ਕਿਸਾਨ ਅੰਦੋਲਨ : ਅੱਜ ਦੀ ਬੈਠਕ ਵਿੱਚ ਕੀ ਨਿਕਲੇਗਾ ਸਿੱਟਾ


ਦਿੱਲੀ, 3 ਦਸੰਬਰ (ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਬਾਰਡਰ ਤੇ ਕਿਸਾਨ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਨੂੰ ਲੈ ਕੇ ਕਿਸਾਨਾਂ ਦਾ ਸਮਰਥਨ ਵੱਧਦਾ ਜਾ ਰਿਹਾ ਹੈ। ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਅੱਜ ਚੋਥੇ ਚਰਨ ਦੀ ਗੱਲਬਾਤ ਹੋਵੇਗੀ। ਅੱਜ ਅਮਿਤ ਸ਼ਾਹ ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਵੀ ਮੁਲਾਕਾਤ ਹੋਣ ਵਾਲੀ ਹੈ। ਇਸ ਤਰ੍ਹਾਂ ਪ੍ਰਤੀਤ ਹੋ ਰਿਹਾ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਕੁਝ ਪਰਿਣਾਮ ਆ ਸਕਦੇ ਹਨ।






















