ਕੁੱਲ ਆਮਦ ਵਿੱਚੋਂ ਝੋਨੇ ਦੀ 99 ਫੀਸਦ ਖ਼ਰੀਦ ਮੁਕੰਮਲ
ਸੰਗਰੂਰ ਮੋਹਰੀ, ਪਟਿਆਲਾ ਦੂਜੇ ਸਥਾਨ ‘ਤੇ
ਹੁਣ ਤੱਕ ਕਿਸਾਨਾਂ ਨੂੰ 28.96 ਲੱਖ ਪਾਸ ਕੀਤੇ ਜਾਰੀ
ਚੰਡੀਗੜ੍ਹ÷ , 3 ਨਵੰਬਰ( ਵਿਸ਼ਵ ਵਾਰਤਾ )-ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਵਲੋਂ ਅੱਜ ਤੱਕ 160 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਸਫਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਝੋਨੇ ਦੀ ਆਮਦ ਵਿੱਚ 26 ਫੀਸਦ ਵਾਧਾ ਦਰਜ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਦੱਸਿਆ ਕਿ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 160.65 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 158.52 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਜਦਕਿ ਪਿਛਲੇ ਸਾਲ ਦੌਰਾਨ ਸੀਜ਼ਨ ਵਿੱਚ ਲਗਭਗ 127.46 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ।
ਕੋਵਿਡ ਦੇ ਮੱਦੇਨਜ਼ਰ ਝੋਨੇ ਦੀ ਪੜਾਅਵਾਰ ਢੰਗ ਨਾਲ ਢੋਆ-ਢੁਆਈ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਮੰਡੀ ਬੋਰਡ ਦੇ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਲਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਮੰਡੀ ਬੋਰਡ ਵਲੋਂ ਆੜ੍ਹ÷ ਤੀਆਂ ਰਾਹੀਂ ਕਿਸਾਨਾਂ ਨੂੰ 28.69 ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਉਨ÷ ਾਂ ਇਹ ਵੀ ਦੱਸਿਆ ਕਿ ਮੰਡੀ ਬੋਰਡ ਨੇ ਇਸ ਸਾਲ 4260 ਖਰੀਦ ਕੇਂਦਰ ਸਥਾਪਤ ਕੀਤੇ ਹਨ ਜੋ ਕਿ ਪਿਛਲੇ ਸਾਲ ਸਥਾਪਤ ਕੀਤੇ 1839 ਖਰੀਦ ਕੇਂਦਰਾਂ ਦੇ ਦੁੱਗਣੇ ਤੋਂ ਵੀ ਵੱਧ ਹੈ।
ਚੇਅਰਮੈਨ ਨੇ ਅੱਗੇ ਕਿਹਾ ਕਿ 14.88 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਨਾਲ ਸੰਗਰੂਰ ਜ਼ਿਲ÷ ੍ਹਾ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਪਟਿਆਲਾ ਅਤੇ ਲੁਧਿਆਣਾ ਵਿੱਚ ਕ੍ਰਮਵਾਰ 14.40 ਲੱਖ ਮੀਟ੍ਰਿਕ ਟਨ ਅਤੇ 13.39 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ।
ਚੇਅਰਮੈਨ ਨੇ ਚੱਲ ਰਹੇ ਕਾਰਜਾਂ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਹਿੱਤ ਕਿਸਾਨਾਂ ਦੇ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਸਾਰੇ ਭਾਈਵਾਲਾਂ ਖ਼ਾਸਕਰ ਕਿਸਾਨਾਂ ਵਲੋਂ ਖਰੀਦ ਕੇਂਦਰਾਂ ਵਿੱਚ ਭੀੜ ਨਾ ਕਰਨ ਅਤੇ ਸਿਹਤ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।