ਕਿਸਾਨਾਂ ਦੇ ਸਮਰਥਨ ਵਿੱਚ ਇਸ ਸਾਲ ਜਨਮ-ਦਿਨ ਨਹੀਂ ਮਨਾਉਣਗੇ ਯੁਵਰਾਜ ਸਿੰਘ

ਦਿੱਲੀ, 12 ਦਸੰਬਰ(ਵਿਸ਼ਵ ਵਾਰਤਾ)- ਟੀਮ ਇੰਡੀਆ ਨੂੰ ਦੋ ਵਾਰ ਵਰਲਡ ਚੈਂਪੀਅਨ ਬਣਾਉਣ ਵਾਲੇ ਕ੍ਰਿਕਟਰ ਯੁਵਰਾਜ ਸਿੰਘ ਦਾ ਸ਼ਨੀਵਾਰ ਨੂੰ ਜਨਮ-ਦਿਨ ਹੈ। ਪਰ ਇਸ ਵਾਰ ਉਹਨਾਂ ਨੇ ਆਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਵਜ੍ਹਾ ਕਿਸਾਨਾਂ ਦਾ ਅੰਦੋਲਨ ਹੈ। ਉਹਨਾਂ ਨੇ ਸੋਸ਼ਲ ਮੀਡੀਆ ਉਤੇ ਇਸ ਗੱਲ ਦੀ ਘੋਸ਼ਣਾ ਕਰਦੇ ਹੋਏ ਲਿਖਿਆ ਕਿ ਇਸ ਸਾਲ ਮੈਂ ਆਪਣਾ ਜਨਮ ਦਿਨ ਮਨਾਉਣ ਦੀ ਬਜਾਏ, ਸਾਡੇ ਕਿਸਾਨਾਂ ਅਤੇ ਸਰਕਾਰ ਦੇ ਵਿਚਕਾਰ ਚੱਲ ਰਹੀ ਗੱਲਬਾਤ ਦਾ ਜਲਦੀ ਕੋਈ ਹੱਲ ਨਿਕਲਣ ਦੀ ਪ੍ਰਾਥਨਾ ਕਰ ਰਿਹਾ ਹਾਂ। ਸਾਡੇ ਕਿਸਾਨ ਰਾਸ਼ਟਰ ਦੀ ਜੀਵਨ ਰੇਖਾ ਹਨ। ਮੇਰਾ ਮੰਨਣਾ ਹੈ ਕਿ ਇਸ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ ਜਿਸ ਨੂੰ ਸ਼ਾਤੀਪੂਰਨ ਗੱਲਬਾਤ ਨਾਲ ਹੱਲ ਨਹੀਂ ਕੀਤਾ ਜਾ ਸਕਦਾ।






















