ਬਠਿੰਡਾ, 6 ਨਵੰਬਰ( ਕੁਲਬੀਰ ਬੀਰਾ ): ਪੰਜਾਬ ਸਰਕਾਰ ਵੱਲੋਂ ਕਣਕ ਦੀ ਬਿਜਾਈ ਕਰਨ ਲਈ ਜ਼ਿਲੇ ਦੇ ਕਿਸਾਨਾਂ ਨੂੰ 10800 ਕੁਇੰਟਲ ਤਸਦੀਕ ਸ਼ੁਦਾ ਬੀਜ ਸਬਸਿਡੀ ‘ਤੇ ਦੇਣ ਲਈ ਟੀਚਾ ਪ੍ਰਾਪਤ ਹੋਇਆ ਹੈ, ਤਾਂ ਜੋ ਕਿਸਾਨ ਸਮੇਂ ਸਿਰ ਕਣਕ ਦਾ ਬੀਜ ਲੈ ਕੇ ਬਿਜਾਈ ਕਰ ਸਕਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ਼੍ਰੀਨਿਵਾਸਨ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਛੁੱਟੀ ਵਾਲੇ ਦਿਨ ਵੀ ਦਫ਼ਤਰ ਖੁੱਲੇ ਰੱਖਣਾ ਯਕੀਨੀ ਬਣਾਉਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬੀਜ ਦੀ ਵੰਡ ਬਿਨ•ਾਂ ਕਿਸੇ ਦੇਰੀ ਤੋਂ ਕੀਤੀ ਜਾਵੇ ਅਤੇ ਉਹ ਇਹ ਵੀ ਯਕੀਨੀ ਬਣਾਉਣ ਕਿ ਕਿਸਾਨ ਕਣਕ ਦੀ ਬਿਜਾਈ ਲਈ ਕੇਵਲ ਮਾਨਤਾ ਪ੍ਰਾਪਤ ਫਰਮਾਂ ਤੋਂ ਹੀ ਤਸਦੀਕ ਸ਼ੁਦਾ ਬੀਜ ਦੀ ਖਰੀਦ ਕਰਨ ।
ਇਸ ਮੌਕੇ ਉਨ•ਾਂ ਇਹ ਵੀ ਦੱਸਿਆ ਕਿ ਕਿਸਾਨ ਕੇਵਲ ਪੰਜਾਬ ਰਾਜ ਬੀਜ ਪ੍ਰਮਾਣਤ ਸੰਸਥਾ ਵੱਲੋਂ ਰਜਿਸਟਰ ਕੀਤੇ ਸਰਕਾਰੀ, ਅਰਧ ਸਰਕਾਰੀ ਸੰਸਥਾਵਾਂ ਅਤੇ ਸਹਿਕਾਰੀ ਅਦਾਰੇ ਜਿਵੇਂ ਪਨਸੀਡ, ਐਨ ਐਸ ਸੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਰਿਭਕੋ ਆਦਿ ਦੇ ਸੇਲ ਕਾਊਂਟਰਾਂ ਤੋਂ ਜਾਂ ਉਨ•ਾਂ ਦੇ ਅਧਿਕਾਰਤ ਡੀਲਰਾਂ ਪਾਸੋਂ ਕੇਵਲ ਸਰਟੀਫਾਈਡ ਬੀਜ ਦੀ ਪੂਰੀ ਕੀਮਤ ਅਦਾ ਕਰਕੇ ਸਬਸਿਡੀ ਦਾ ਲਾਭ ਲੈ ਸਕਦੇ ਹਨ।
ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਬਹਾਦਰ ਸਿੰਘ ਸਿੱਧੂ ਨੇ ਦੱਸਿਆ ਕਿ ਹਾੜੀ 2020-21 ਲਈ ਕਣਕ ਦੇ ਬੀਜ ਦੀ ਪਾਲਿਸੀ ਅਨੁਸਾਰ ਬੀਜ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ•ਾਂ ਕਰਵਾਈ ਜਾਵੇਗੀ ਅਤੇ ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਬੀਜ ‘ਤੇ ਸਬਸਿਡੀ ਦਿੱਤੀ ਜਾਵੇਗੀ ਅਤੇ ਨਾਲ ਹੀ ਨਾਲ ਪਹਿਲ ਦੇ ਅਧਾਰ ‘ਤੇ ਸਬਸਿਡੀ ਛੋਟੇ ਕਿਸਾਨ ਭਾਵ ਢਾਈ ਏਕੜ ਤੱਕ ਦੀ ਜ਼ਮੀਨ ਵਾਲੇ ਕਿਸਾਨ ਨੂੰ ਦਿੱਤੇ ਜਾਵੇਗੀ।
ਉਨ•ਾਂ ਕਿਹਾ ਕਿ ਕਿਸਾਨ ਕਣਕ ਦੇ ਬੀਜ ਦੀ ਸਬਸਿਡੀ ਪ੍ਰਾਪਤ ਕਰਨ ਲਈ ਨਿਰਧਾਰਤ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ ਤੋਂ ਡਾਊਨਲੋਡ ਕਰਕੇ ਬਲਾਕ ਖੇਤੀਬਾੜੀ ਦਫਤਰਾਂ ਵਿੱਚ ਜਮ•ਾਂ ਕਰਵਾਉਣ, ਜੋ ਕਿ ਪਿੰਡ ਦੇ ਸਰਪੰਚ/ਨੰਬਰਦਾਰ ਜਾਂ ਐਮ.ਸੀ ਤੋਂ ਤਸਦੀਕ ਹੋਣਾ ਚਾਹੀਦਾ ਹੈ। ਉਨ•ਾਂ ਦੱਸਿਆ ਕਿ ਸਬਸਿਡੀ ਕਣਕ ਦੀਆਂ ਕਿਸਮਾਂ ਜਿਵੇਂ ਐਚ ਡੀ 2967, ਐਚ ਡੀ 3086, ਉੱਨਤ ਪੀ ਬੀ ਡਬਲਿਯੂ 343,550, ਪੀ ਬੀ ਡਬਲਿਯੂ 1, ਜ਼ਿੰਕ ਪੀ ਬੀ ਡਬਲਿਯੂ 725, ਪੀ ਬੀ ਡਬਲਿਯੂ 677, ਪੀ ਪੀ ਡਬਲਿਯੂ 621, ਪੀ ਬੀ ਡਬਲਿਯੂ 752, ਪੀ ਬੀ ਡਬਲਿਯੂ 658, ਪੀ ਬੀ ਡਬਲਿਯੂ 660, ਪੀ ਬੀ ਡਬਲਿਯੂ 644, ਡਬਲਿਯੂ ਐਚ 1105, ਡਬਲਿਯੂ ਐਚ ਡੀ 943 ਕਿਸਮਾਂ ‘ਤੇ ਹੀ ਮਿਲੇਗੀ। ਉਨ•ਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਬੀਜ ਦੀ ਸੋਧ ਕਰਨ ਉਪਰੰਤ ਹੀ ਕਣਕ ਦੀ ਬਿਜਾਈ ਕਰਨ।






















