• Latest
  • Trending
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਚ ਪੱਧਰੀ ਵਫਦ ਵੱਲੋਂ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਚ ਪੱਧਰੀ ਵਫਦ ਵੱਲੋਂ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

7 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

7 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

7 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

7 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

7 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

8 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

8 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

10 hours ago
Hindi News
English News
Sunday, November 22, 2026
No Result
View All Result
13 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਚ ਪੱਧਰੀ ਵਫਦ ਵੱਲੋਂ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ

December 20, 2017
in ਰਾਸ਼ਟਰੀ
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਚ ਪੱਧਰੀ ਵਫਦ ਵੱਲੋਂ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਚ ਪੱਧਰੀ ਵਫਦ ਵੱਲੋਂ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ

ਜਬਰੀ ਧਰਮ ਪਰਿਵਰਤਨ ਦਾ ਮਾਮਲਾ ਉਠਾਇਆ

ਸਿੱਖ ਮਾਮਲਿਆਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਮਾਰਗ ਦਰਸ਼ਨ ਅਨੁਸਾਰ ਚੱਲਣ ਦੀ ਅਪੀਲ

ਅਕਾਲੀ ਦਲ ਦੇ ਪ੍ਰਧਾਨ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਵੀ ਉਠਾਇਆ ਮੁੱਦਾ

ਧਰਮ ਪਰਿਵਰਤਨ ਮਾਮਲੇ ਵਿਚ ਸ਼ਾਮਲ ਅਫਸਰ ਮੁਅੱਤਲ ਕੀਤਾ, ਮਾਮਲੇ ਦੀ ਉਚ ਪੱਧਰੀ ਜਾਂਚ ਲਈ ਕਮੇਟੀ ਬਣਾਈ : ਪਾਕਿਸਤਾਨ ਹਾਈ ਕਮਿਸ਼ਨਰ

ਚੰਡੀਗੜ੍ਹ /ਨਵੀਂ ਦਿੱਲੀ, 20 ਦਸੰਬਰ : (ਵਿਸ਼ਵ ਵਾਰਤਾ  )ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਉਚ ਪੱਧਰੀ ਵਫਦ ਨੇ ਅੱਜ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਤੇ ਉੱਤਰ ਪੱਛਮੀ ਸਰਹੱਦੀ ਸੂਬੇ ਵਿਚ ਸਿੱਖਾਂ ਨੂੰ ਜਬਰੀ ਇਸਲਾਮ ਧਰਮ ਅਪਣਾਉਣ ਦੇ ਮਾਮਲਿਆਂ ਵਿਚ ਪਾਕਿਸਤਾਨ ਸਰਕਾਰ ਤੋਂ ਤੁਰੰਤ ਦਖਲ ਦੀ ਮੰਗ ਕਰਦਿਆਂ ਇਹਨਾਂ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ।

ਇਸ ਵਫਦ ਵਿਚ ਮੈਂਬਰ ਪਾਰਲੀਮੈਂਟ ਸ੍ਰੀ ਬਲਵਿੰਦਰ ਸਿੰਘ ਭੂੰਦੜ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ੍ਰ ਤਰਲੋਚਨ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ. ਕੇ. ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਲ ਸਨ।

ਇਸ ਵਫਦ ਨੇ  ਹਾਈ ਕਮਿਸ਼ਨਰ ਨੂੰ ਆਖਿਆ ਕਿ ਸਿੱਖਾਂ ਨੂੰ ਜਬਰੀ ਇਸਲਾਮ ਧਰਮ ਕਬੂਲਣ ਲਈ ਦਬਾਅ ਪਾਉਣ ਦੀ ਥਾਂ ਪਾਕਿਸਤਾਨ ਨੂੰ ਇਹਨਾਂ ਬਹਾਦਰ ਸਿੱਖ ਪਰਿਵਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਜਿਹਨਾਂ ਨੇ 1947 ਵਿਚ ਭਾਰਤ ਆਉਣ ਨਾਲੋਂ ਪਾਕਿਸਤਾਨ ਵਿਚ ਰਹਿਣ ਨੂੰ ਤਰਜੀਹ ਦਿੱਤੀ ਤੇ ਆਪਣੇ ਪਿੰਡਾਂ ਵਿਚ ਰਹਿਣ ਵਾਸਤੇ ਆਪਣੀਆਂ ਜਾਨਾਂ ਜੋਖ਼ਮ ਵਿਚ ਪਾਈਆਂ। ਵਫਦ ਨੇ ਇਹ ਵੀ ਮੰਗ ਕੀਤੀ ਕਿ ਇਸ ਮਾਮਲੇ ਵਿਚ ਕਸੂਰਵਾਰ ਲੋਕਾਂ ਖਿਲਾਫ ਬਿਨਾਂ ਦੇਰੀ ਦੇ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।  ਇਸਨੇ ਇਹ ਵੀ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਨੂੰ ਇਹਨਾਂ ਪਰਿਵਾਰਾਂ ਨਾਲ ਮਿਲਣ ਦੀ ਪ੍ਰਵਾਨਗੀ ਦਿੱਤੀ ਜਾਵੇ। 

ਸ੍ਰੀ ਬਾਦਲ ਨੇ ਪਾਕਿਸਤਾਨ ਹਾਈ ਕਮਿਸ਼ਨਰ ਦੇ ਧਿਆਨ ਵਿਚ ਇਹ ਵੀ ਲਿਆਂਦਾ  ਕਿ  ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਵਉਚ ਅਦਾਲਤ ਹੈ ਤੇ ਇਸ ਵੱਲੋਂ ਇਤਿਹਾਸਕ ਸਿੱਖ ਸਮਾਗਮਾਂ ਦੀਆਂ  ਤੈਅ ਤਾਰੀਕਾਂ ਹੀ ਪਾਕਿਸਤਾਨ ਸਰਕਾਰ ਨੂੰ ਮੰਨਣੀਆਂ ਚਾਹੀਦੀਆਂ ਹਨ।  ਉਹਨਾਂ ਕਿਹਾ ਕਿ ਧਾਰਮਿਕ ਮਾਮਲਿਆਂ ਵਿਚ ਸਿੱਖਾਂ ਵਿਚ ਦੁਫੇੜ ਪੁਆਉਣ ਦੀ ਥਾਂ ਪਾਕਿਸਤਾਨ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨਾਲ ਸਲਾਹ ਮਸ਼ਵਰਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਸਰਵ ਉਚ ਸੰਸਥਾ ਹੈ।  ਉਹਨਾਂ ਅਫਸੋਸ ਪ੍ਰਗਟ ਕੀਤਾ ਕਿ ਕੁਝ ਅਣਚੁਣੇ ਪ੍ਰਤੀਨਿਧਾਂ ਦੇ ਛੋਟੇ ਜਿਹੇ ਟੋਲੇ ਨੂੰ ਪਾਕਿਸਤਾਨ ਸਰਕਾਰ ਤਰਜੀਹ ਦੇ ਰਹੀ ਹੈ ਤੇ ਉਹਨਾਂ ਅਪੀਲ ਕੀਤੀ ਕਿ  ਸਿੱਖਾਂ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ਸਿਰਫ ਸ਼੍ਰੋਮਣੀ ਕਮੇਟੀ ਨਾਲ ਹੀ ਸਲਾਹ ਮਸ਼ਵਰਾ ਕੀਤਾ ਜਾਵੇ।

ਪਾਕਿਸਤਾਨ ਹਾਈ ਕਮਿਸ਼ਨਰ ਨੇ ਮਿਲਣ ਆਏ ਵਫਦ ਨੂੰ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਦੇ ਇਕ ਅਫਸਰ ਦੀ ਸਿੱਖਾਂ ਨਾਲ ਤਲਖ ਕਲਾਮੀ ਹੋਈ ਸੀ। ਉਹਨਾਂ ਦੱਸਿਆ ਕਿ ਉਕਤ ਅਫਸਰ ਨੂੰ ਇਤਰਾਜ਼ਯੋਗ ਸ਼ਬਦਾਵਲੀ ਵਰਤਣ ‘ਤੇ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਮਾਮਲੇ ਦੀ ਪੜਤਾਲ ਵਾਸਤੇ ਇਕ ਉਚ ਪੱਧਰੀ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ ਜਿਸਨੂੰ ਜਲਦੀ ਤੋਂ ਜਲਦੀ ਰਿਪੋਰਟ ਸੌਂਪਣ ਨੂੰ ਕਿਹਾ ਗਿਆ ਹੈ। ਉਹਨਾਂ ਨੇ ਵਫਦ ਨੂੰ ਆਖਿਆ ਕਿ ਉਹ ਵੱਖ ਵੱਖ ਮੁਲਕਾਂ ਵਿਚ ਰਹਿੰਦੇ ਸਿੱਖਾਂ ਨੂੰ ਭਰੋਸਾ ਦੁਆ ਸਕਦੇ ਹਨ ਕਿ ਪਾਕਿਸਤਾਨ ਵਿਚ ਰਹਿੰਦੇ ਸਿੱਖ  ਦੇਸ਼ ਦਾ ਹਿੱਸਾ ਹਨ ਤੇ ਉਹਨਾਂ ਨੂੰ ਇਸ ਮਾਮਲੇ ਵਿਚ ਕਦੇ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਸ੍ਰੀ ਬਾਦਲ ਨੇ ਪਾਕਿਸਤਾਨ ਹਾਈ ਕਮਿਸ਼ਨਰ ਦਾ ਧੰਨਵਾਦ ਕੀਤਾ ਤੇ ਆਸ ਪ੍ਰਗਟ ਕੀਤ ਕਿ ਸਿੱਖ ਭਾਈਚਾਰੇ ਦੇ ਮੈਂਬਰ ਬਿਨਾਂ ਖੌਫ ਤੇ ਨਫਰਤ ਦੇ ਉਸ ਮੁਲਕ ਵਿਚ ਰਹਿ ਸਕਣਗੇ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿੱਖ ਤਿਓਹਾਰ ਮਨਾ ਸਕਣਗੇ।

ਇਸ ਦੌਰਾਨ ਸ੍ਰੀ ਬਾਦਲ ਨੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਕੋਲ ਵੀ ਇਹ ਮਾਮਲਾ ਉਠਾਇਆ ਜਿਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਪਾਕਿਸਤਾਨ ਸਰਕਾਰ ਕੋਲ ਢੁਕਵੇਂ ਪੱਧਰ  ‘ਤੇ ਇਹ ਮਾਮਲਾ ਉਠਾਉਣਗੇ ਅਤੇ ਉਸ ਮੁਲਕ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਹਰ ਹੀਲੇ ਯਕੀਨੀ ਬਣਾਈ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

by Jaspreet Kaur
4 weeks ago
0

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 