ਕਿਸਾਨ ਅੰਦੋਲਨ ਦਾ ਅੱਜ ਹੈ 17 ਵਾਂ ਦਿਨ
ਕਿਸਾਨ ਅੰਦੋਲਨ ਹੋਇਆ ਹੋਰ ਤੇਜ਼
ਕਈ ਟੋਲ ਪਲਾਜ਼ਾ ਕਿਸਾਨਾਂ ਵੱਲੋਂ ਕਰਵਾਏ ਗਏ ਫ੍ਰੀ

ਦਿੱਲੀ, 12 ਦਸੰਬਰ(ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਅੰਦੋਲਨ ਨੂੰ ਅੱਜ 17ਵਾਂ ਦਿਨ ਹੋ ਗਿਆ ਹੈ। ਕਿਸਾਨਾਂ ਦਾ ਅੰਦੋਲਨ ਲਗਾਤਾਰ ਰਫਤਾਰ ਫੜਦਾ ਜਾ ਰਿਹਾ ਹੈ। ਕਿਸਾਨ 17 ਦਿਨ ਤੋਂ ਦਿੱਲੀ ਸਿੰਘੂ ਬਾਰਡਰ ਤੇ ਲਗਾਤਾਰ ਡਟੇ ਹੋਏ ਹਨ। ਕਿਸਾਨਾਂ ਵੱਲੋਂ ਅੰਦੋਲਨ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਅੱਜ ਦੇਸ਼ ਦੇ ਕਈ ਟੋਲ ਪਲਾਜ਼ਾ ਫ੍ਰੀ ਕਰਵਾਏ ਗਏ ਹਨ।






















