ਫੀਸ ਦੇ ਮੁੱਦੇ ਨੂੰ ਲੈ ਕੇ ਮਾਪਿਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ


ਚੰਡੀਗੜ੍ਹ,10 ਦਸੰਬਰ (ਵਿਸ਼ਵ ਵਾਰਤਾ)- ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ਵਿੱਚ ਫੀਸ ਜਮਾਂ ਨਾਂ ਹੋਣ ਦੇ ਕਾਰਨ ਵਿਦਿਆਰਥੀਆਂ ਦੀਆਂ ਕਲਾਸਾਂ ਡਿਸਕਨੈਕਟ ਕਰਨ ਦੇ ਸੰਬੰਧ ਵਿੱਚ ਸਿਖਿਆ ਵਿਭਾਗ ਦੁਆਰਾ ਸਕੂਲਾਂ ਉਤੇ ਕਾਰਵਾਈ ਕਰਦੇ ਹੋਏ ਨੋਟਿਸ ਜਾਰੀ ਕਰਨ ਅਤੇ ਬੱਚਿਆਂ ਦੀਆਂ ਕਲਾਸਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਸਿਖਿਆ ਅਧਿਕਾਰੀ ਸੈਕਟਰ-19 ਵਿੱਚ ਪ੍ਰਦਰਸ਼ਨ ਕੀਤਾ। ਮਾਪਿਆਂ ਨੇ ਦੱਸਿਆ ਕਿ ਸਕੂਲਾਂ ਦੁਆਰਾ ਵਿਦਿਆਰਥੀਆਂ ਨੂੰ ਡਿਸਕਨੈਕਟ ਕਰਨ ਦੇ ਕਾਰਨ ਉਹ ਡਿਪਰੈਸ਼ਨ ਵਿੱਚ ਜਾ ਰਹੇ ਹਨ। ਬੱਚੇ ਗਲਤ ਕਦਮ ਵੀ ਚੁੱਕ ਸਕਦੇ ਹਨ।




















