ਚੰਡੀਗੜ੍ਹ, 8 ਨਵੰਬਰ( ਵਿਸ਼ਵ ਵਾਰਤਾ)ਪੰਜਾਬ ਯੂਨੀਵਰਸਿਟੀ ਦੇ ਜਮਹੂਰੀ ਢਾਂਚੇ ਨੂੰ ਖਤਮ ਕਰਨ ਦੇ ਯਤਨ ਉਸੇ ਪ੍ਰਕਿਰਿਆ ਦਾ ਹਿੱਸਾ ਹਨ ਜੋ ਭਾਰਤੀ ਰਾਜਨੀਤਕ ਸੱਤਾ ਨੇ ਹੋਰਨਾਂ ਅਨੇਕਾਂ ਸੰਸਥਾਵਾਂ ਦੇ ਲੋਕਤੰਤਰੀ ਢਾਂਚੇ ਨੂੰ ਖਤਮ ਕਰਨ ਲਈ ਸ਼ੁਰੂ ਕੀਤੇ ਹਨ ਅਤੇ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਰੱਦ ਕਰਨ ਦੇ ਨਾਲ ਇਸ ਦੀ ਜਮਹੂਰੀ ਹੋਂਦ ਨੂੰ ਖਤਰਾ ਪੈਦਾ ਹੋ ਗਿਆ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਡਾ. ਹਰਯੋਧ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਤੋਂ ਹੀ ਇਸ ਨੂੰ ਜਮਹੂਰੀ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਇਸ ਦੇ ਪ੍ਰਬੰਧ ਨੂੰ ਚਲਾਉਣ ਲਈ ਸੈਨੇਟ ਦੀ ਚੋਣ ਵੋਟਾਂ ਦੇ ਰਾਹੀਂ ਕੀਤੀ ਜਾਂਦੀ ਰਹੀ ਹੈ। ਸੈਨੇਟ ਦਾ ਕਾਰਜ ਕਾਲ ਹੁਣ 31 ਅਕਤੂਬਰ ਨੂੰ ਖਤਮ ਹੋ ਗਿਆ ਹੈ ਜਿਸ ਕਰਕੇ ਯੂਨੀਵਰਸਿਟੀ ਦੇ ਪ੍ਰਬੰਧ ਨੂੰ ਚਲਾਉਣ ਲਈੀ ਜਮਹੂਰੀ ਸੰਸਥਾ ਖਤਮ ਹੋ ਗਈ ਹੈ। ਸੈਨੇਟ ਲਈ ਚੋਣਾਂ ਦੇ ਵਾਸਤੇ 23 ਸਤੰਬਰ ਦੀ ਤਰੀਕ ਨਿਰਧਾਰਤ ਕੀਤੀ ਸੀ। ਕੋਵਿਡ-19 ਦੇ ਬਾਵਜੂਦ ਇਨਾਂ ਚੋਣਾਂ ਲਈ ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਪ੍ਰਚਾਰ ਚੱਲ ਰਿਹਾ ਸੀ। ਉਮੀਦਵਾਰਾਂ ਵੱਲੋਂ ਵੋਟਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਸੀ। ਪਰ ਵੋਟਾਂ ਤੋਂ ਐਨ ਪਹਿਲਾਂ ਕੋਵਿਡ-19 ਦਾ ਬਹਾਨਾ ਲਾ ਕੇ ਵੋਟ ਪ੍ਰਕਿਰਿਆ ਨੂੰ ਅਚਨਚੇਤ ਰੋਕ ਦਿੱਤਾ ਗਿਆ ਜਦਕਿ ਇਸ ਸਮੇਂ ਕਰੋਨਾ ਦਾ ਪ੍ਰਭਾਵ ਪਹਿਲਾਂ ਨਾਲ ਕਾਫੀ ਘਟ ਚੁੱਕਾ ਸੀ। ਇਸ ਦੇ ਉਲਟ ਦੇਸ਼ ਭਰ ਵਿੱਚ ਵਿਧਾਨ ਸਭਾਵਾਂ, ਸੰਸਦ ਅਤੇ ਹੋਰ ਸੰਸਥਾਵਾਂ ਲਈ ਵੋਟਾਂ ਦੀ ਪ੍ਰਕਿਰਿਆ ਚੱਲ ਰਹੀ ਹੈ।
ਡਾ. ਹਰਯੋਧ ਸਿੰਘ ਅਨੁਸਾਰ ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਪ੍ਰਬੰਧਕੀ ਢਾਂਚਾ ਇਸ ਦੀ ਸ਼ੁਰੂਆਤ ਤੋਂ ਹੀ ਚੱਲ ਰਿਹਾ ਹੈ। ਪਾਕਿਸਤਾਨ ਵਿੱਚ ਵੀ ਪੰਜਾਬ ਯੂਨੀਵਰਸਿਟੀ ਲਾਹੌਰ ਦੀ ਸੈਨੇਟ ਦੀ ਚੋਣ ਵੀ ਉਸੇ ਢੰਗ ਨਾਲ ਹੋ ਰਹੀ ਹੈ। ਪੰਜਾਬ ਯੂਨੀਵਰਸਿਟੀ ਨੇ ਆਪਣੇ ਇਸੇ ਜਮਹੂਰੀ ਢਾਂਚੇ ਦੀ ਬਦੌਲਤ ਸਿੱਖਿਆ ਅਤੇ ਪ੍ਰਬੰਧ ਖੇਤਰ ਵਿੱਚ ਵਿਸ਼ੇਸ਼ ਸਥਾਨ ਬਣਾਇਆ ਹੈ। ਦੇਸ਼ ਦੀਆਂ ਉੱਚ ਕੋਟੀ ਦੀਆਂ ਯੂਨੀਵਰਸਿਟੀਆਂ ਵਿੱਚ ਇਸ ਦਾ ਨਾਂ ਸ਼ਾਮਲ ਹੈ ਅਤੇ ਇਸ ਨੇ ਦੁਨੀਆ ਦੇ ਸਿੱਖਿਆ ਖੇਤਰ ਵਿੱਚ ਵੀ ਅਹਿਮ ਥਾਂ ਬਣਾਈ ਹੋਈ ਹੈ। ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖਤਮ ਕਰਨ ਦੇ ਵਾਸਤੇ ਚੁੱਕੇ ਜਾ ਰਹੇ ਕਦਮ ਇਸ ਦੇ ਵਕਾਰ, ਪ੍ਰਬੰਧ ਅਤੇ ਜਮਹੂਰੀ ਹੋਂਦ ’ਤੇ ਬੁਰਾ ਪ੍ਰਭਾਵ ਪਵੇਗਾ। ਉਨਾਂ ਕਿਹਾ ਕਿ ਯੂਨੀਵਰਸਿਟੀ ਸੈਨੇਟ ਦੀ ਲਈ ਵੱਖ ਵੱਖ ਵਰਗਾਂ ਤੋਂ ਮੈਂਬਰਾਂ ਦੀ ਚੋਣ ਕੀਤੀ ਜਾਂਦਾ ਹੈ ਜਿਨਾਂ ਵਿੱਚ ਗ੍ਰੈਜੂਏਟ ਹਲਕਾ ਸਿੱਧੇ ਤੋਰ ’ਤੇ ਵਿਦਿਆਰਥੀਆਂ ਨਾਲ ਸਬੰਧਿਤ ਹੈ। ਵੋਟਾਂ ਰਾਹੀਂ ਸੈਨੇਟ ਦੀ ਚੋਣ ਖਤਮ ਕਰਨ ਦੇ ਨਾਲ ਵਿਸ਼ੇਸ਼ ਤੌਰ ’ਤੇ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਵੀ ਵੋਟ ਦੇ ਅਧਿਕਾਰ ਤੋਂ ਵਾਂਝੇ ਹੋ ਜਾਣਗੇ ਜੋ ਆਪਣੀਆਂ ਵੋਟਾਂ ਦੇ ਨਾਲ ਗ੍ਰੈਜੂਏਟ ਹਲਕੇ ਦੀ ਇੱਕ ਦਰਜਨ ਤੋਂ ਵੱਧ ਉਮੀਦਵਾਰਾਂ ਦੀ ਚੋਣ ਕਰਦੇ ਹਨ। ਉਨਾਂ ਕਿਹਾ ਕਿ ਗ੍ਰੈਜੂਏਟ ਹਲਕੇ ਦੇ ਉਮੀਦਵਾਰਾਂ ਦਾ ਸਿੱਧੇ ਤੌਰ ’ਤੇ ਵਿਦਿਆਰਥੀਆਂ ਦੇ ਨਾਲ ਸਬੰਧ ਹੁੰਦਾ ਹੈ ਜੋ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਸਬੰਧਿਤ ਮਸਲਿਆਂ ਦੇ ਮਾਮਲੇ ’ਤੇ ਵਿਦਿਆਰਥੀਆਂ ਦੇ ਹੱਕਾਂ ਵਿੱਚ ਖੜਦੇ ਰਹੇ ਹਨ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...