ਦੇਸ਼ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 95 ਲੱਖ ਦੇ ਕਰੀਬ

ਦਿੱਲੀ, 2 ਦਸੰਬਰ (ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਘੱਟ ਜ਼ਰੂਰ ਹੋਈ ਹੈ ਪਰ ਸੰਕਟ ਹੁਣ ਵੀ ਖਤਮ ਨਹੀਂ ਹੋਇਆ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਤਾਂ ਕੋਰੋਨਾ ਦਾ ਗਰਾਫ ਪਹਿਲਾਂ ਤੋਂ ਵੀ ਉਪਰ ਚੜ੍ਹਦਾ ਦਿਖਾਈ ਦੇ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 36 ਹਜ਼ਾਰ 604 ਨਵੇਂ ਮਰੀਜ ਵਧੇ ਹਨ। ਇਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਮਰੀਜਾਂ ਦੀ ਸੰਖਿਆ 94 ਲੱਖ 99 ਹਜ਼ਾਰ 413 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਕ 24 ਘੰਟੇ ਵਿੱਚ 501 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਨਾਲ ਹੁਣ ਤੱਕ 1 ਲੱਖ 38 ਹਜ਼ਾਰ 122 ਲੋਕਾਂ ਦੀ ਮੌਤ ਹੋ ਗਈ ਹੈ।
ਸਿਹਤ ਵਿਭਾਗ ਦੇ ਮੁਤਾਬਕ ਦੇਸ਼ ਵਿੱਚ ਹੁਣ ਤੱਕ 89,32,647 ਲੋਕ ਠੀਕ ਹੋ ਚੁੱਕੇ ਹਨ। ਜਦੋਂ ਕਿ ਦੇਸ਼ ਵਿੱਚ ਇਸ ਸਮੇਂ 4 ਲੱਖ 28 ਹਜ਼ਾਰ 644 ਐਕਟਿਵ ਕੇਸ ਹਨ। ਆਈਸੀਐਮਆਰ ਦੇ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੇ ਅੰਦਰ 10,96,651 ਕੋਰੋਨਾ ਟੈਸਟ ਕੀਤੇ ਗਏ ਹਨ।






















