ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਮਿਲੀ ਜ਼ਮਾਨਤ
ਦਿੱਲੀ,23 ਨਵੰਬਰ (ਵਿਸ਼ਵ ਵਾਰਤਾ) ਡਰੱਗ ਕੇਸ ਵਿੱਚ ਗ੍ਰਿਫਤਾਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦੱਸਣਯੋਗ ਗੱਲ ਹੈ ਕਿ ਬੀਤੇ ਸ਼ਨੀਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਭਾਰਤੀ ਅਤੇ ਹਰਸ਼ ਦੇ ਮੁੰਬਈ ਸਥਿਤ ਘਰ ਵਿੱਚ ਛਾਪੇਮਾਰੀ ਕੀਤੀ ਗਈ ਸੀ ਜਿਸ ਦੌਰਾਨ ਉਥੋਂ ਗਾਂਜਾ ਬਰਾਮਦ ਹੋਇਆ ਸੀ। ਇਸ ਦੌਰਾਨ ਪੁੱਛਗਿੱਛ ਕਰਨ ਮਗਰੋਂ ਐਨ.ਸੀ.ਬੀ ਨੇ ਦੋਹਾਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।