ਉਤਰ ਪ੍ਰਦੇਸ਼ ਦੇ ਸਾਬਕਾ ਮੁਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਨੂੰ ਕੀਤਾ ਘਰ ਵਿੱਚ ਹੀ ਨਜ਼ਰਬੰਦ

ਘਰ ਦੇ ਆਲੇ –ਦੁਆਲੇ ਦੀਆਂ ਸੜਕਾਂ ਵੀ ਬੈਰੀਕੇਡਿੰਗ ਲਗਾ ਕੇ ਕੀਤੀਆਂ ਬੰਦ
ਭਾਰੀ ਪੁਲਿਸ ਫੋਰਸ ਤਾਇਨਾਤ
ਕਿਸਾਨ ਅੰਦੋਲਨ ਦੇ ਹੱਕ ਵਿੱਚ ਕਿਸਾਨ ਯਾਤਰਾ ਕੱਢਣ ਦਾ ਪ੍ਰੋਗਰਾਮ ਸੀ ਅਖਿਲੇਸ਼ ਯਾਦਵ ਦਾ
ਲਖਨਊ, 7 ਦਸੰਬਰ (ਵਿਸ਼ਵ ਵਾਰਤਾ)-ਉਤਰ ਪ੍ਰਦੇਸ਼ ਦੇ ਸਾਬਕਾ ਮੁਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਉਸ ਵੇਲੇ ਉਹਨਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਜਦੋਂ ਕਿ ਉਹ ਚਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਕਿਸਾਨ ਯਾਤਰਾ ਕੱਢਣ ਜਾ ਰਹੇ ਸਨ । ਯੋਗੀ ਸਰਕਾਰ ਨੇ ਉਹਨਾਂ ਦੇ ਘਰ ਦੇ ਆਲੇ- ਦੁਆਲੇ ਲੱਗਦੀਆਂ ਸੜਕਾਂ ਨੂੰ ਵੀ ਬੈਰੀਕੇਡਿੰਗ ਕਰ ਕੇ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਹਨਾਂ ਦੇ ਘਰ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ। ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਸਰਕਾਰ ਦੀ ਇਹ ਤਾਨਾਸ਼ਾਹੀ ਨੀਤੀ ਕਿਸਾਨ ਅੰਦੋਲਨ ਨੂੰ ਦਬਾ ਨਹੀਂ ਸਕੇਗੀ। ਕਿਸਾਨ ਆਪਣਾ ਬਣਦਾ ਹੱਕ ਲੈ ਕੇ ਰਹਿਣਗੇ।



















