ਚੰਡੀਗੜ, 18 ਦਸੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਮਿਲੀਆਂ ਵੱਡੀਆਂ ਜਿੱਤਾਂ ਨੂੰ ‘ਵਿਕਾਸ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਮਜ਼ਬੂਤ ਲੀਡਰਸ਼ਿਪ’ ਨੂੰ ਮਿਲਿਆ ਫ਼ਤਵਾ ਕਰਾਰ ਦਿੱਤਾ ਹੈ।
ਪ੍ਰਧਾਨ ਮੰਤਰੀ ਨੂੰ ਵਧਾਈ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਨਤੀਜਿਆਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਇੱਕ ਮਜ਼ਬੂਤ ਮੋਦੀ ਲਹਿਰ ਪੂਰੇ ਦੇਸ਼ ਅੰਦਰ ਚੱਲ ਰਹੀ ਹੈ। ਅੱਜ ਭਾਰਤ ਵਿਚ ਹੋਰ ਅਜਿਹਾ ਕੋਈ ਆਗੂ ਨਹੀਂ ਹੈ, ਜਿਹੜਾ ਮੋਦੀ ਦੇ ਸਿਆਸੀ ਕੱਦ ਦੀ ਬਰਾਬਰੀ ਕਰ ਸਕਦਾ ਹੈ।
ਸਰਦਾਰ ਬਾਦਲ ਨੇ ਭਾਜਪਾ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਵੀ ਤਾਜ਼ਾ ਹੋਈਆਂ ਚੋਣਾਂ ਵਿਚ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ।
ਮੇਰੀ ਮੁਹਿੰਮ ਉਸਦੇ ਖਿਲਾਫ਼ ਜਿਸ ਨੇ ਪਾਰਟੀ ਦੀ ਸਰਪ੍ਰਸਤੀ ਦਾ ਆਨੰਦ ਮਾਣਿਆ ਪਰ ਧੋਖਾ ਦਿੱਤਾ- ਅਮਰਿੰਦਰ ਸਿੰਘ ਰਾਜਾ ਵੜਿੰਗ
ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਇਕਾਈ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਿਨ੍ਹਾਂ ਨੂੰ 29 ਅਪ੍ਰੈਲ ਨੂੰ ਲੁਧਿਆਣਾ...