ਦਿੱਲੀ ਵਿੱਚ ਟੁੱਟਿਆ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਰਿਕਾਰਡ
ਦਿੱਲੀ,19 ਨਵੰਬਰ(ਵਿਸ਼ਵ ਵਾਰਤਾ) ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਵਿਸਫੋਟ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ 7486ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 131 ਲੋਕਾਂ ਦੀ ਮੌਤ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਇਕ ਦਿਨ ਵਿੱਚ ਹੋਣ ਵਾਲੀਆਂ ਮੌਤਾਂ ਦੇ ਮਾਮਲਿਆਂ ਦਾ ਵੀ ਰਿਕਾਰਡ ਟੁਟ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ 12 ਨਵੰਬਰ ਦੀਆਂ ਹੈਲਥ ਬੁਲੇਟਿਨ ਵਿੱਚ 24 ਘੰਟੇ ਵਿੱਚ 104 ਲੋਕਾਂ ਦੀ ਮੌਤ ਦਰਜ ਕੀਤੀ ਗਈ ਸੀ।
ਦਿੱਲੀ ਵਿੱਚ ਕੋਰੋਨਾ ਨਾਲ ਹੁਣ ਤੱਕ ਕੁਲ 7943 ਲੋਕਾਂ ਦੀ ਮੌਤ ਹੋ ਗਈ ਹੈ। ਉਥੇ 42458 ਐਕਟਿਵ ਕੇਸ ਹਨ। ਦਿੱਲੀ ਵਿੱਚ ਕੋਰੋਨਾ ਮਰੀਜਾਂ ਦੀ ਗਿਣਤੀ 5 ਲੱਖ ਤੋਂ ਪਾਰ ਹੋ ਗਈ ਹੈ। ਰਾਜਧਾਨੀ ਵਿੱਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਸੰਖਿਆ 503084 ਹੋ ਗਈ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿੱਚ 6396 ਨਵੇਂ ਕੇਸ ਦਰਜ ਕੀਤੇ ਗਏ ਸਨ। ਜਦੋਂ ਕਿ 99 ਲੋਕਾਂ ਨੇ ਆਪਣੀ ਜਾਨ ਗਵਾਈ। ਦਿੱਲੀ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ।























