ਕਿਸਾਨ ਅੰਦੋਲਨ ਤੇ ਸਭ ਤੋਂ ਵੱਡੀ ਖਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨ ਜੱਥੇਬੰਦੀਆਂ ਨਾਲ ਅੱਜ ਕਰਨਗੇ ਮੁਲਾਕਾਤ
ਕੱਲ੍ਹ ਕੇਂਦਰੀ ਮੰਤਰੀਆਂ ਨਾਲ ਕਿਸਾਨ ਜੱਥੇਬੰਦੀਆਂ ਨਾਲ ਹੋ ਰਹੀ ਮੀਟਿੰਗ ਤੋਂ ਪਹਿਲਾਂ ਅਮਿਤ ਸ਼ਾਹ ਨਾਲ ਹੋ ਰਹੀ ਮੀਟਿੰਗ ਬਹੁਤ ਮਹੱਤਵਪੂਰਨ
ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਇਸ ਮੀਟਿੰਗ ਬਾਰੇ ਆਪਣੀ ਮੀਟਿੰਗ ਬੁਲਾਈ

ਨਵੀਂ ਦਿੱਲੀ, 8 ਦਸੰਬਰ(ਵਿਸ਼ਵ ਵਾਰਤਾ)- ਚੱਲ ਰਹੇ ਕਿਸਾਨ ਅੰਦੋਲਨ ਨੂੰ ਕੇਂਦਰ ਸਰਕਾਰ ਕਿੰਨਾ ਸੰਜੀਦਾ ਲੈ ਰਹੀ ਹੈ ਬਾਰੇ ਜਾਣਕਾਰੀ ਮਿਲੀ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨ ਜੱਥੇਬੰਦੀਆਂ ਨੂੰ ਅੱਜ ਸ਼ਾਮ ਹੀ ਕਿਸਾਨ ਜੱਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਸੱਦਾ ਭੇਜਿਆ ਹੈ। ਜਦੋਂ ਕਿ ਕਿਸਾਨ ਜੱਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਕੱਲ੍ਹ 9 ਦਸੰਬਰ ਨੂੰ ਪਹਿਲਾਂ ਹੀ ਮੀਟਿੰਗ ਤੈਅ ਹੋਈ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮੀਟਿੰਗ ਵਿੱਚ 15 ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਹ ਮੀਟਿੰਗ ਗੈਰ-ਸਰਕਾਰੀ ਹੋਵੇਗੀ। ਇਸ ਗੈਰ ਸਰਕਾਰੀ ਮੀਟਿੰਗ ਸੰਬੰਧੀ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਇਸ ਸਮੇਂ ਦਿੱਲੀ ਬਾਰਡਰ ਤੇ ਚੱਲ ਰਹੀ ਹੈ।






















