ਨਵਾਂਸ਼ਹਿਰ, 7 ਦਸੰਬਰ ( ਵਿਸ਼ਵ ਵਾਰਤਾ )-ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਆਹ ਸਮਾਗਮਾਂ ਅਤੇ ਹੋਰ ਕਿਸੇ ਵੀ ਖੁਸ਼ੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਚਲਾਉਣ ’ਤੇ 3 ਫਰਵਰੀ 2021 ਤੱਕ ਰੋਕ ਲਗਾ ਦਿੱਤੀ ਹੈ।




















