਔਰਤ ਆਗੂ ਹਰਿੰਦਰ ਕੌਰ ਬਿੰਦੂ ਦੀ ਅਗਵਾਈ ਵਿੱਚ ਸ਼ਾਮਲ ਹੋਇਆ ਹੈ। ਥਾਂ ਥਾਂ ਦੋ ਮਿੰਟ ਦਾ ਮੋਨ ਧਾਰ ਕੇ ਗਦਰ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕਿਸਾਨਾਂ ਮਜਦੂਰਾਂ ਨੂੰ ਦੱਸਿਆ ਗਿਆ ਕਿ ਕਿਵੇਂ ਵਿਦੇਸ਼ਾਂ ‘ਚ ਆਪਣੇ ਵੱਡੇ ਛੋਟੇ ਕਾਰੋਬਾਰਾਂ ਤੇ ਡਾਲਰਾਂ ਦੀ ਕਮਾਈ ਨੂੰ ਲੱਤ ਮਾਰ ਕੇ ਗਦਰੀ ਯੋਧਿਆਂ ਨੇ ਫਿਰਕਾਪ੍ਰਸਤੀ ਅਤੇ ਜਾਤਪ੍ਰਸਤੀ ਤੋਂ ਨਿਰਲੇਪ ਸਮੂਹ ਭਾਰਤੀ ਕਿਰਤੀਆਂ ਨੂੰ ਇੱਕ ਲੜੀ ‘ਚ ਪਰੋਣ ਵਾਲੀ ਇਨਕਲਾਬੀ ਲਹਿਰ ਰਾਹੀਂ ਹਰ ਕਿਸਮ ਦੀ ਸਾਮਰਾਜੀ ਜਗੀਰੂ ਲੁੱਟ ਤੋਂ ਮੁਕਤ ਕਿਸਾਨਾਂ ਮਜਦੂਰਾਂ ਦੀ ਪੁੱਗਤ ਵਾਲੀ ਖਰੀ ਆਜ਼ਾਦੀ ਲਿਆਉਣ ਲਈ ਜਾਨਾਂ ਵਾਰੀਆਂ ਸਨ। ਬਿਨਾਂ ਸ਼ੱਕ ਉਹਨਾਂ ਦਾ ਇਹ ਸੁਪਨਾ ਅਜੇ ਅਧੂਰਾ ਹੈ ਅਤੇ ਇਸਨੂੰ ਪੂਰਾ ਕਰਨ ਲਈ ਉਸੇ ਤਰ੍ਹਾਂ ਦੀ ਵਿਸ਼ਾਲ ਏਕਤਾ ਅਤੇ ਆਪਾਵਾਰੂ ਜੱਦੋਜਹਿਦ ਵਾਲੀ ਕਿਸਾਨ ਲਹਿਰ ਦੀ ਲੋੜ ਸਿਰ ਕੂਕ ਰਹੀ ਹੈ। ਥਾਂ ਥਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸ੍ਰੀ ਉਗਰਾਹਾਂ, ਸ੍ਰੀ ਜੇਠੂਕੇ, ਸ੍ਰੀਮਤੀ ਬਿੰਦੂ, ਜਸਵਿੰਦਰ ਸਿੰਘ ਲੌਂਗੋਵਾਲ, ਸ਼ਿੰਗਾਰਾ ਸਿੰਘ ਮਾਨ, ਅਮਰੀਕ ਸਿੰਘ ਗੰਢੂਆਂ, ਰਾਜਵਿੰਦਰ ਰਾਜੂ ਅਤੇ ਮਨਜੀਤ ਸਿੰਘ ਨਿਆਲ ਸਮੇਤ ਹੋਰ ਸਾਰੇ ਜਿਲ੍ਹਾ ਪ੍ਰਧਾਨ ਤੇ ਸਥਾਨਕ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦੁਆਰਾ ਪੰਜਾਬ ਵਿੱਚ ਸਮੂਹ ਕਿਰਤੀ ਤਬਕਿਆਂ ਦੀ ਵਿਆਪਕ ਹਮਾਇਤ ਵਾਲੀ ਦ੍ਰਿੜ੍ਹ ਸ਼ਾਂਤਮਈ ਤੇ ਵਿਸ਼ਾਲ ਕਿਸਾਨ ਲਹਿਰ ਖੜ੍ਹੀ ਕਰਕੇ ਪੂਰੇ ਭਾਰਤ ਅਤੇ ਵਿਦੇਸ਼ਾਂ ਤੱਕ ਕੇਂਦਰ ਦੇ ਖੋਟੇ ਮਨਸੂਬੇ ਨਸ਼ਰ ਕੀਤੇ ਗਏ ਹਨ। ਪੂਰੇ ਦੇਸ਼ ਵਿੱਚ ਅਜਿਹੀ ਕਿਸਾਨ ਲਹਿਰ ਦਾ ਮੁੱਢ ਬੰਨ੍ਹਿਆ ਗਿਆ ਹੈ। ਇਸੇ ਲਹਿਰ ਤੋਂ ਘਬਰਾ ਕੇ ਬੁਖਲਾਹਟ ਵਿੱਚ ਆ ਕੇ ਮੋਦੀ ਹਕੂਮਤ ਆਏ ਦਿਨ ਨਵੇਂ ਤੋਂ ਨਵੇਂ ਕਿਸਾਨ ਮਾਰੂ ਫੈਸਲੇ ਕਰ ਰਹੀ ਹੈ। ਹਵਾਈ ਪ੍ਰਦੂਸ਼ਣ ਦੇ ਬਹਾਨੇ ਪਰਾਲ਼ੀ ਸਾੜਨ ਲਈ ਮਜਬੂਰ ਕਿਸਾਨਾਂ ਦੀ ਪਰਾਲ਼ੀ ਸੰਭਾਲਣ ਲਈ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਮੱਦਦ ਕਰਨ ਤੋਂ ਉਲਟ 5 ਸਾਲ ਦੀ ਕੈਦ ਅਤੇ 1 ਕ੍ਰੋੜ ਰੁਪਏ ਜੁਰਮਾਨਾ ਕਰਨ ਦਾ ਨਾਦਰਸ਼ਾਹੀ ਫ਼ਰਮਾਨ ਜਾਰੀ ਕਰ ਦਿੱਤਾ ਹੈ। ਪੰਜਾਬ ਦਾ ਵਿਕਾਸ ਫੰਡ ਦਾ ਹਿੱਸਾ 1100 ਕ੍ਰੋੜ ਰੁਪਏ ਰੋਕਣ ਅਤੇ ਬੈਂਕ ਕਰਜਿਆਂ ਦੇ ਵਿਆਜ ਉੱਤੇ ਵਿਆਜ ਤੋਂ ਛੋਟ ਦਾ ਲਾਭ ਕਿਸਾਨਾਂ ਤੋਂ ਖੋਹਣ ਦੇ ਬਦਲਾਖੋਰ ਫ਼ਰਮਾਨ ਵੀ ਜਾਰੀ ਕਰ ਦਿੱਤੇ ਹਨ। ਪੰਜਾਬ ‘ਚ ਰੇਲਾਂ ਦੀ ਆਵਾਜਾਈ ਠੱਪ ਕਰਕੇ ਪੰਜਾਬ ਸਣੇ ਜੰਮੂ-ਕਸ਼ਮੀਰ ਦੀ

ਖੇਤੀ ਅਤੇ ਹੋਰ ਕਿਰਤੀ ਕਾਰੋਬਾਰਾਂ ਦਾ ਲੱਕ ਤੋੜਨ ਵਾਲੀ ਇਸ ਦੀ ਬਦਲਾਖੋਰ ਕਰਤੂਤ ਪਹਿਲਾਂ ਹੀ ਨਸ਼ਰ ਹੋ ਚੁੱਕੀ ਹੈ। ਮੌਜੂਦਾ ਘੋਲ਼ ‘ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10 ਲੱਖ ਦਾ ਮੁਆਵਜ਼ਾ ਤੇ ਨੌਕਰੀ ਦੀ ਮੰਗ ਮੰਨੇਂ ਜਾਣ ‘ਤੇ ਮਾਨਸਾ ਤੇ ਸੰਗਰੂਰ ਡੀ ਸੀ ਦੇ ਘਿਰਾਓ ਸਮਾਪਤ ਕਰ ਦਿੱਤੇ ਗਏ ਹਨ।ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ 5 ਨਵੰਬਰ ਨੂੰ ਪੂਰੇ ਭਾਰਤ ਵਿੱਚ 4 ਘੰਟੇ ਸੜਕਾਂ ਜਾਮ ਕਰਨ ਦਾ ਇਕਜੁੱਟ ਅੰਦੋਲਨ ਪੂਰਾ ਤਾਣ ਲਾ ਕੇ ਕਾਮਯਾਬ ਕੀਤਾ ਜਾਵੇਗਾ ਅਤੇ ਅਣਮਿਥੇ ਸਮੇਂ ਦੇ ਧਰਨੇ ਵੀ ਨਾਲ ਹੀ ਜਾਰੀ ਰੱਖੇ ਜਾਣਗੇ। ਉਸ ਤੋ ਮਗਰੋਂ ਭਾਰਤ ਭਰ ਦੇ ਕਿਸਾਨਾਂ ਵੱਲੋਂ 26-27 ਨਵੰਬਰ ਨੂੰ ਦਿੱਲੀ ਚੱਲੋ ਦੇ ਸੱਦੇ ਨੂੰ ਵੀ ਇਸੇ ਤਰ੍ਹਾਂ ਪੂਰਾ ਤਾਣ ਲਾ ਕੇ ਕਾਮਯਾਬ ਕੀਤਾ ਜਾਵੇਗਾ। ਇਹਨਾਂ ਬਦਲਾਖੋਰ ਹੱਲਿਆਂ ਤੋਂ ਪੀੜਤ/ਪ੍ਰਭਾਵਿਤ ਸਮੂਹ ਕਿਸਾਨਾਂ ਮਜਦੂਰਾਂ ਤੇ ਹੋਰ ਕਾਰੋਬਾਰੀ ਕਿਰਤੀਆਂ ਨੂੰ ਕਿਸਾਨ ਆਗੂਆਂ ਨੇ ਸੱਦਾ ਦਿੱਤਾ ਹੈ ਕਿ ਘਰੇ ਬਹਿ ਕੇ ਧਰਨਿਆਂ ਵੱਲ ਝਾਕਣ ਦੀ ਬਜਾਏ ਵਹੀਰਾਂ ਘੱਤ ਕੇ ਧਰਨਿਆਂ ਵਿੱਚ ਸ਼ਾਮਲ ਹੋਇਆ ਜਾਵੇ, ਫੇਰ ਹੀ ਮੋਦੀ ਹਕੂਮਤ ਦਾ ਨੱਕ ‘ਚ ਦਮ ਕਰ ਕੇ ਹੰਕਾਰ ਤੋੜਿਆ ਜਾ ਸਕੇਗਾ ਅਤੇ ਮੰਗਾਂ ਮੰਨਵਾਈਆਂ ਜਾਣਗੀਆਂ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Most Popular

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

by Ranjit Singh
12 hours ago
0

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 