• Latest
  • Trending
ਟਿੱਬਾ ਰੋਡ ਬੇਅਦਬੀ ਮਾਮਲੇ ਵਿਚ ਸ਼ਿਕਾਇਤਕਰਤਾ ਹੀ ਸਾਜ਼ਿਸ਼ਕਰਤਾ ਨਿੱਕਲਿਆ

ਟਿੱਬਾ ਰੋਡ ਬੇਅਦਬੀ ਮਾਮਲੇ ਵਿਚ ਸ਼ਿਕਾਇਤਕਰਤਾ ਹੀ ਸਾਜ਼ਿਸ਼ਕਰਤਾ ਨਿੱਕਲਿਆ

6 years ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

33 minutes ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

41 minutes ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

1 hour ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

2 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

3 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

4 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

4 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

4 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਿੱਬਾ ਰੋਡ ਬੇਅਦਬੀ ਮਾਮਲੇ ਵਿਚ ਸ਼ਿਕਾਇਤਕਰਤਾ ਹੀ ਸਾਜ਼ਿਸ਼ਕਰਤਾ ਨਿੱਕਲਿਆ

November 3, 2020
in ਖਬਰਾਂ, ਪੰਜਾਬ
ਟਿੱਬਾ ਰੋਡ ਬੇਅਦਬੀ ਮਾਮਲੇ ਵਿਚ ਸ਼ਿਕਾਇਤਕਰਤਾ ਹੀ ਸਾਜ਼ਿਸ਼ਕਰਤਾ ਨਿੱਕਲਿਆ

• ਸੇਵਾ ਸਿੰਘ ਨੇ ਕਬੂਲਿਆ ਕਿ ਮਹਿਜ਼ ਫੋਕੀ ਮਸ਼ਹੂਰੀ ਲਈ ਕੀਤਾ ਸੀ ਇਹ ਕਾਰਾ

• ਲੁਧਿਆਣਾ ਪੁਲਿਸ ਨੇ ਇਸ ਮੰਦਭਾਗੀ ਘਟਨਾ ਦੇ ਕੁਝ ਹੀ ਘੰਟਿਆਂ ਅੰਦਰ ਸੁਲਝਾਈ ਗੁੱਥੀ

ਟਿੱਬਾ ਰੋਡ ਬੇਅਦਬੀ ਮਾਮਲੇ ਵਿਚ ਸ਼ਿਕਾਇਤਕਰਤਾ ਹੀ ਸਾਜ਼ਿਸ਼ਕਰਤਾ ਨਿੱਕਲਿਆ

ਚੰਡੀਗੜ• 3 ਨਵੰਬਰ( ਵਿਸ਼ਵ ਵਾਰਤਾ )-ਲੁਧਿਆਣਾ ਵਿਖੇ 2 ਨਵੰਬਰ,2020 ਨੂੰ ਸ਼ਾਮ ਦੇ ਕਰੀਬ 7 ਵਜੇ ਇੱਕ ਮੰਦਭਾਗੀ ਅਪਰਾਧਿਕ ਘਟਨਾ ਵਾਪਰੀ ਜਦੋਂ ਸੇਵਾ ਸਿੰਘ(18) ਵਾਸੀ ਸੁਤੰਤਰ ਨਗਰ, ਲੁਧਿਆਣਾ ਨੇ ਸੁਤੰਤਰ ਨਗਰ ਗੁਰੂਦਵਾਰਾ ਦੇ ਪ੍ਰਧਾਨ ਬਲਦੇਵ ਸਿੰਘ ਨੂੰ ਦੱਸਿਆ ਕਿ ਉਸਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਫਟੇ ਹੋਏ ਅੰਗ ਥਾਣਾ ਟਿੱਬਾ ਲੁਧਿਆਣਾ ਦੇ ਜਨ ਸ਼ਕਤੀ ਨਗਰ ਖੇਤਰ ਵਿੱਚ ਪ੍ਰੇਮ ਵਿਹਾਰ ਵਿਖੇ ਇੱਕ ਝੋਨੇ ਦੇ ਖੇਤ ਵਿੱਚ ਖਿੱਲਰੇ ਪਏ ਦੇਖੇ ਹਨ। ਇਹ ਜਾਣਕਾਰੀ ਮਿਲਣ ‘ਤੇ ਪੁਲਿਸ ਪਾਰਟੀ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ ਅਤੇ ਮੌਕੇ ‘ਤੇ ਪਹੁੰਚ ਗਈ ਅਤੇ ਸਿੰਘ ਸਭਾ ਗੁਰੂਦੁਆਰਾ ਸੁਤੰਤਰ ਨਗਰ, ਲੁਧਿਆਣਾ ਦੇ ਪ੍ਰਧਾਨ ਬਲਦੇਵ ਸਿੰਘ ਦੇ ਬਿਆਨਾਂ ‘ਤੇ ਐਫ.ਆਈ.ਆਰ ਨੰ .178 ਆਈਪੀਸੀ ਦੀ ਧਾਰਾ 295-ਏ, 34 ਤਹਿਤ ਮਾਮਲਾ ਕੀਤਾ ਗਿਆ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੇਵਾ ਸਿੰਘ ਨੇ ਬਲਦੇਵ ਸਿੰਘ ਨੂੰ ਇਹ ਵੀ ਦੱਸਿਆ ਸੀ ਕਿ ਉਸਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਮੌਕੇ ਤੋਂ ਭੱਜਦੇ ਵੇਖਿਆ ਹੈ। ਖੇਤਰ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਨੂੰ ਖੰਘਾਲਣ ਤੋਂ ਬਾਅਦ ਇਹ ਪਤਾ ਚੱਲਿਆ ਕਿ ਉਸ ਸਮੇਂ ਵਿਚ ਉਸ ਖੇਤਰ ਵਿਚ ਕਿਸੇ ਵੀ ਮੋਟਰਸਾਈਕਲ ਦਾ ਆਉਣ-ਜਾਣ ਨਹੀਂ ਹੋਇਆ। ਇਸ ਪ੍ਰਕਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਟੇ ਅੰਗਾਂ ਸੰਬੰਧੀ ਉਸਦੇ ਵੱਖੋ-ਵੱਖਰੇ ਦਾਅਵਿਆਂ ਅਤੇ ਬਿਆਨਾਂ ਨੇ ਸ਼ੰਕਾ ਪੈਦਾ ਕਰ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਲੁਧਿਆਣਾ ਪੁਲਿਸ ਵਲੋਂ ਕੀਤੀ ਗਈ ਹੋਰ ਪੁੱਛਗਿੱਛ ਤੋਂ ਬਾਅਦ ਸੇਵਾ ਸਿੰਘ ਨੇ ਇਕਬਾਲ ਕੀਤਾ ਕਿ ਉਸਨੇ ਖੁਦ ਹੀ ਇੱਕ ਸੈਂਚੀ ਸਾਹਿਬ ਅਤੇ ਗੁਟਕਾ ਸਾਹਿਬ ਦੇ ਅੰਗ ਮੌਕੇ ‘ਤੇ ਫਾੜ ਕੇ ਸੁੱਟ ਦਿੱਤੇ ਸਨ। ਉਸਦੇ ਘਰ ਦੀ ਤਲਾਸ਼ੀ ਲੈਣ ‘ਤੇ ਅਸਲ ਸੈਂਚੀ ਸਾਹਿਬ ਅਤੇ ਗੁਟਕਾ ਸਾਹਿਬ, ਜਿਸਦੇ ਅੰਗ ਸੇਵਾ ਸਿੰਘ ਨੇ ਫਾੜੇ ਸਨ, ਨੂੰ ਇਲਾਕੇ ਦੇ ਵਸਨੀਕ ਗਵਾਹ ਦੀ ਹਾਜ਼ਰੀ ਵਿੱਚ ਪੁਲਿਸ ਨੇ ਬਰਾਮਦ ਕਰ ਲਿਆ। ਉਸ ਦੇ ਘਰ ਦੇ ਬੇਸਮੈਂਟ ਵਿਚੋਂ ਇਕ ਅਟੈਚੀ ਵੀ ਬਰਾਮਦ ਹੋਇਆ ਜਿਸ ਵਿਚ ਇਕ ਪੁਰਾਣੇ ਗੁਟਕਾ ਸਾਹਿਬ ਦੇ ਪਾੜ ਦਿੱਤੇ ਅੰਗਾਂ ਨੂੰ ਰੱਖਿਆ ਹੋਇਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਟਕਾ ਸਾਹਿਬ ਅਤੇ ਸੈਂਚੀ ਸਾਹਿਬ ਦੀਆਂ ਸਾਰੇ ਫਟੇ ਅੰਗਾਂ ਨੂੰ ਸ.ਬਲਦੇਵ ਸਿੰਘ, ਪਰਧਾਨ ਗੁਰੂਦਵਾਰਾ ਸਾਹਿਬ, ਸੁਤੰਤਰ ਨਗਰ ਵਲੋਂ ਪੂਰੀ ਮਰਿਆਦਾ, ਸਤਿਕਾਰ ਨਾਲ ਸਾਂਭਿਆ ਗਿਆ।

ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਪੜਤਾਲ ਤੋਂ ਪਤਾ ਚੱਲਿਆ ਹੈ ਕਿ ਸੇਵਾ ਸਿੰਘ ਇਕ ਵਟਸਐਪ ਗਰੁੱਪ ਗੁਰੂ ਨਾਨਕ ਸੇਵਾ ਦਲ ਵਿਚ ਸ਼ਾਮਲ ਹੋਇਆ ਸੀ। ਉਹ ਪੰਜਾਬ ਸਟਾਰ ਡੇਲੀ, ਸਚ ਦੀਆਂ ਤਰੰਗਾਂ ਨਾਮ ਦੇ ਇੱਕ ਵੈੱਬ ਚੈਨਲ ਦੇ ਸੰਪਰਕ ਵਿੱਚ ਆਇਆ, ਜਿਸ ਨੂੰ ਬਟਾਲਾ ਦੇ ਇੱਕ ਵਿਅਕਤੀ ਵਲੋਂ ਚਲਾਇਆ ਜਾ ਰਿਹਾ ਸੀ। ਵਟਸਐਪ ਗਰੁੱਪ ਦੇ ਇੱਕ ਹੋਰ ਮੈਂਬਰ, ਜੋ ਕਿ ਪੰਜਾਬ ਸਟਾਰ ਡੇਲੀ ਦਾ ਕਰਮਚਾਰੀ ਸੀ, ਨੇ ਉਸ ਨਾਲ ਸੰਪਰਕ ਕੀਤਾ ਅਤੇ ਉਸਨੂੰ ਆਪਣੇ ਵੈੱਬ ਚੈਨਲ ਲਈ ਖ਼ਬਰਾਂ ਅਤੇ ਨਵੀਆਂ-ਨਵੀਆਂ ਚੀਜਾਂ ਸਾਂਝੀਆਂ ਕਰਨ ਲਈ ਪ੍ਰੇਰਿਤ ਕੀਤਾ। ਸੇਵਾ ਸਿੰਘ ਨੇ ਪੰਜਾਬ ਸਟਾਰ ਨੂੰ 3-4 ਖ਼ਬਰਾਂ ਭੇਜੀਆਂ ਪਰ ਜ਼ਿਆਦਾਤਰ ਖ਼ਬਰਾਂ ਨਿਊਜ਼ ਚੈਨਲ ਨੇ ਪ੍ਰਕਾਸ਼ਤ ਨਹੀਂ ਕੀਤੀਆਂ।

ਉਸਨੇ ਅੱਗੇ ਦੱਸਿਆ ਕਿ 2 ਨਵੰਬਰ ਨੂੰ, ਰਾਤੋ-ਰਾਤ ਮਸ਼ਹੂਰ ਹੋਣ ਦੇ ਚੱਕਰ ਵਿੱਚ ਸੇਵਾ ਸਿੰਘ ਨੇ ਕਿਸੇ ਹੋਰ ਦੁਆਰਾ ਕੀਤੇ ਪਾਪਾਂ ਨੂੰ ਦਰਸਾਉਂਦਿਆਂ, ਇਸ ਮੰਦਭਾਗੀ ਵਾਰਦਾਤ ਨੂੰ ਅੰਜਾਮ ਦੇਣ ਦਾ ਫੈਸਲਾ ਕੀਤਾ ਅਤੇ ਫਿਰ ਪੰਜਾਬ ਸਟਾਰ ਡੇਲੀ ‘ਤੇ ਇਸ ਘਟਨਾ ਨੂੰ ਉਜਾਗਰ ਕਰਨ ਵਾਲੀ ਪਹਿਲੀ ਘਟਨਾ ਬਣ ਗਈ। ਉਹ ਸੈਂਚੀ ਸਾਹਿਬ ਅਤੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਆਪਣੇ ਘਰੋਂ ਲਿਆਇਆ ਅਤੇ ਉਨਾਂ ਨੂੰ ਲੁਧਿਆਣਾ ਦੇ ਟਿੱਬਾ ਦੇ ਪ੍ਰੇਮ ਨਗਰ ਖੇਤਰ ਵਿਚ ਖੇਤਾਂ ਵਿਚ ਖਿੰਡਾ ਦਿੱਤਾ। ਉਸਨੇ ਇੱਕ ਪੰਜਾਬ ਸਟਾਰ ਡੇਲੀ ਵੈੱਬ ਚੈਨਲ ਨੂੰ ਭੇਜਨ ਲਈ ਆਪਣੇ ਫੋਨ ਤੋਂ ਇੱਕ ਵੀਡੀਓ ਵੀ ਸ਼ੂਟ ਕੀਤਾ।

ਹੁਣ ਤੱਕ ਦੀ ਜਾਂਚ ਅਤੇ ਇਸ ਤੋਂ ਬਾਅਦ ਹੋਈਆਂ ਬਰਾਮਦਗੀਆਂ ਤੋਂ ਪਤਾ ਚੱਲਦਾ ਹੈ ਕਿ ਸੇਵਾ ਸਿੰਘ ਨੇ ਆਪਣੇ ਨਿੱਜੀ ਮਨੋਰਥਾਂ ਦੀ ਪੂਰਤੀ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ ਅਤੇ ਇਸ ਮੰਦਭਾਗਾ ਕੇਸ ਦੀ ਗੁੱਥੀ ਦੋਸ਼ੀ ਦੀ ਗ੍ਰਿਫਤਾਰੀ ਨਾਲ ਸੁਲਝ ਗਈ ਹੈ। ਮੌਕੇ ‘ਤੇ ਪਹੁੰਚੀ ਚੰਡੀਗੜ ਦੀ ਇੱਕ ਫੋਰੈਂਸਿਕ ਟੀਮ ਨੇ ਬਰਾਮਦ ਕੀਤੀਆਂ ਚੀਜ਼ਾਂ ਦੀ ਫੌਰੈਂਸਿਕ ਜਾਂਚ ਅਤੇ ਵਿਸ਼ਲੇਸ਼ਣ ਕੀਤਾ। ਇਸ ਬਾਰੇ ਅਗਲੇਰੀ ਪੜਤਾਲ ਜਾਰੀ ਹੈ।

ਉਨਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨਾਲ ਵੀ ਸੰਪਰਕ ਸਥਾਪਤ ਕੀਤਾ ਗਿਆ ਹੈ ਅਤੇ ਗੁਟਕਾ ਸਾਹਿਬ ਅਤੇ ਸੈਂਚੀ ਸਾਹਿਬ ਨੂੰ ਮਰਯਾਦਾ ਅਨੁਸਾਰ ਸਹੀ ਹੱਥਾਂ ਵਿੱਚ ਸੌਂਪਿਆ ਗਿਆ ਹੈ। ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਗਲੇਰੀ ਜਾਂਚ ਲਈ ਦੋ ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਹੈ।

———–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 