ਮਹਿਲਾ ਅਧਿਆਪਕਾ ਦੀ ਪਾਜ਼ੇਟਿਵ ਰਿਪੋਰਟ
ਮੁਹਾਲੀ :(ਵਿਸ਼ਵ ਵਾਰਤਾ) ਭਾਵੇਂ ਪੰਜਾਬ ਸਰਕਾਰ ਨੇ ਹੈਲਥ ਅੈਡਵਾਈਜ਼ਰੀ ਦੇ ਮੱਦੇਨਜ਼ਰ ਰੱਖਦਿਆਂ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਮਾਪਿਆਂ ਦੀ ਸਹਿਮਤੀ ਨਾਲ ਸਕੂਲ ਖੋਲ੍ਹਣ ਦੇ ਹੁਕਮ ਦੇ ਦਿੱਤੇ ਹਨ। ਪਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਪ੍ਰਕੋਪ ਅਜੇ ਤਕ ਜਾਰੀ ਹੈ । ਫ਼ਰੀਦਕੋਟ ਜ਼ਿਲ੍ਹੇ ਦੇ ਕੁਲ ਚ ਦੋ ਅਧਿਆਪਕਾਂ ਦੀ ਪਿਛਲੇ ਹਫ਼ਤੇ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਰੋਪੜ ਜ਼ਿਲ੍ਹੇ ਦੇ ਸਕੂਲ ਵਿੱਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ । ਮਿਲੀ ਜਾਣਕਾਰੀ ਅਨੁਸਾਰ ਰੋਪੜ ਜ਼ਿਲ੍ਹੇ ਦਿ ਤਹਿਸੀਲ ਚਮਕੌਰ ਸਾਹਿਬ ਦੇ ਪਿੰਡ ਰਤਨਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਕ ਮਹਿਲਾ ਅਧਿਆਪਕਾ ਨੂੰ ਵੀ ਕੋਰੋਨਾ ਨੇ ਚਪੇਟ ਚ ਲੈ ਲਿਆ ਹੈ । ਦੱਸਿਆ ਜਾ ਰਿਹਾ ਹੈ ਕਿ ਉਸ ਤੋਂ ਪਹਿਲਾਂ ਉਨ੍ਹਾਂ ਦੇ ਪਤੀ ਦੀ ਵੀ ਰਿਪੋਰਟ ਪੋਜ਼ੀਟਿਵ ਆਈ ਸੀ ।























