ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਅੱਗੇ ਭਾਜਪਾ ਨੇ ਲਾਇਆ ਧਰਨਾ
ਸੰਸਦ ਮੈਂਬਰ ਪ੍ਰਵੇਸ਼ ਵਰਮਾ, ਤਿੰਨੋਂ ਨਗਰ ਨਿਗਮ ਦੇ ਮੇਅਰ ਅਤੇ ਦਿੱਲੀ ਬੀਜੇਪੀ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਲਾਇਆ ਧਰਨਾ
ਆਪ ਦਾ ਆਰੋਪ – ਸਰਕਾਰ ਨੇ ਕੇਜਰੀਵਾਲ ਨੂੰ ਕੀਤਾ ਨਜਰਬੰਦ
ਦਿੱਲੀ, 8 ਦਸੰਬਰ(ਵਿਸ਼ਵ ਵਾਰਤਾ)- ਖੇਤੀ ਕਾਨੂੰਨ ਦੇ ਖਿਲਾਫ ਕਿਸਾਨਾਂ ਦੁਆਰਾ ਬੁਲਾਏ ਗਏ ਭਾਰਤ ਬੰਦ ਦੇ ਚਲਦੇ ਆਮ ਆਦਮੀ ਪਾਰਟੀ ਨੇ ਵੱਡਾ ਆਰੋਪ ਲਗਾਇਆ ਹੈ। ਆਪ ਦਾ ਕਹਿਣਾ ਹੈ ਕਿ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜਰਬੰਦ ਕੀਤਾ ਗਿਆ ਹੈ। ਬੀਤੇ ਦਿਨ ਜਦੋਂ ਅਰਵਿੰਦ ਕੇਜਰੀਵਾਲ ਸਿੰਧੂ ਬਾਰਡਰ ਤੋਂ ਵਾਪਸ ਆਏ ਉਸ ਸਮੇਂ ਤੋਂ ਘਰ ਦੇ ਬਾਹਰ ਨਜਰਬੰਦ ਦੇ ਹਾਲਾਤ ਬਣੇ ਹੋਏ ਹਨ।
ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਸੰਸਦ ਮੈਂਬਰ ਪ੍ਰਵੇਸ਼ ਵਰਮਾ, ਤਿੰਨੋਂ ਨਗਰ ਨਿਗਮ ਦੇ ਮੇਅਰ ਅਤੇ ਦਿੱਲੀ ਬੀਜੇਪੀ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਧਰਨਾ ਲਾਇਆ ਹੋਇਆ ਹੈ ਅਤੇ ਹੁਣ ਅਰਵਿੰਦ ਕੇਜਰੀਵਾਲ ਨੂੰ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ, ਜਿਸ ਦੀ ਵਜ੍ਹਾ ਨਾਲ ਦਿੱਲੀ ਦੇ ਮੁਖ ਮੰਤਰੀ ਦੀਆਂ ਸਾਰੀਆਂ ਮੀਟਿੰਗਾਂ ਰੱਦ ਹੋ ਗਈਆਂ ਹਨ।























