ਪੰਜਾਬੀ ਪ੍ਰਬੋਧ ਪ੍ਰੀਖਿਆ ਦੀ ਤਾਰੀਖ ‘ਚ ਤਬਦੀਲੀ
10 ਜਨਵਰੀ ਨੂੰ ਹੋਵੇਗੀ ਪੰਜਾਬੀ ਪ੍ਰਬੋਧ ਪ੍ਰੀਖਿਆ

ਪਟਿਆਲਾ, 8 ਦਸੰਬਰ (ਵਿਸ਼ਵ ਵਾਰਤਾ)-ਡਾਇਰੈਕਟਰ ਭਾਸ਼ਾ ਵਿਭਾਗ ਸ੍ਰੀਮਤੀ ਕਰਮਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਪੰਜਾਬੀ ਪ੍ਰਬੋਧ ਦੀ 13 ਦਸੰਬਰ ਨੂੰ ਹੋਣ ਵਾਲੀ ਪ੍ਰੀਖਿਆ ਹੁਣ 10 ਜਨਵਰੀ 2021 ਨੂੰ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਦੀ ਪ੍ਰੀਖਿਆ ਦੀ ਮਿਤੀ 13 ਦਸੰਬਰ ਰੱਖੀ ਗਈ ਸੀ, ਪਰੰਤੂ ਵਿਭਾਗ ‘ਚ ਕੋਵਿਡ-19 ਦੇ ਕੁਝ ਮਾਮਲੇ ਸਾਹਮਣੇ ਆਉਣ ਕਾਰਨ ਜਨਤਕ ਹਿੱਤ ਨੂੰ ਧਿਆਨ ‘ਚ ਰੱਖਦਿਆ ਅਤੇ ਸਾਵਧਾਨੀ ਵਰਤਦਿਆਂ ਹੁਣ ਇਹ ਪ੍ਰੀਖਿਆ 10 ਜਨਵਰੀ 2021 ਦਿਨ ਐਤਵਾਰ ਨੂੰ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਦੀ ਤਰ੍ਹਾਂ ਇਹ ਪਰੀਖਿਆ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੀ ਹੋਵੇਗੀ।




















