
ਨਵੀਂ ਦਿੱਲੀ, 19 ਦਸੰਬਰ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟਿੱਪਣੀ ਨੂੰ ਲੈ ਕੇ ਲੋਕ ਸਭਾ ਵਿਚ ਅੱਜ ਭਾਰੀ ਹੰਗਾਮਾ ਹੋਇਆ| ਇਸ ਦੌਰਾਨ ਕਾਂਗਰਸ ਵੱਲੋਂ ਲੋਕ ਸਭਾ ਵਿਚੋਂ ਵਾਕ ਆਊਟ ਕੀਤਾ ਗਿਆ|
ਇਸ ਤੋਂ ਪਹਿਲਾਂ ਕੱਲ੍ਹ ਵੀ ਇਸ ਮੁੱਦੇ ਨੂੰ ਲੈ ਕੇ ਸੰਸਦ ਦੇ ਦੋਨਾਂ ਸਦਨਾਂ ਵਿਚ ਭਾਰੀ ਹੰਗਾਮਾ ਹੋਇਆ ਸੀ| ਰੌਲੇ-ਰੱਪੇ ਦੌਰਾਨ ਪ੍ਰਧਾਨ ਮੰਤਰੀ ਖਿਲਾਫ ਕਾਂਗਰਸੀ ਮੈਂਬਰਾਂ ਨੇ ਜਮ ਕੇ ਨਾਅਰੇਬਾਜੀ ਕੀਤੀ ਅਤੇ ਡਾ. ਮਨਮੋਹਨ ਸਿੰਘ ਖਿਲਾਫ ਕੀਤੀਆਂ ਟਿੱਪਣੀਆਂ ਲਈ ਮੁਆਫੀ ਮੰਗਣ ਦੀ ਮੰਗ ਕੀਤੀ ਗਈ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















