ਅੱਜ ਦੇਸ਼ ਭਰ ਵਿੱਚ ਡਾਕਟਰਾਂ ਦੀ ਰਹੇਗੀ ਹੜਤਾਲ
ਦਿੱਲੀ, 11 ਦਸੰਬਰ(ਵਿਸ਼ਵ ਵਾਰਤਾ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਅੱਜ ਯਾਨਿ ਕਿ 11 ਦਸੰਬਰ 2020 ਨੂੰ ਦੇਸ਼ ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਆਈਐਮਏ ਨੇ ਆਯੁਰਵੇਦ ਦੇ ਪੋਸਟ ਗ੍ਰੈਜੂਏਟ ਡਾਕਟਰਾਂ ਨੂੰ ਸਰਜਰੀ ਦੀ ਮਨਜੂਰੀ ਦੇਣ ਦੇ ਸਰਕਾਰ ਦੇ ਫੈਸਲੇ ਦੇ ਖਿਲਾਫ ਹੜਤਾਲ ਦਾ ਐਲਾਨ ਕੀਤਾ ਹੈ। ਦੇਸ਼ ਵਿਆਪੀ ਹੜਤਾਲ ਦੇ ਦੌਰਾਨ ਸਾਰੇ ਗੈਰ-ਜ਼ਰੂਰੀ ਅਤੇ ਗੈਰ-ਕੋਵਿਡ ਸੇਵਾਵਾਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਆਈਸੀਯੂ ਅਤੇ ਸੀਸੀਯੂ ਵਰਗੀਆਂ ਐਂਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਪਹਿਲਾਂ ਤੋਂ ਤੈਅ ਅਪ੍ਰੇਸ਼ਨ ਨਹੀਂ ਕੀਤੇ ਜਾਣਗੇ। ਆਈਐਮਏ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਹਫਤਿਆਂ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ।























