ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੀ 13 ਨਵੰਬਰ ਨੂੰ ਦਿੱਲੀ ਵਿਖੇ ਮੀਟਿੰਗ ਸੱਦੀ
ਮਾਨਸਾ,10 ਨਵੰਬਰ (ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵਲੋਂ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ 13 ਨਵੰਬਰ ਨੂੰ ਦਿੱਲੀ ਵਿਖੇ ਮੀਟਿੰਗ ਸੱਦ ਲਈ ਗਈ ਹੈ।
ਇਸ ਮੀਟਿੰਗ ਬਾਰੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੱਤਰ ਭੇਜਿਆ ਗਿਆ ਹੈ।ਇਸ ਦੀ ਜਾਣਕਾਰੀ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵਲੋਂ ਦਿੱਤੀ ਗਈ ਹੈ।
ਪੱਤਰ ਦੀ ਕਾਪੀ ਨਾਲ ਭੇਜੀ ਗਈ ਹੈ।