ਮਾਨਸਾ, 15 ਨਵੰਬਰ( ਵਿਸ਼ਵ ਵਾਰਤਾ )-ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਨਵੀਂ ਦਿੱਲੀ ਵਿੱਚ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਭਾਵੇਂ ਸੂਬੇ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਹਾਲ ਦੀ ਘੜੀ ਆਰੰਭ ਹੋਣ ਦੀ ਆਸ ਮੱਧਮ ਵਿਖਾਈ ਦੇਣ ਲੱਗੀ ਹੈ, ਜਿਸ ਨਾਲ ਨਜਿੱਠਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਵੱਧਵੀਂ ਸੂਬਾਈ ਹੰਗਾਮੀ ਮੀਟਿੰਗ ਭਲਕੇ 16 ਨਵੰਬਰ ਨੂੰ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਸੱਦੀ ਲਈ ਗਈ ਹੈ।
ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਦੱਸਿਆ ਕਿ ਇਸ ਮੀਟਿੰਗ ਵਿੱਚ ਬੀਤੇ ਦਿਨ ਦਿੱਲੀ ਵਿੱਚ ਮੰਤਰੀਆਂ ਨਾਲ ਹੋਈ ਮੀਟਿੰਗ ਬਾਰੇ ਵਿਚਾਰ ਚਰਚਾ ਕਰਕੇ ਨਵੇਂ ਫੈਸਲੇ ਕੀਤੇ ਜਾਣਗੇ।