• Latest
  • Trending

ਮਿਸ਼ਨ ਸਵੱਛ ਤੇ ਸਵੱਸਥ ਮੁਹਿੰਮ ’ਚ ਫਤਿਹਗੜ੍ਹ ਸਾਹਿਬ ਪਹਿਲੇ ਸਥਾਨ ‘ਤੇ

9 years ago
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

5 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

14 minutes ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

20 minutes ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

29 minutes ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

34 minutes ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

40 minutes ago
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

43 minutes ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

47 minutes ago
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

1 hour ago
Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

2 hours ago
Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

3 hours ago
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

3 hours ago
Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਸ਼ਨ ਸਵੱਛ ਤੇ ਸਵੱਸਥ ਮੁਹਿੰਮ ’ਚ ਫਤਿਹਗੜ੍ਹ ਸਾਹਿਬ ਪਹਿਲੇ ਸਥਾਨ ‘ਤੇ

August 23, 2017
in ਪੰਜਾਬ

ਚੰਡੀਗੜ੍ਹ, 23 ਅਸਗਤ (ਵਿਸ਼ਵ ਵਾਰਤਾ) : ਮੁਲਕ ਭਰ ਵਿਚ ਵਿੱਢੀ ਗਈ ‘ਮਿਸ਼ਨ ਸਵੱਛ ਤੇ ਸਵੱਸਥ’ ਦੀ ਲਗਾਤਾਰ ਜ਼ਿਲੇਵਾਰ ਕੀਤੀ ਜਾਂਦੀ ਨਜ਼ਰਸਾਨੀ ਦੇ ਕੱਲ ਐਲਾਨੇ ਗਏ ਨਤੀਜਿਆਂ ਅਨੁਸਾਰ ਪੰਜਾਬ ਦਾ ਫਤਹਿਗੜ੍ਹ ਸਾਹਿਬ ਜ਼ਿਲਾ ਪਹਿਲੇ ਅਤੇ ਬਰਨਾਲਾ ਜ਼ਿਲਾ ਨੌਵੇਂ ਸਥਾਨ ਉੱਤੇ ਆਇਆ ਹੈ।
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੱਕ ਬੁਲਾਰੇ ਨੇ ਅੱਜ ਇਥੇ ਦਸਿਆ ਹੈ ਕਿ ਮੁਲਕ ਨੂੰ ੨੦੧੯ ਤੱਕ ਪੂਰੀ ਤਰਾਂ ‘ਸਵੱਛ ਅਤੇ ਸਵੱਸਥ’ ਬਣਾਉਣ ਲਈ ਸਾਰੇ ਸੂਬਿਆਂ ਵਿਚ ਚਲਾਈਆਂ ਜਾ ਰਹੀਆਂ ‘ਮਿਸ਼ਨ ਸਵੱਛ ਤੇ ਸਵੱਸਥ’ ਮੁਹਿੰਮਾਂ ਵਿਚ ਸਿਹਤਮੰਦ ਮੁਕਾਬਲਾ ਕਰਾਉਣ ਲਈ ਕੇਂਦਰ ਸਰਕਾਰ ਦੇ ਪੀਣ ਵਾਲਾ ਪਾਣੀ  ਅਤੇ ਸੈਨੀਟੇਸ਼ਨ ਮੰਤਰਾਲੇ ਵਲੋਂ ਲਗਾਤਾਰ ਤੇ ਜ਼ਿਲੇਵਾਰ ਨਜ਼ਰਸਾਨੀ ਕੀਤੀ ਜਾਂਦੀ ਹੈ। ਹਰ ਰੋਜ਼ ਕੀਤੀ ਜਾਣ ਵਾਲੀ ਇਸ ਨਜ਼ਰਸਾਨੀ ਦੇ ਨਤੀਜਿਆਂ ਦੇ ਅਧਾਰ ਉੱਤੇ ਮੋਹਰੀ ਰਹਿਣ ਵਾਲੇ ਜ਼ਿਲਿਆਂ ਨੂੰ ਆਉਂਦੀ ੨ ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੁਰਸਕਾਰ ਦਿੱਤੇ ਜਾਣਗੇ। ਵਿਭਾਗ ਦੇ ਬੁਲਾਰੇ ਅਨੁਸਾਰ ਫਤਹਿਗੜ੍ਹ ਅਤੇ ਬਰਨਾਲਾ ਜ਼ਿਲੇ ਇਸ ਮੁਕਾਬਲੇ ਵਿਚ ਲਗਾਤਾਰ ਚੰਗੀ ਕਾਰਗੁਜ਼ਾਰੀ ਵਿਖਾ ਰਹੇ ਹਨ ਅਤੇ ਵਿਭਾਗ ਦੀ ਕੋਸ਼ਿਸ਼ ਹੈ ਕਿ ਇਹਨਾਂ ਜ਼ਿਲਿਆਂ ਦਾ ਸਥਾਨ ਬਰਕਰਾਰ ਰੱਖਣ ਦੇ ਨਾਲ ਨਾਲ ਹੋਰ ਜ਼ਿਲੇ ਵੀ ਮੁਕਾਬਲੇ ਵਿਚ ਆ ਸਕਣ।
ਇਸੇ ਦੌਰਾਨ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਕਿ ਇਸ ਮੁਹਿੰਮ ਵਿਚ ਪਛੜੇ ਹੋਏ ਜ਼ਿਲਿਆਂ ਗੁਰਦਾਸਪੁਰ, ਫਿਰੋਜ਼ਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਇਹਨਾਂ ਜ਼ਿਲਿਆਂ ਵਿਚ ਬੰਦ ਪਾਈਆਂ ਜਲ ਸਪਲਾਈ  ਸਕੀਮਾਂ ਨੂੰ ਚਾਲੂ ਕਰਨ, ਇਹਨਾਂ ਨੂੰ ੧੦ ਅਤੇ੨੪  ਘੰਟੇ ਸਪਲਾਈ ਸਕੀਮ ਤਹਿਤ ਲਿਆਉਣ, ਪਿੰਡਾਂ ਵਿਚ ਲੈਟਰੀਨਾਂ ਬਣਾਉਣ ਅਤੇ ਪਿੰਡਾਂ ਨੂੰ ਖੁੱਲੇਆਮ ਪਖਾਨੇ ਤੋਂ ਮੁਕਤ ਕਰਨ ਦੇ ਚੱਲ ਰਹੇ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾਵੇ ਅਤੇ ਇਸ ਸਬੰਧੀ ਹਰ ਹਫਤੇ ਉਹਨਾਂ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।
ਦਿਹਾਤੀ ਪੰਜਾਬ ਨੂੰ ਖੁੱਲੇ ਵਿਚ ਪਖਾਨੇ ਦੀ ਆਦਤ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਸਬੰਧੀ ਦਸਦਿਆਂ ਸ਼੍ਰੀ ਬਾਜਵਾ ਨੇ ਕਿਹਾ ਕਿ ਇਸ ਵੇਲੇ ਸੂਬੇ ਦੇ ੧੦ ਜ਼ਿਲੇ ਖੁੱਲੇ ਵਿਚ ਪਖਾਨਾ ਜਾਣ ਤੋਂ ਪੂਰੀ ਤਰਾਂ ਮੁਕਤ ਕਰ ਦਿੱਤੇ ਗਏ ਹਨ ਜਦੋਂ ਕਿ ਪਟਿਆਲਾ ਅਤੇ ਮਾਨਸਾ ਜ਼ਿਲਿਆਂ ਦੇ ਅੱਧੇ ਤੋਂ ਵੱਧ ਪਿੰਡ ਇਸ ਸਮਾਜਿਕ ਲਾਹਨਤ ਤੋਂ ਮੁਕਤ ਹੋ ਗਏ ਹਨ। ਉਹਨਾਂ ਦਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਇਸ ਵਰ੍ਹੇ ਦੇ ਅੰਤ ਤੱਕ ਪੂਰੇ ਪੰਜਾਬ ਦੇ ਪਿੰਡਾਂ ਨੂੰ ਖੁੱਲੇ ਵਿਚ ਪਖਾਨਾ ਜਾਣ ਤੋਂ ਮੁਕਤ ਕਰਨ ਦਾ ਟੀਚਾ ਦਿੱਤਾ ਗਿਆ ਹੈ, ਪਰ ਵਿਭਾਗ ਦੀ ਕੋਸ਼ਿਸ਼ ਹੈ ਕਿ ਇਹ ਟੀਚਾ ਨਵੰਬਰ ਦੇ ਅੰਤ ਤੱਕ ਹਾਸਲ ਕਰ ਲਿਆ ਜਾਵੇ।
ਮੰਤਰੀ ਨੇ ਸੂਬੇ ਦੇ ਸਾਰੇ ਵਸਨੀਕਾਂ ਨੁੰ ‘ਮਿਸ਼ਨ ਸਵੱਛ ਤੇ ਸਵੱਸਥ ਪੰਜਾਬ’ ਤਹਿਤ ਮਿੱਥੇ ਗਏ ਨਤੀਜਿਆਂ ਨੂੰ ਹਾਸਲ ਕਰਨ ਲਈ ਮਹਿਕਮੇ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਘਰਾਂ ਵਿਚ ਲੈਟਰੀਨਾਂ ਨਹੀਂ ਹਨ ਉਹਨਾਂ ਨੂੰ ਵਿਭਾਗ ਦੇ ਸਹਿਯੋਗ ਨਾਲ ਲੈਟਰੀਨਾਂ ਬਣਵਾ ਲੈਣੀਆਂ ਚਾਹੀਦੀਆਂ ਹਨ ਤਾਂ ਕਿ ਨਵੇਂ ਵਰ੍ਹੇ ਦੇ ਚੜਣ ਤੋਂ ਪਹਿਲਾਂ ਪਹਿਲਾਂ ਪੰਜਾਬ ਨੂੰ ਖੁਲ੍ਹੇਆਮ ਪਖਾਨਾ ਜਾਣ ਦੀ ਲਾਹਨਤ ਤੋਂ ਮੁਕਤ ਕੀਤਾ ਜਾ ਸਕੇ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ ਨੂੰ ਖੁਦ ਸੰਭਾਲਣ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਹਨਾਂ ਨੂੰ ਚੌਵੀ ਘੰਟੇ ਸਪਲਾਈ ਵਾਲੀਆਂ ਸਕੀਮਾਂ ਬਣਾਉਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
July 14, 2026
0

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ);- ਸੂਬੇ ਵਿੱਚ ਭ੍ਰਿਸ਼ਟਾਚਾਰ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 14, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

by Ankit
July 14, 2026
0

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ ਮਾਨ...

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

by Ankit
July 14, 2026
0

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
July 14, 2026
0

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ);- ਸੂਬੇ ਵਿੱਚ ਭ੍ਰਿਸ਼ਟਾਚਾਰ...

Most Popular

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

by Ranjit Singh
3 weeks ago
0

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ ਗੁਰਦਾਸਪੁਰ, 24 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 