ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ)- ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਸੂਬਾ ਪ੍ਰਧਾਨ ਚੰਡੀਗੜ੍ਹ ਰਾਜਿੰਦਰ ਸਿੰਘ ਬਡਹੇੜੀ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਅਤੇ ਸਿੱਖ ਕੌਮ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲ਼ੇ ਪੰਜਾਬ ਦੇ ਮਹਾਨ ਆਗੂ ਸਰਦਾਰ ਬਲਦੇਵ ਸਿੰਘ ਦੀ ਯਾਦਗਾਰ ਬਣਾਈ ਜਾਵੇ ਜਿਨ੍ਹਾਂ ਨੇ ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ ਜੋ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਅਤੇ ਕਰੀ ਵਿੱਦਿਅਕ ਅਦਾਰ ੇ ਚਲਾ ਰਿਹੈ ਬਣਾਉਣ ਸਮੇਂ ਵਡਮੁੱਲਾ ਯੋਗਦਾਨ ਪਾਇਆ ਸੀ ਪੰਜਾਬ ਅੰਦਰ 1947 ਵਿੱਚ ਦੇਸ਼ ਦੀ ਵੰਡ ਸਮੇਂ ਹਜ਼ਾਰਾਂ ਸਿੱਖ ਅਤੇ ਪੰਜਾਬੀ ਪਰਵਾਰਾਂ ਨੂੰ ਮੁਫ਼ਤ ਜ਼ਮੀਨ ਦੇ ਕੇ ਵਸਾਇਆ।ਇਸ ਤੋਂ ਇਲਾਵਾ ਮੁੰਬਈ ਵਿਖੇ ਖਾਲਸਾ ਸਕੂਲ ਜ਼ਿਲ੍ਹਾ ਅੰਬਾਲਾ ਅਤੇ ਰੋਪੜ ਵਿੱਚ ਦਰਜ਼ਨ ਦੇ ਕਰੀਬ ਵਿੱਦਿਅਕ ਅਦਾਰੇ ਸ਼ੁਰੂ ਕੀਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ । ਇੱਥੇ ਇਹ ਵਰਨਣਯੋਗ ਹੈ ਕਿ ਸਰਦਾਰ ਬਲਦੇਵ ਸਿੰਘ ਦੇਸ਼ ਦੀ ਵੰਡ ਸਮੇਂ 1946-47 ਵਿੱਚ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਸਨ ਜੋ 1906 ਵਿੱਚ ਜੱਟ ਭਾਈਚਾਰੇ ਦੀ ਭਲਾਈ ਲਈ ਬਣਾਈ ਗਈ ਸੀ ਜਿਸ ਦੇ ਮੌਜ਼ੂਦਾ ਕੌਮੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਹਨ। ਬਡਹੇੜੀ ਨੇ ਮੰਗ ਦੇ ਨਾਲ਼ ਇੱਕ ਸੁਝਾਅ ਵੀ ਦਿੱਤਾ ਹੈ ਕਿ ਜੇਕਰ ਪੰਜਾਬ ਸਰਕਾਰ ਕੋਲ ਫੰਡ ਦੀ ਘਾਟ ਹੈ ਤਾਂ ਪੰਜਾਬ ਮੰਡੀ ਬੋਰਡ ਦੇ ਸੈਕਟਰ 11 ਸਥਿੱਤ ਪੰਜਾਬ ਮੰਡੀ ਭਵਨ ਦਾ ਨਾਮ ਬਦਲ ਕੇ “ਸਰਦਾਰ ਬਲਦੇਵ ਸਿੰਘ ਪੰਜਾਬ ਮੰਡੀ ਭਵਨ” ਕਰ ਦਿੱਤਾ ਜਾਵੇ ਅਤੇ ਉੱਥੇ ਸਰਦਾਰ ਬਲਦੇਵ ਸਿੰਘ ਦਾ ਆਦਮ ਕੱਦ ਬੁੱਤ ਲਗਾ ਦਿੱਤਾ ਜਾਵੇ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਖੇਤੀ ਮੰਤਰਾਲਾ ਵੀ ਹੈ ਅਤੇ ਸ਼ਾਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਵੀ ਹਨ ਇਸ ਲਈ ਜੱਟ ਭਾਈਚਾਰਾ ਉਹਨਾ ‘ਤੇ ਮਾਣ ਵੀ ਮਹਿਸੂਸ ਕਰਦਾ ਹੈ ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















