ਲੁਧਿਆਣਾ 15 ਨਵੰਬਰ ( ਵਿਸ਼ਵ ਵਾਰਤਾ)ਦੇਸ਼ ਦੀ ਆਜ਼ਾਦੀ ਲਈ ਇਤਿਹਾਸ ਦੇ ਸੁਨਹਿਰੀ ਪੰਨਿਆਂ ਤੇ ਸ਼ਹੀਦਾਂ ਦੀ ਸੂਚੀ ਚ ਮੂਹਰਲੀ ਕਤਾਰ ਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਸਵੇਰੇ 10 ਵਜੇ ਸ਼ਹੀਦ ਸਰਾਭਾ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਬਾਅਦ ਇਲਾਕਾ ਨਿਵਾਸੀਆਂ ਵੱਲੋਂ ਹਰ ਸਾਲ ਉਨ੍ਹਾਂ ਦੀ ਯਾਦ ਚ ਕਰਵਾਏ ਜਾ ਰਹੇ ਟੂਰਨਾਮੈਂਟ ਦੌਰਾਨ ਫੁੱਟਬਾਲ ਦੀਆਂ ਜੇਤੂ ਟੀਮਾਂ ਨੂੰ ਇਨਾਮ ਵੰਡਣਗੇ । ਬਾਅਦ ਵਿੱਚ ਪੰਜਾਬ ਸਰਕਾਰ ਦੇ ਖੇਡ ਮੰਤਰੀ ਗੁਰਮੀਤ ਸਿੰਘ ਰਾਣਾ ਸੋਢੀ ਬਾਅਦ ਦੁਪਹਿਰ 3 ਵਜੇ ਪੁੱਜਣਗੇ ਜੋ ਕਬੱਡੀ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣਗੇ । ਦੱਸਣਯੋਗ ਹੈ ਕਿ ਅਕਾਲੀ ਦਲ ਦੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਪਹਿਲਾ ਰਸਮੀ ਤੌਰ ਤੇ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ ਸੀ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...