ਹਰਿਆਣਾ ਦੇ ਸਿਹਤ ਮੰਤਰੀ ਨੂੰ ਹੋਇਆ ਕੋਰੋਨਾ


ਕੁਝ ਦਿਨ ਪਹਿਲਾ ਟ੍ਰਾਇਲ ਵਿੱਚ ਲਈ ਸੀ ਵੈਕਸੀਨ
ਦਿੱਲੀ, 5 ਦਸੰਬਰ (ਵਿਸ਼ਵ ਵਾਰਤਾ)- ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵੀਜ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋ ਗਏ ਹਨ। ਉਹਨਾਂ ਨੇ ਖੁਦ ਟਵੀਟ ਕਰਕੇ ਆਪਣੇ ਕੋਰੋਨਾ ਪ੍ਰਭਾਵਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਸਲਾਹ ਦਿੱਤੀ ਹੈ ਕਿ ਜਿਹੜੇ ਲੋਕ ਵੀ ਉਹਨਾਂ ਦੇ ਸੰਪਰਕ ਵਿੱਚ ਆਏ ਹਨ ਉਹ ਸਾਰੇ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਹੈਰਾਨੀ ਦੀ ਗੱਲ ਇਹ ਹੈ ਕਿ ਉਹਨਾਂ ਨੇ ਕੋਵੈਕਸੀਨ ਪਰੀਖਣ ਵਿੱਚ ਵਾਲੰਟੀਅਰ ਦੇ ਤੌਰ ਤੇ ਖੁਦ ਨੂੰ ਟੀਕਾ ਲਗਵਾਇਆ ਸੀ। ਅਨਿਲ ਵੀਜ ਦੇ ਦਫਤਰ ਤੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਹਨਾਂ ਨੂੰ 18 ਦਸੰਬਰ ਨੂੰ ਵੈਕਸੀਨ ਦੀ ਦੂਸਰੀ ਡੋਜ਼ ਦਿੱਤੀ ਜਾਣੀ ਹੈ।






















