ਬੈਠਕ ਲਈ ਵਿਗਿਆਨ ਭਵਨ ਪਹੁੰਚਿਆ ਕਿਸਾਨਾਂ ਦਾ ਦਲ

ਦਿੱਲੀ, 5 ਦਸੰਬਰ (ਵਿਸ਼ਵ ਵਾਰਤਾ)- ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਆਰ- ਪਾਰ ਦੀ ਲੜਾਈ ਚੱਲ ਰਹੀ ਹੈ। ਕਿਸਾਨ ਸੰਗਠਨ ਕੇਂਦਰ ਸਰਕਾਰ ਨਾਲ ਬੈਠਕ ਕਰਨ ਲਈ ਵਿਗਿਆਨ ਭਵਨ ਪਹੁੰਚ ਚੁੱਕਿਆ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦੇ ਵਿਚਕਾਰ 5 ਵੇਂ ਦੌਰ ਦੀ ਗੱਲਬਾਤ ਹੋਣ ਵਾਲੀ ਹੈ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਅੱਜ ਮੈਨੂੰ ਉਮੀਦ ਹੈ ਕਿ ਕਿਸਾਨ ਆਪਣੇ ਅੰਦੋਲਨ ਨੂੰ ਸਮਾਪਤ ਕਰ ਦੇਣਗੇ।






















