ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਵਿਖੇ ਕਲਾਸਾਂ ਲਗਾਉਣ ਲਈ ਪ੍ਰਬੰਧ ਮੁਕੰਮਲ
ਕਾਲਜ ਵੱਲੋਂ ਵਿਦਿਆਰਥੀਆਂ ਦੀ ਆਨਲਾਈਨ ਪੜਾਈ ਵੀ ਰਹੇਗੀ ਜਾਰੀ
ਕਾਲਜ ਅਤੇ ਹੋਸਟਲ ਨੂੰ ਕੀਤਾ ਜਾ ਚੁੱਕਾ ਹੈ ਸੈਨੇਟਾਈਜ਼ਰ
ਬਠਿੰਡਾ 13 ਨਵੰਬਰ (ਕੁਲਬੀਰ ਬੀਰਾ ):ਇੱਥੋਂ ਦੇ ਸਰਕਾਰੀ ਪਾਲੀਟੈਕਨਿਕ ਕਾਲਜ ਵਿਖੇ ਪੰਜਾਬ ਸਰਕਾਰ ਅਤੇ ਤਕਨੀਕੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 16 ਨਵੰਬਰ ਤੋਂ ਕਲਾਸਾਂ ਲਗਾਉਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਾਲਜ ਅਤੇ ਹੋਸਟਲ ਨੂੰ ਅੱਜ ਚੌਥੀ ਵਾਰ ਸੈਨੇਟਾਈਜ਼ ਕਰ ਦਿੱਤਾ ਗਿਆ ਹੈ ਅਤੇ ਵੱਖ—ਵੱਖ ਜਗ•ਾ ਤੇ ਫੁੱਟ ਅਪ੍ਰੇਟਿਡ ਸੈਨੇਟਾਈਜ਼ਰ ਸਟੈਂਡ ਲਗਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕਾਲਜ ਵਿਖੇ ਥਰਮਲ ਸਕੈਨਰ, ਆਕਸੀਮੀਟਰ ਅਤੇ ਡਿਸਇਨਫੈਕਸ਼ਨ ਮਟੀਰੀਅਲ ਦਾ ਲੋੜੀਂਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਕਾਲਜ ਵਿਖੇ 16 ਨਵੰਬਰ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੋਵਿਡ ਟੈਸਟ ਕਰਵਾਉਣ ਉਪਰੰਤ ਆਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਨਾਲ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਵਾਰ—ਵਾਰ ਹੱਥ ਥੋਣ/ਸੈਨੇਟਾਈਜ਼ ਕਰਨ ਦੇ ਨਿਯਮ ਦੀ ਪਾਲਣਾ ਕਰਦੇ ਹੋਏ ਕੋਵਾ ਐਪ ਡਾਊਨਲੋਡ ਕਰਕੇ ਕਾਲਜ ਵਿਖੇ ਆ ਕੇ ਆਪਣੀਆਂ ਕਲਾਸਾਂ ਲਗਾਉਣਗੇ।
ਇਸ ਸਬੰਧੀ ਅੱਜ ਮੁਖੀ ਵਿਭਾਗਾਂ ਦੀ ਮੀਟਿੰਗ ਕਰਕੇ ਉਨ•ਾਂ ਨੂੰ ਵੀ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਤਾਜ਼ਾ ਹਦਾਇਤਾਂ ਦੀ ਪੂਰੀ ਤਰ•ਾਂ ਪਾਲਣਾ ਕਰਨ ਲਈ ਕਿਹਾ ਗਿਆ ਤਾਂ ਜੋ ਸਟਾਫ ਅਤੇ ਵਿਦਿਆਰਥੀ ਸਿਹਤਮੰਦ ਰਹਿ ਸਕਣ। ਇਸ ਸਬੰਧ ਵਿੱਚ ਵਿਭਾਗੀ ਅਤੇ ਕਾਲਜ ਪੱਧਰ ਤੇ ਕੋਵਿਡ—19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਹਿੱਤ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਕੋਵਿਡ—19 ਦੇ ਸਮੇਂ ਦੌਰਾਨ ਵੀ ਕਾਲਜ ਵੱਲੋਂ ਵਿਦਿਆਰਥੀਆਂ ਦੀ ਆਨਲਾਈਨ ਪੜਾਈ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ।
ਪ੍ਰਿੰਸੀਪਲ ਨੇ ਹੋਰ ਦੱਸਿਆ ਕਿ ਕਾਲਜ ਦੇ ਬਾਕੀ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਪਹਿਲਾਂ ਦੀ ਤਰ•ਾਂ ਹੀ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਕਾਲਜ ਵੱਲੋਂ ਸਮੂਹ ਸਟਾਫ ਦਾ ਕੋਵਿਡ—19 ਟੈਸਟ ਅਤੇ ਕਾਲਜ ਨੂੰ ਰੈਗੂਲਰ ਤੌਰ ਤੇ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ। ਉਨ•ਾਂ ਸੈਨੇਟਾਈਜੇਸ਼ਨ ਲਈ ਜ਼ਿਲਾ ਪ੍ਰਸ਼ਾਸ਼ਨ ਅਤੇ ਮਿਉਂਸੀਪਲ ਕਾਰਪੋਰੇਸ਼ਨ ਬਠਿੰਡਾ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।