ਸਾਬਕਾ ਉਪ ਰਾਜਪਾਲ ਡਾਕਟਰ ਇਕਬਾਲ ਸਿੰਘ ਵਲੋਂ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਦੇ ਪਿਤਾ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਪ੍ਰਗਟ
ਮਹਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ ਤੇ ਵੀ ਕੀਤਾ ਦੁੱਖ ਦਾ ਪ੍ਰਗਟਾਵਾ
ਜਲੰਧਰ,17 ਨਵੰਬਰ (ਵਿਸ਼ਵ ਵਾਰਤਾ)-ਸਾਬਕਾ ਉਪ ਰਾਜਪਾਲ ਡਾ.ਇਕਬਾਲ ਸਿੰਘ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਦੇ ਪਿਤਾ ਨੌਹਰ ਚੰਦ ਗੁਪਤਾ ਦੇ ਜੋ ਕਿ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ,ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹੋਇਆ ਕਿਹਾ ਕਿ ਨੌਹਰ ਚੰਦ ਗੁਪਤਾ ਬੜੇ ਹੀ ਨੇਕ ਦਿਲ ਇਨਸਾਨ ਗਰੀਬਾਂ ਦੇ ਹਮਦਰਦ ਅਤੇ ਲੋੜਵੰਦਾਂ ਦੀ ਮੱਦਦ ਲਈ ਹਮੇਸ਼ਾਂ ਤਤਪਰ ਰਹਿੰਦੇ ਸਨ। ਉਹਨਾਂ ਦੇ ਚਲੇ ਜਾਣ ਜਿੱਥੇ ਪਰਿਵਾਰ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਸਮੁੱਚਾ ਸਮਾਜ ਵੀ ਉੱਘੇ ਦਾਨੀ ਸੱਜਣ ਤੋਂ ਵਾਂਝਾ ਹੋ ਗਿਆ ਹੈ। ਡਾ.ਇਕਬਾਲ ਸਿੰਘ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਗੁਪਤਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਵੇ।
ਡਾ.ਇਕਬਾਲ ਸਿੰਘ ਨੇ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਦੀ ਪ੍ਰਸ਼ੰਸ਼ਾ ਕਰਦੇ ਹੋਏ ਕਿਹਾ ਕਿ ਉਹ ਵੀ ਆਪਣੇ ਪਿਤਾ ਦੇ ਪਾਏ ਹੋਏ ਪੂਰਨਿਆਂ ਦੇ ਚਲਦੇ ਹੋਏ ਸਮਾਜ ਸੇਵਾ ਤੋਂ ਕਦੇ ਵੀ ਪਿੱਛੇ ਨਹੀਂ ਹਟੇ।
ਡਾ. ਇਕਬਾਲ ਸਿੰਘ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।























