ਖੇਤੀ ਕਾਨੂੰਨਾਂ ਨੂੰ ਵਾਪਸ ਲਵੋ, ਤਾਂ ਹੀ ਅੰਦੋਲਨ ਹੋਵੇਗਾ ਖਤਮ- ਕਿਸਾਨ ਜੱਥੇਬੰਦੀਆਂ

8 ਦਸੰਬਰ ਨੂੰ ਭਾਰਤ ਬੰਦ
ਪੀ ਐਮ ਮੋਦੀ ਸੁਣਨ ਕਿਸਾਨਾਂ ਦੇ ‘ਮਨ ਕੀ ਬਾਤ’
ਦਿੱਲੀ, 7 ਦਸੰਬਰ (ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਹੀ ਬੰਦ ਹੋਵੇਗਾ ਅੰਦੋਲਨ, ਕਿਸਾਨਾਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਕਰਨ ਤੇ ਕਈ ਵਿਰੋਧੀ ਧਿਰ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਖਿਡਾਰੀਆਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਆਪਣੇ ਅਵਾਰਡ ਵਾਪਸ ਕਰਨ ਨੂੰ ਕਿਹਾ ਹੈ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀ ਸਰਹੱਦਾਂ ਉਤੇ ਕਿਸਾਨ ਡਟੇ ਹੋਏ ਹਨ। ਕਿਸਾਨ ਸੰਗਠਨਾਂ ਨੇ ਇਕ ਵਾਰ ਫਿਰ ਤੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜਦੋਂ ਤੱਕ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ, ਉਦੋਂ ਤੱਕ ਉਹਨਾਂ ਦਾ ਅੰਦੋਲਨ ਖਤਮ ਨਹੀਂ ਹੋਵੇਗਾ ਅਤੇ 8 ਦਸੰਬਰ ਨੂੰ ਭਾਰਤ ਵੀ ਬੰਦ ਹੋਵੇਗਾ। ਕਿਸਾਨ ਆਗੂਆਂ ਨੇ ਐਤਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਇਹ ਸਾਰੀ ਜਾਣਕਾਰੀ ਦਿੱਤੀ ਹੈ।
ਦਿੱਲੀ ਦੇ ਸਿੰਧੂ ਬਾਰਡਰ ਉਤੇ ਕਿਸਾਨ ਸੰਗਠਨਾਂ ਦੀ ਅਹਿਮ ਪ੍ਰੈਸ ਕਾਨਫਰੰਸ ਹੋਈ। ਜਿਸ ਵਿੱਚ ਕਿਸਾਨ ਸੰਗਠਨਾਂ ਨੇ ਸਰਕਾਰ ਨੂੰ ਵੱਡਾ ਸੰਦੇਸ਼ ਦਿੱਤਾ ਹੈ ਕਿ ਕਿਸਾਨ ਸੰਗਠਨਾਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਹੋਵੇਗਾ ਅਤੇ 9 ਦਸੰਬਰ ਨੂੰ 6ਵੇਂ ਗੇੜ ਦੀ ਮੀਟਿੰਗ ਹੋਵੇਗੀ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਆਪਣੀਆਂ ਮੰਗਾਂ ਨਾਲ ਸਮਝੋਤਾ ਨਹੀਂ ਕਰਨਗੇ। ਕਿਸਾਨਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਹੁਣ ਤੱਕ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਸੁਣਦੇ ਰਹੇ ਹਨ। ਹੁਣ ਪੀਐਮ ਮੋਦੀ ਕਿਸਾਨਾਂ ਦੇ ‘ਮਨ ਕੀ ਬਾਤ’ ਸੁਣਨ।




















