ਚੰਡੀਗੜ/23 ਦਸੰਬਰ(ਵਿਸ਼ਵ ਵਾਰਤਾ )ਸ਼੍ਰੋਮਣੀ ਅਕਾਲੀ ਦਲ ਨੇ ਬੈਂਕ ਕਰਜ਼ਿਆਂ ਦੀ ਉਗਰਾਹੀ ਕਰਨ ਲਈ ਪੰਜਾਬ ਵਿਚ ਕਿਸਾਨਾਂ ਡਿਫਾਲਟਰ ਕਹਿ ਕੇ ਗਿਰਫਤਾਰ ਕਰਨ ਅਤੇ ਜ਼ਲੀਲ ਕਰਨ ਲਈ ਕਾਂਗਰਸ ਸਰਕਾਰ ਨੂੰ ਝਾੜ ਪਾਈ ਹੈ ਅਤੇ ਇਸ ਨੂੰ ਇਹ ਘਿਨੌਣੀ ਕਾਰਵਾਈ ਤੁਰੰਤ ਬੰਦ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸੂਬੇ ਦੇ ਕਰਜ਼ਾ-ਪੀੜਤ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਨੂੰ ਤੁਰੰਤ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਤਰਜਮਾਨ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਖ਼ਿਲਾਫ ਖੜ•ੇ ਬੈਂਕ ਕਰਜ਼ਿਆਂ ਦੀ ਉਗਰਾਹੀ ਕਰਨ ਲਈ ਬੇਰਹਿਮ ਤਰੀਕੇ ਇਸਤੇਮਾਲ ਕਰਨੇ ਸ਼ੁਰੂ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਅਧਿਕਾਰੀ ਕਿਸਾਨਾਂ ਨੂੰ ਗਿਰਫਤਾਰ ਕਰਕੇ ਅਤੇ ਉਹਨਾਂ ਦੇ ਘਰਾਂ ਅੱਗੇ ਧਰਨੇ ਲਗਾ ਕੇ ਉਹਨਾਂ ਨੂੰ ਸ਼ਰੇਆਮ ਜ਼ਲੀਲ ਕਰ ਰਹੇ ਹਨ। ਕਾਂਗਰਸ ਸਰਕਾਰ ਦੇ ਥਾਪੜੇ ਰਾਂਹੀ ਕੀਤੀ ਜਾ ਰਹੀ ਇਹ ਸਾਰੀ ਕਾਰਵਾਈ ਸਾਬਿਤ ਕਰਦੀ ਹੈ ਕਿ ਸਰਕਾਰ ਦਾ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਕੋਈ ਇਰਾਦਾ ਨਹੀਂ ਹੈ।
ਗੁਰੂਹਰਸਹਾਇ ਵਿਖੇ ਬੈਂਕ ਅਧਿਕਾਰੀਆਂ ਵੱਲੋਂ ਦੋ ਕਿਸਾਨਾਂ ਨੂੰ ਬੈਂਕ ਕਰਜ਼ਾ ਨਾ ਅਦਾ ਕਰਨ ਕਰਕੇ ਗਿਰਫਤਾਰ ਕੀਤੇ ਜਾਣ ਦੀ ਇੱਕ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਖੇਤੀ ਬੈਂਕ ਦੇ ਅਧਿਕਾਰੀਆਂ ਨੇ ਪਿੰਡ ਚੱਕ ਸ਼ਿਕਾਰਗਾਹ ਦੇ ਵਜ਼ੀਰ ਸਿੰਘ ਅਤੇ ਪਿੰਡ ਮੇਘਾ ਰਾਇ ਦੇ ਜੰਗੀਰ ਸਿੰਘ ਕਰਜ਼ਾ ਅਦਾਇਗੀ ਨਾ ਕਰਨ ਲਈ ਗਿਰਫਤਾਰ ਕਰ ਲਿਆ ਅਤੇ ਉਹਨਾਂ ਡਿਫਾਲਟਰ ਕਰਾਰ ਦੇ ਕੇ ਜੇਲ• ਭੇਜ ਦਿੱਤਾ। ਇਸ ਕਾਰਵਾਈ ਨੂੰ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਨਾ ਕਰਾਰ ਦਿੰਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਕਿਸਾਨਾਂ ਨਾਲ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਕਰਜ਼ਾ ਅਦਾਇਗੀ ਨਾ ਕਰਨ ਉੱਤੇ ਕਿਸਾਨਾਂ ਦੀਆਂ ਗਿਰਫ਼ਤਾਰੀਆਂ ਰੋਕਣ ਲਈ ਜਲਦੀ ਹੀ ਇੱਕ ਰਣਨੀਤੀ ਉਲੀਕੇਗਾ।
ਸੂਬੇ ਅੰਦਰ ਕਿਸਾਨ ਖੁਦਕੁਸ਼ੀਆਂ ਵਿਚ ਹੋ ਰਹੇ ਵਾਧੇ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਣ ਲਗਭਗ 400 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਰਜ਼ਾ ਉਗਰਾਹੀ ਲਈ ਬੇਰਹਿਮ ਤਰੀਕਿਆਂ ਦਾ ਇਸਤੇਮਾਲ ਕੀਤੇ ਜਾਣ ਨਾਲ ਪਹਿਲਾਂ ਤੋਂ ਹੀ ਹਤਾਸ਼ ਕਿਸਾਨ ਹੋਰ ਡੂੰਘੀ ਨਿਰਾਸ਼ਾ ਵੱਲ ਧੱਕੇ ਜਾਣਗੇ, ਜਿਸ ਨਾਲ ਕਿਸਾਨ ਖੁਦਕੁਸ਼ੀਆਂ ਵਿਚ ਹੋਰ ਵਾਧਾ ਹੋ ਸਕਦਾ ਹੈ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...