ਰੇਲਵੇ ਰੇਲ ਸੇਵਾਵਾਂ ਨੂੰ ਬਹਾਲ ਕਰਨ ਲਈ ਤਿਆਰ
ਜੈਤੋ, 21 ਨਵੰਬਰ (ਰਘੂਨੰਦਨ ਪਰਾਸ਼ਰ) ਫਿਰੋਜ਼ਪੁਰ ਰੇਲ ਮੰਡਲ ਦੇ ਪ੍ਰਬੰਧਕ ਰਾਜੇਸ਼ ਅਗਰਵਾਲ ਨੇ ਕਿਹਾ ਕਿ ਕਿਸਾਨ ਵੱਲੋਂ 23 ਨਵੰਬਰ ਤੋਂ ਧਰਨਾ ਉਠਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਹੀ ਕਿਸਾਨਾਂ ਵੱਲੋਂ ਧਰਨਾ ਉਠਾਉਣ ਦੀ ਪ੍ਰੀਕ੍ਰਿਆ ਪੂਰੀ ਕਰ ਲਈ ਜਾਵੇਗੀ ਤਾਂ ਰੇਲਵੇ ਵੀ ਆਪਣੀ ਸੇਵਾਵਾਂ ਨੂੰ ਬਹਾਲ ਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਮੱਦੇਨਜ਼ਰ 24 ਸਤੰਬਰ ਤੋਂ ਪੰਜਾਬ ਵਿੱਚ ਲੰਘਦੀਆਂ ਸਾਰੀਆਂ ਟਰੇਨਾਂ ਅਤੇ ਰੇਲ ਗੱਡੀਆਂ ਨੂੰ ਬੰਦ ਕਰ ਦਿੱਤਾ ਗਿਆ ।