ਪੰਜਾਬ ਸਰਕਾਰ ਨੇ ਪੇਂਡੂ ਖ਼ਰੀਦ ਕੇਂਦਰਾਂ ਚੋਂ ਬੰਦ ਕੀਤੀ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਨ ਦਾ ਐਲਾਨ
ਮਾਨਸਾ 18 ਨਵੰਬਰ( ਵਿਸ਼ਵ ਵਾਰਤਾ )-ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਝੋਨੇ ਦੀ ਜਿਹੜੀ ਖਰੀਦ ਅਤੇ ਭੰਡਾਰਨ ਨੂੰ ਬੰਦ ਕਰ ਦਿੱਤਾ ਗਿਆ ਸੀ,ਉਸ ਨੂੰ ਅੱਜ ਚਾਲੂ ਕਰਨ ਦਾ ਐਲਾਨ ਕੀਤਾ ਗਿਆ ਹੈ।ਇਹ ਐਲਾਨ ਪੰਜਾਬ ਦੇ ਤਿੰਨ ਮੰਤਰੀਆਂ ਵਲੋਂ ਰਾਜ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਰੱਖੀ ਗਈ ਮੀਟਿਗ ਦੌਰਾਨ ਆਕੇ ਕਿਸਾਨਾਂ ਵਿਸ਼ਵਾਸ ਦਿਵਾਉਣ ਦੌਰਾਨ ਕੀਤਾ ਗਿਆ।
ਇਸ ਪੱਤਰਕਾਰ ਨੂੰ ਮੀਟਿੰਗ ਵਿੱਚ ਭਾਗ ਲੈਣ ਲਈ ਗਏ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾਈ ਪ੍ਰਧਾਨ ਬੋਘ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਇਹ ਤਿੰਨ ਮੰਤਰੀ ਤਿਰਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਸੁਖ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ ਨੇ ਮੀਟਿੰਗ ਤੋਂ ਬਾਹਰ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਨੇ ਪਹਿਲਾਂ ਦੀ ਤਰ੍ਹਾਂ ਇਸ ਖਰੀਦ ਨੂੰ ਹਰ ਖਰੀਦ ਕੇਂਦਰ ਵਿਚੋਂ ਹੀ ਖਰੀਦਿਆ ਜਾਵੇਗਾ।
ਦਿਲਚਸਪ ਗੱਲ ਇਹ ਹੈ ਕਿ ਪੰਜਾਬ ਸਰਕਾਰ ਨੇ ਪੇਂਡੂ ਖ਼ਰੀਦ ਕੇਂਦਰਾਂ ਵਿੱਚੋਂ ਝੋਨੇ ਨੂੰ ਖਰੀਦ ਨਾ ਕਰਨ ਦਾ ਫੈਸਲਾ 16 ਨਵੰਬਰ ਨੂੰ ਕਰਕੇ ਉਸੇ ਦਿਨ ਹੀ ਲਾਗੂ ਕਰ ਦਿੱਤਾ ਗਿਆ ਸੀ, ਜਿਸ ਕਿਸਾਨ ਜਥੇਬੰਦੀਆਂ ਵਲੋਂ ਬੇਹੱਦ ਵਿਰੋਧ ਕੀਤਾ ਜਾਣ ਲੱਗਿਆ ਸੀ। ਇਸ ਸਰਕਾਰੀ ਫੈਸਲੇ ਦਾ ਅੱਜ ਦੀ ਮੀਟਿੰਗ ਵਿੱਚ ਵੀ ਵੱਡੇ ਪੱਧਰ’ਤੇ ਵਿਰੋਧ ਕੀਤਾ ਗਿਆ ਹੈ।
























