ਬਠਿੰਡਾ 23 ਨਵੰਬਰ (ਕੁਲਬੀਰ ਬੀਰਾ ) ਬਠਿੰਡਾ ਦੀ ਕਮਲਾ ਨਹਿਰੂ ਕਲੋਨੀ ਵਿੱਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੌਕੇ ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਹੈ। ਘਟਨਾ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ ਪੀ ਜਸਪਾਲ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਕੁਝ ਖੋਲ ਬਰਾਮਦ ਹੋਏ ਹਨ ਅਤੇ ਤਿੰਨਾਂ ਮੈਂਬਰਾਂ ਜਿਸ ਵਿੱਚ ਪਤੀ ਪਤਨੀ ਅਤੇ ਬੇਟੀ ਸ਼ਾਮਲ ਹਨ ਦੇ ਸਿਰ ਵਿਚ ਗੋਲੀ ਮਾਰ ਕੇ ਕਤਲ ਕੀਤਾ ਗਿਆ ਮੌਕੇ ਤੇ ਪੁੱਜੀ ਫੋਰੈਂਸਿਕ ਲੈਬ ਦੇ ਸਟਾਫ਼ ਵੱਲੋਂ ਫਿੰਗਰ ਪ੍ਰਿੰਟ ਅਤੇ ਹੋਰ ਕਾਰਵਾਈ ਕਰਦਿਆਂ ਜਾਂਚ ਆਰੰਭ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਾਸ਼ ਇਲਾਕੇ ਵਿਚ ਹੋਏ ਇਸ ਕਤਲ ਨਾਲ ਕਈ ਸਵਾਲ ਖੜ੍ਹੇ ਹੋ ਗਏ ਹਨ। ਜਾਣਕਾਰੀ ਅਨੁਸਾਰ ਕਮਲਾ ਨਹਿਰੂ ਵਿਖੇ ਮਕਾਨ ਨੰਬਰ 387 ਵਿਖੇ ਪਤੀ ਪਤਨੀ ਅਤੇ ਬੇਟੀ ਰਹਿੰਦੇ ਸਨ ਜਿਨ੍ਹਾਂ ਦਾ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਚੰਡੀਗੜ੍ਹ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)-ਅੱਜ ਤੋਂ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਅਨੁਸਾਰ...