ਬਠਿੰਡਾ 6 ਨਵੰਬਰ (ਕੁਲਬੀਰ ਬੀਰਾ)-ਬੀਤੇ ਕੱਲ੍ਹ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਬਠਿੰਡਾ ਦੇ ਭਾਈ ਘਨ੍ਹਈਆ ਚੌਕ ਵਿਖੇ ਕੀਤੇ ਚੱਕਾ ਜਾਮ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਅਤੇ ਵਰਕਰਾਂ ਸਟੇਜ ਦੇ ਪਿਛਲੇ ਪਾਸੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।ਜਿਸ ਕਰਕੇ ਸਟੇਜ ਦੇ ਵਿੱਚ ਵਿਘਨ ਪੈ ਰਿਹਾ ਸੀ।ਕਿਸੇ ਵਿਸ਼ੇਸ਼ ਕਿਸਾਨ ਯੂਨੀਅਨ ਦਾ ਝੰਡਾ ਹੱਥ ਵਿੱਚ ਫੜਣ ਅਤੇ ਪਾਰਟੀ ਦੇ ਵਲੰਟੀਅਰ ਹਰਮੀਤ ਸਿੰਘ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਬਹਿਸ ਤੋਂ ਪੈਦਾ ਹੋਇਆ ਵਿਵਾਦ ਆਪ ਅਤੇ ਕਿਸਾਨ ਯੂਨੀਅਨਾਂ ਦੇ ਆਗੂਆਂ ਦੀ ਸਥਾਨਕ ਟੀਚਰ ਹੋਮ ਵਿਖੇ ਚੱਲੀ ਲੰਮੀ ਮੀਟਿੰਗ ਦੌਰਾਨ ਸੁਲਝਾ ਲਿਆ ਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਪੁਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਹ ਗੱਲ ਸਪਸ਼ਟ ਹੋ ਗਈ ਕਿ ਕਿਸੇ ਵਿਸ਼ੇਸ਼ ਕਿਸਾਨ ਯੂਨੀਅਨ ਦਾ ਝੰਡਾ ਜਾਣ-ਬੁੱਝ ਕੇ ਭਾਰੀ ਇਕੱਠ ਵਿੱਚ ਫੜਾ ਦਿੱਤਾ ਗਿਆ ਜਿਸ ਕਰਕੇ ਕਿਸਾਨ ਜੱਥੇਬੰਦੀਆਂ ਦੇ ਵਿੱਚ ਭੰਬਲਭੂਸਾ ਪੈਦਾ ਹੋ ਗਿਆ ਸੀ।ਮੀਟਿੰਗ ਦੌਰਾਨ ਹੀ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਵਲੰਟੀਅਰ ਹਰਮੀਤ ਸਿੰਘ ਵੱਲੋਂ ਕੀਤੀ ਬਹਿਸਬਾਜ਼ੀ ਗੰਭੀਰ ਨੋਟਿਸ ਲੈਂਦੇ ਹੋਏ ਆਪ ਦੇ ਦੋਵੇਂ ਜਿਲਾ ਪ੍ਰਧਾਨਾਂ ਗੁਰਜੰਟ ਸਿੰਘ ਸਿਵਿਆ ਅਤੇ ਨਵਦੀਪ ਜੀਦਾ ਵੱਲੋਂ ਕਾਰਨ ਦੱਸ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਵਿੱਚ ਜਵਾਬ ਮੰਗਿਆ ਗਿਆ ਹੈ, ਨੋਟਿਸ ਦਾ ਤਸੱਲੀਬਖਸ਼ ਜਵਾਬ ਨਾ ਮਿਲਣ ਤੇ ਪਾਰਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਨਵਦੀਪ ਸਿੰਘ ਜੀਦਾ ਨੇ ਡੂੰਘਾ ਅਫਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਬਤੌਰ ਕਿਸਾਨ ਪਹਿਲਾਂ ਦੀ ਤਰ੍ਹਾਂ ਹੀ ਵਧ ਚੜ੍ਹ ਕੇ ਹਿੱਸਾ ਲੈਂਦੇ ਰਹਿਣਗੇ ਤੇ ਇਹਨਾਂ ਕਾਲੇ ਕਾਨੂੰਨਾਂ ਦੇ ਖਿਲਾਫ ਲੜਦੇ ਰਹਾਂਗੇ , ਇਸ ਮੌਕੇ ਨਵਦੀਪ ਜੀਦਾ ਨੇ ਫਰਾਖਦਿਲੀ ਦਖਾਂਉਦੇ ਹੋਏ ਹਰਮੀਤ ਸਿੰਘ ਵੱਲੋਂ ਕੀਤੀ ਗਲਤੀ ਦੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਅਫਸੋਸ ਪ੍ਰਗਟ ਕਰਦੇ ਹੋਏ ਖਿਮਾ ਜਾਚਨਾਕੀਤੀ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਤੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਕੁੱਲ ਹਿੰਦ ਕਿਸਾਨ ਸਭਾ ਦੇ ਕਾਰਜਕਾਰੀ ਪ੍ਰਧਾਨ ਬਲਕਰਨ ਸਿੰਘ ਬਰਾੜ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ, ਬੀਕੇਯੂ ਸਿੱਧੂਪੁਰ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਪ੍ਰੈਸ ਸਕੱਤਰ ਰਣਜੀਤ ਸਿੰਘ ਜੀਦਾ ਤੋਂ ਇਲਾਵਾ ਆਪ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਭੱਲਾ,ਗੋਬਿੰਦਰ ਸਿੰਘ, ਚਰਨਜੀਤ ਸਿੰਘ ਵਿਸੇਸ਼ ਤੌਰ ਤੇ ਹਾਜ਼ਰ ਸਨ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















