ਬਾਕੀ ਸਿਆਸੀ ਪਾਰਟੀਆਂ ਨੂੰ ਵੀ ਇਹੀ ਰਾਹ ਅਪਣਾਉਣ ਦੀ ਅਪੀਲ
ਚੰਡੀਗੜ, 21 ਦਸੰਬਰ (ਵਿਸ਼ਵ ਵਾਰਤਾ) : ਆਮ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਤੇ ਇਸ ਦਿਹਾੜੇ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਕੋਈ ਸਿਆਸੀ ਕਾਨਫਰੰਸਨਾ ਕਰਨ ਦਾ ਫੈਸਲਾ ਲਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇਪ੍ਰਧਾਨ ਸੁਨੀਲ ਜਾਖੜ ਨਾਲ ਇਸ ਮਾਮਲੇ ’ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ।
ਪੰਜਾਬ ਕਾਂਗਰਸ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਮਹਿਸੂਸ ਕੀਤਾ ਕਿ ਦਸਮੇਸ਼ ਪਿਤਾ ਸ੍ਰੀਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀਜੀ ਦੀ ਲਾਸਾਨੀ ਸ਼ਹਾਦਤ ਨੂੰ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਹ ਵੀਮਹਿਸੂਸ ਕੀਤਾ ਕਿ ਮਹਾਨ ਕੁਰਬਾਨੀਆਂ ਨਾਲ ਸਿੰਜੀ ਫਤਹਿਗੜ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਮੌਕੇ ਨੂੰਸਿਆਸੀ ਲਾਹਾ ਖੱਟਣ ਲਈ ਆਪਣੇ ਨਿੱਜੀ ਹਿੱਤਾਂ ਖਾਤਰ ਨਹੀਂ ਵਰਤਿਆ ਜਾਣਾ ਚਾਹੀਦਾ।
ਮੁੱਖ ਮੰਤਰੀ ਨੇ ਆਖਿਆ ਕਿ ਫਤਹਿਗੜ ਸਾਹਿਬ ਵਿੱਚ ਦਸਵੇਂ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਅਤੇਉਨਾਂ ਦੀ ਮਾਤਾ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਸ਼ਹੀਦੀ ਜੋੜ ਮੇਲ ਸਦੀਆਂ ਤੋਂ ਹੁੰਦਾ ਆ ਰਿਹਾ ਹੈ।ਮੁੱਖ ਮੰਤਰੀ ਨੇ ਆਖਿਆ ਕਿ ਲੋਕ ਇਹ ਮਹਿਸੂਸ ਕਰਦੇ ਹਨ ਕਿ ਇਹ ਪਵਿੱਤਰ ਮੌਕਾ ਸਿਆਸੀ ਪਾਰਟੀਆਂ ਵੱਲੋਂਲਾਹਾ ਖੱਟਣ ਦਾ ਮੰਚ ਬਣ ਕੇ ਉਭਰ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਜਾਖੜ ਨੇ ਲੋਕਾਂ ਨੂੰ ਖਾਸ ਕਰਕੇ ਸਿਆਸੀ ਲੀਡਰਾਂ ਨੂੰ ਅਪੀਲ ਕੀਤੀ ਕਿਉਹ ਰਾਜਸੀ ਕਾਨਫਰੰਸਾਂ ਜਾਂ ਰੈਲੀਆਂ ਕਰਨ ਦੀ ਬਜਾਏ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਦੇ ਪਵਿੱਤਰਅਸਥਾਨ ’ਤੇ ਜਾ ਕੇ ਨਿਮਾਣੇ ਸ਼ਰਧਾਲੂਆਂ ਵਜੋਂ ਮਹਾਨ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ। ਸ੍ਰੀ ਜਾਖੜਨੇ ਆਖਿਆ ਕਿ, ‘‘ਅਸੀਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਸ ਪਵਿੱਤਰ ਮੌਕੇ ’ਤੇ ਸਿਆਸੀ ਕਾਨਫਰੰਸਾਂ ਕਰਨ ਤੋਂਗੁਰੇਜ਼ ਕਰਨ ਦੀ ਅਪੀਲ ਕਰਦੇ ਹਾਂ।’’
ਇਸ ਤੋਂ ਪਹਿਲਾਂ ਫਤਹਿਗੜ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਨਾਲ ਮੁਲਾਕਾਤਕਰਕੇ ਉਨਾਂ ਨੂੰ ਆਮ ਲੋਕਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜੋ ਸ਼ਹੀਦੀ ਜੋੜ ਮੇਲ ਮੌਕੇ ਸਿਆਸੀ ਕਾਨਫਰੰਸਾਂਦਾ ਵਿਰੋਧ ਕਰ ਰਹੇ ਹਨ।
ਸ੍ਰੀ ਜਾਖੜ ਨੇ ਆਖਿਆ ਕਿ ਪਾਰਟੀ ਦਾ ਇਹ ਫੈਸਲਾ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਹਿਲੇਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੀ ਪਵਿੱਤਰਤਾ ਨੂੰ ਬਹਾਲ ਕਰਨਲਈ ਚੁੱਕੇ ਕਦਮਾਂ ਦੀ ਲੀਹ ’ਤੇ ਹੀ ਲਿਆ ਗਿਆ ਹੈ ਜਿਨਾਂ ਵਿੱਚ ਲੰਗਰ ਲਾਉਣ ਦੀ ਸੁਚੱਜੀ ਵਿਵਸਥਾ ਕਾਇਮਕਰਨ, ਮਠਿਆਈਆਂ ’ਤੇ ਰੋਕ, ਮਨੋਰੰਜਨ ਖੇਡਾਂ ਅਤੇ ਜੂਏ ’ਤੇ ਪਾਬੰਦੀ ਆਦਿ ਸ਼ਾਮਲ ਹਨ।
ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ 25 ਤੋਂ 27 ਦਸੰਬਰ ਤੱਕਹੋਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣਵਾਸਤੇ ਡੀ.ਜੀ.ਪੀ ਨੂੰ ਹਦਾਇਤ ਕੀਤੀ ਜਾਵੇ ਤਾਂ ਕਿ ਇਸ ਜੋੜ ਮੇਲ ਦੌਰਾਨ ਫਤਹਿਗੜ ਸਾਹਿਬ ਦੀ ਪਵਿੱਤਰ ਧਰਤੀ’ਤੇ ਦੇਸ਼-ਵਿਦੇਸ਼ ਤੋਂ ਸਿਜਦਾ ਕਰਨ ਲਈ ਆਉਣ ਵਾਲੀ ਲੱਖਾਂ ਦੀ ਤਦਾਦ ਵਿਚ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾਆਵੇ।