• Latest
  • Trending
ਪੰਜਾਬ ਦੀ ਮੁੱਖ ਸਕੱਤਰ ਵੱਲੋਂ ਕੋਵਿਡ-19 ਪ੍ਰਬੰਧਾਂ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ

ਪੰਜਾਬ ਦੀ ਮੁੱਖ ਸਕੱਤਰ ਵੱਲੋਂ ਕੋਵਿਡ-19 ਪ੍ਰਬੰਧਾਂ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

7 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

7 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

7 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

7 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

8 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

8 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

8 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

11 hours ago
Hindi News
English News
Sunday, November 22, 2026
No Result
View All Result
13 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਮੁੱਖ ਸਕੱਤਰ ਵੱਲੋਂ ਕੋਵਿਡ-19 ਪ੍ਰਬੰਧਾਂ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ

November 30, 2020
in ਖਬਰਾਂ, ਪੰਜਾਬ
ਪੰਜਾਬ ਦੀ ਮੁੱਖ ਸਕੱਤਰ ਵੱਲੋਂ ਕੋਵਿਡ-19 ਪ੍ਰਬੰਧਾਂ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ

– ਪੰਜਾਬ ‘ਚ ਸਭ ਪ੍ਰਬੰਧ, ਕਰੋਨਾ ਦੀ ਦੂਜੀ ਲਹਿਰ ਤੋਂ ਪੰਜਾਬ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ- ਵਿਨੀ ਮਹਾਜਨ

– ਪੰਜਾਬਵਾਸੀਆਂ ਨੂੰ ਚੌਕਸ ਰਹਿਣ ਅਤੇ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਜਾਰੀ ਰੱਖਣ ਦੀ ਅਪੀਲ

– ਆਕਸੀਜਨ ਅਤੇ ਆਈਸੀਯੂ ਬੈੱਡਾਂ ਦੀ ਗਿਣਤੀ ਹੋਰ ਵਧਾਉਣ ਦੇ ਨਿਰਦੇਸ਼

– ਰੋਜ਼ਾਨਾ 30 ਹਜ਼ਾਰ ਸੈਂਪਲ ਲੈਣ ਦੀਆਂ ਹਦਾਇਤਾਂ, ਕਰੋਨਾ ਨੂੰ ਹਲਕੇ ਵਿਚ ਨਾ ਲੈਣ ਪੰਜਾਬਵਾਸੀ

ਚੰਡੀਗੜ੍ਹ, 30 ਨਵੰਬਰ( ਵਿਸ਼ਵ ਵਾਰਤਾ )-ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੋਲ ਇਸ ਨਾਲ ਨਜਿੱਠਣ ਲਈ ਸਭ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਭ ਦੇ ਬਾਵਜੂਦ ਕਰੋਨਾ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਪਹਿਲਾਂ ਵਾਂਗ ਹੀ ਕੀਤੀ ਜਾਵੇ ਕਿਉਂ ਕਿ ਕਰੋਨਾ ਦਾ ਇਲਾਜ ਹਾਲੇ ਵੀ ਮਾਸਕ ਪਾ ਕੇ ਰੱਖਣਾ ਅਤੇ ਹੱਥ ਸੈਨੇਟਾਈਜ਼ ਕਰਦੇ ਰਹਿਣਾ ਹੀ ਹੈ।

ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਦੇ ਪ੍ਰਬੰਧਾਂ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਉਨ੍ਹਾਂ ਆਕਸੀਜਨ ਅਤੇ ਆਈਸੀਯੂ ਬੈੱਡਾਂ ਦੀ ਗਿਣਤੀ ਵਿਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੱਤੇ। ਹਾਲਾਂਕਿ ਪੰਜਾਬ ਦੇ 3 ਮੈਡੀਕਲ ਕਾਲਜਾਂ ਵਿਚ ਬੈੱਡਾਂ ਦੀ ਕਾਫੀ ਗਿਣਤੀ ਹੈ ਪਰ ਫਿਰ ਵੀ ਅਹਿਤਿਆਤ ਵੱਜੋਂ ਮੁੱਖ ਸਕੱਤਰ ਨੇ ਗਿਣਤੀ ਵਧਾਉਣ ਲਈ ਕਿਹਾ ਤਾਂ ਜੋ ਐਮਰਜੈਂਸੀ ਦੀ ਹਾਲਤ ਵਿਚ ਲੋਕਾਂ ਦਾ ਬੇਹਤਰ ਇਲਾਜ ਕੀਤਾ ਜਾ ਸਕੇ।

ਇਸ ਸਮੇਂ ਸਰਕਾਰੀ ਕਾਲਜ ਅੰਮ੍ਰਿਤਸਰ ਵਿਖੇ ਕੁੱਲ 1236, ਪਟਿਆਲਾ ਵਿਖੇ 1450 ਅਤੇ ਫਰੀਦਕੋਟ ਵਿਖੇ 1025 ਬੈੱਡ ਹਨ। ਆਕਸੀਜਨ ਵਾਲੇ ਬੈੱਡਾਂ ਦੀ ਗਿਣਤੀ ਅੰਮ੍ਰਿ੍ਰਤਸਰ ਵਿਚ 450, ਪਟਿਆਲਾ ਵਿਚ 600 ਅਤੇ ਫਰੀਦਕੋਟ ਵਿਚ 301 ਹੈ ਜਦਕਿ ਆਈਸੀਯੂ ਬੈੱਡਾਂ ਦੀ ਗਿਣਤੀ ਅੰਮ੍ਰਿਤਸਰ ਅਤੇ ਫਰੀਦਕੋਟ ਵਿਚ 92-92 ਅਤੇ ਪਟਿਆਲਾ ਵਿਚ 88 ਹੈ। ਇਸੇ ਤਰ੍ਹਾਂ ਕੋਵਿਡ ਵੈਂਟੀਲੇਟਰ ਬੈੱਡ ਅੰਮ੍ਰਿਤਸਰ ‘ਚ 87, ਪਟਿਆਲਾ ‘ਚ 67 ਅਤੇ ਫਰੀਦਕੋਟ ‘ਚ 71 ਹਨ।

ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ.ਤਿਵਾੜੀ ਅਤੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਰਕਾਰੀ ਹਸਪਤਾਲਾਂ ‘ਚ ਆਕਸੀਜਨ ਸਿਲੰਡਰਾਂ ਦੀ ਕੋਈ ਘਾਟ ਨਹੀਂ ਅਤੇ ਇਸ ਵਿਚ ਹੋਰ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨਾਲ ਜੁੜੇ ਸਟਾਫ ਦੀ ਭਰਤੀ ਬਾਬਤ ਪ੍ਰਕਿਰਿਆ ਵੀ ਤੇਜ਼ੀ ਨਾਲ ਚੱਲ ਰਹੀ ਹੈ। ਮੁੱਖ ਸਕੱਤਰ ਨੇ ਲੋੜ ਅਤੇ ਮੰਗ ਅਨੁਸਾਰ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਤੀ ਕਰਨ ਲਈ ਹਰੀ ਝੰਡੀ ਦਿੰਦਿਆਂ ਕਿਹਾ ਕਿ ਹੇਠਲੇ ਪੱਧਰ ਤੱਕ ਕਰੋਨਾ ਦੀ ਰੋਕਥਾਮ ਲਈ ਸਾਰਥਕ ਕਦਮ ਚੁੱਕੇ ਜਾਣ।

ਇਸ ਮੌਕੇ ਮੁੱਖ ਸਕੱਤਰ ਵੱਲੋਂ ਸੈਂਪਲਿੰਗ ਵਧਾਉਣ ਦੇ ਦਿੱਤੇ ਨਿਰਦੇਸ਼ਾਂ ਬਾਬਤ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਲਦ ਹੀ ਪ੍ਰਤੀ ਦਿਨ 30 ਹਜ਼ਾਰ ਸੈਂਪਲਿੰਗ ਕਰਨੀ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਕਰੋਨਾ ਲੱਛਣ ਵਾਲੇ ਮਰੀਜ਼ਾਂ ਦੀ ਪਛਾਣ ਜਲਦ ਤੋਂ ਜਲਦ ਕੀਤੀ ਜਾ ਸਕੇ। ਮੁੱਖ ਸਕੱਤਰ ਨੇ ਉਨ੍ਹਾਂ ਇਲਾਕਿਆਂ ‘ਚ ਸੈਂਪਲਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਜਿੱਥੇ ਮਾਮਲੇ ਜ਼ਿਆਦਾ ਆ ਰਹੇ ਹਨ। ਇਸ ਮੌਕੇ ਮੁੱਖ ਸਕੱਤਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਚੌਕਸੀ ਅਤੇ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਰੋਨਾ ਦੀ ਮੌਤ ਦਰ ਘਟਾਉਣ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੁੱਖ ਸਕੱਤਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਸਕੱਤਰ ਨੇ ਕਰੋਨਾ ਮਾਮਲਿਆਂ ਨੂੰ ਹੋਰ ਵਧੀਆ ਤਰੀਕੇ ਨਾਲ ਨਜਿੱਠਣ ਲਈ ਨਿੱਜੀ ਹਸਪਤਾਲਾਂ ਨੂੰ ਵੀ ਸਰਕਾਰ ਦਾ ਸਾਥ ਦੇਣ, ਮੰਗੀਆਂ ਗਈਆਂ ਸੂਚਨਾਵਾਂ ਸਮਾਂਬੱਧ ਦੇਣ ਅਤੇ ਸਮਾਜਕ ਪ੍ਰਤੀਬੱਧਤਾ ਤਹਿਤ ਲੋਕਾਂ ਦਾ ਵਧੀਆ ਅਤੇ ਵਾਜਬ ਫੀਸ ‘ਤੇ ਇਲਾਜ ਕਰਨ ਲਈ ਕਿਹਾ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਕਰੋਨਾ ਪ੍ਰਤੀ ਲਾਹਪ੍ਰਵਾਹੀ ਨਾ ਵਰਤਣ ਅਤੇ ਚੌਕਸ ਰਹਿਣ ਕਿਉਂ ਕਿ ਕਰੋਨਾ ਦਾ ਖਤਰਾ ਹਾਲੇ ਟਲਿਆ ਨਹੀਂ ਹੈ। ਉਨ੍ਹਾਂ ਮਾਸਕ ਪਾ ਕੇ ਰੱਖਣ, ਹੱਥ ਸੈਨੇਟਾਈਜ਼ ਕਰਦੇ ਰਹਿਣ ਅਤੇ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਵਿੱਤ ਕਮਿਸ਼ਨਰ ਸੀਮਾ ਜੈਨ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨ੍ਹਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪੰਜਾਬ ਸਰਕਾਰ ਦੇ ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਡਾ. ਰਾਜੇਸ਼ ਕੁਮਾਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਰਵੀ ਭਗਤ ਵੀ ਹਾਜ਼ਰ ਸਨ।

———

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

by Navjot
8 hours ago
0

ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 